ਅੌਰਤ ਨਾਲ ਛੇੜਛਾੜ ਤੇ ਕੁੱਟਮਾਰ: ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਮੁਲਜ਼ਮਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਦੋਸ਼

ਰਜਨੀਕਾਂਤ ਗਰੋਵਰਭੁਪਿੰਦਰ ਸ਼ਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀਨਵਾਂ ਗਰਾਓਂ, 28 ਫਰਵਰੀ:
ਮੁੱਲਾਂਪੁਰ ਗਰੀਬਦਾਸ ਥਾਣੇ ਅਧੀਨ ਆਉਂਦੇ ਪਿੰਡ ਤੋਗਾ ਦੇ ਪੰਚਾਇਤ ਮੈਂਬਰ ਰਾਜੇਸ਼ ਕੁਮਾਰ ਨੇ ਸਥਾਨਕ ਪੁਲੀਸ ’ਤੇ ਉਸ ਦੀ ਦੀ ਪਤਨੀ ਨਾਲ ਕਥਿਤ ਦੁਰਵਿਹਾਰ ਕਰਨ ਅਤੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਸਬੰਧੀ ਰਜੇਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਵਿੱਚ ਉਨ੍ਹਾਂ ਦੇ ਪਿੰਡ ਦੇ ਵਿਅਕਤੀ ਵੱਲੋਂ ਉਸ ਦੀ ਪਤਨੀ ਜਸਵਿੰਦਰ ਕੌਰ ਨਾਲ ਗਲਤ ਵਿਵਹਾਰ ਕੀਤਾ ਗਿਆ ਅਤੇ ਉਨ੍ਹਾਂ ਦੋਵਾਂ ਪਤੀ ਪਤਨੀ ਦੀ ਕੁੱਟਮਾਰ ਕੀਤੀ ਸੀ। ਜਿਸ ਸਬੰਧੀ ਥਾਣਾ ਮੁੱਲਾਂਪੁਰ ਦੀ ਪੁਲੀਸ ਨੇ ਭਾਵੇਂ ਡਾਕਟਰੀ ਰਿਪੋਰਟ ’ਤੇ ਕੇਸ ਦਰਜ ਕਰਕੇ ਇੱਕ ਵਿਅਕਤੀਅ ਨੂੰ ਹਿਰਾਸਤ ਵਿੱਚ ਲੈ ਲਿਆ ਸੀ, ਪਰ ਉਸ ਦੇ ਸਾਥੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ’ਤੇ ਉਹ ਸ਼ਰੇਆਮ ਘੁੰਮ ਰਹੇ ਹਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਧਮਕੀਆਂ ਦੇ ਰਹੇ ਹਨ। ਉਨ੍ਹਾਂ ਵੱਲੋਂ ਪੰਚਾਇਤ ਸਮੇਤ ਕਈ ਪੁਲੀਸ ਨੂੰ ਮਿਲਣ ਦੇ ਬਾਵਜੂਦ ਸਬੰਧਤ ਵਿਅਕਤੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਉਧਰ, ਇਸ ਸਬੰਧੀ ਆਪ ਦੇ ਆਗੂ ਜਗਦੇਵ ਸਿੰਘ ਮਲੋਆ ਨੇ ਸਥਾਨਕ ਪੁਲੀਸ ਨੂੰ 48 ਘੰਟੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਸ ਦੌਰਾਨ ਪੁਲੀਸ ਨੇ ਦੋ ਦਿਨ ਤੱਕ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਮੁੱਲਾਂਪੁਰ ਗਰੀਬਦਾਸ-ਚੰਡੀਗੜ੍ਹ ਮੁੱਖ ਮਾਰਗ ’ਤੇ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਸੰਪਰਕ ਕਰਨ ’ਤੇ ਮੁੱਲਾਂਪੁਰ ਗਰੀਬਦਾਸ ਥਾਣੇ ਦੇ ਐਸਐਚਓ ਲਖਵੀਰ ਸਿੰਘ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁੱਢਲੀ ਜਾਂਚ ਪੜਤਾਲ ਦੌਰਾਨ ਜੋ ਕੋਈ ਵੀ ਕਸੂਰਵਾਰ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …