Share on Facebook Share on Twitter Share on Google+ Share on Pinterest Share on Linkedin ਵਿਧਾਨ ਸਭਾ ਚੋਣਾਂ-2022: ਮੁਹਾਲੀ ਜ਼ਿਲ੍ਹੇ ’ਚ ਜਨਰਲ, ਖਰਚਾ ਤੇ ਪੁਲੀਸ ਅਬਜ਼ਰਵਰ ਤਾਇਨਾਤ ਸਿਆਸੀ ਪਾਰਟੀਆਂ ਜਾਂ ਉਨ੍ਹਾਂ ਦੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖਰਚੇ ਨੂੰ ਵੀ ਰਿਕਾਰਡ ਵਿੱਚ ਲਿਆਂਦਾ ਜਾਵੇ ਉਮੀਦਵਾਰਾਂ ਵੱਲੋਂ ਸੋਸ਼ਲ ਮੀਡੀਆ ਤੇ ਇਲੈਕਟ੍ਰੋਨਿਕ ਮੀਡੀਆ ’ਤੇ ਕੀਤੇ ਜਾ ਰਹੇ ਪ੍ਰਚਾਰ ਉੱਤੇ ਵੀ ਬਾਜ਼ ਅੱਖ ਰੱਖਣ ਲਈ ਕਿਹਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਵਿੱਚ ਨਿਰਪੱਖ, ਆਜ਼ਾਦ ਅਤੇ ਪਾਰਦਰਸ਼ੀ ਮਾਹੌਲ ਬਰਕਰਾਰ ਰੱਖਣ ਲਈ ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਜਨਰਲ, ਖਰਚਾ ਅਤੇ ਨਿਗਰਾਨ ਅਬਜ਼ਰਵਰਾਂ ਦੀ ਤਾਇਨਾਤੀ ਕੀਤੀ ਗਈ ਹੈ। ਅੱਜ ਇੱਥੇ ਦੇਰ ਸ਼ਾਮ ਮੀਡੀਆ ਨੂੰ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਆਈਏਐਸ ਮੁਹੰਮਦ ਜੁਬੈਰ ਅਲੀ ਹਸ਼ਮੀ (7696550986), ਆਈਏਐਸ ਕੇ.ਮਹੇਸ਼ (7696570986) ਅਤੇ ਆਈਏਐਸ ਅਜੇ ਗੁਪਤਾ (7696590986) ਨੂੰ ਜਨਰਲ ਅਬਜ਼ਰਵਰ ਲਾਇਆ ਗਿਆ ਹੈ। ਜਿਨ੍ਹਾਂ ਨਾਲ ਦਿੱਤੇ ਹੋਏ ਨੰਬਰ ਅਨੁਸਾਰ ਸਿੱਧੇ ਤੌਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਆਈਪੀਐਸ ਵਰੁਣ ਕਪੂਰ (7696580986) ਨੂੰ ਪੁਲੀਸ ਅਬਜ਼ਰਵਰ ਲਗਾਇਆ ਗਿਆ ਹੈ। ਇੰਜ ਹੀ ਆਈਆਰਐਸ ਜਨਾਰਧਨ ਸਨਾਥਨ (7696560986) ਨੂੰ ਖ਼ਰਚਾ ਅਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਜੇਕਰ ਚੋਣਾਂ ਸਬੰਧੀ ਕਿਸੇ ਵਿਅਕਤੀ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਉਹ ਅਬਜ਼ਰਵਰਾਂ ਨਾਲ ਉਪਰੋਕਤ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਉਹ ਨਿੱਜੀ ਤੌਰ ’ਤੇ ਮਿਲਣਾ ਚਾਹੁੰਦੇ ਹਨ ਤਾਂ ਮੁਹਾਲੀ ਦੇ ਜਨਰਲ ਅਬਜ਼ਰਵਾਰ ਕੇ.ਮਹੇਸ਼ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਸਥਿਤ ਤੀਜੀ ਮੰਜ਼ਲ ’ਤੇ ਕਮਰਾ ਨੰਬਰ-462 ਵਿੱਚ ਮਿਲਿਆ ਜਾ ਸਕਦਾ ਹੈ। ਇੰਜ ਹੀ ਖਰੜ ਦੇ ਆਬਜ਼ਰਵਰ ਮੁਹੰਮਦ ਜੁਬੈਰ ਅਲੀ ਹਸ਼ਮੀ ਨੂੰ ਪੀ.ਡਬਲਿਊ.ਡੀ ਰੈਸਟ ਹਾਊਸ ਖਰੜ ਅਤੇ ਡੇਰਾਬੱਸੀ ਦੇ ਜਨਰਲ ਅਬਜ਼ਰਵਰ ਅਜੇ ਗੁਪਤਾ ਨੂੰ ਤਹਿਸੀਲਦਾਰ ਦਫ਼ਤਰ ਡੇਰਾਬੱਸੀ ਵਿਖੇ ਰੋਜ਼ਾਨਾ ਸਵੇਰੇ 10 ਤੋਂ 11 ਵਜੇ ਤੱਕ ਮਿਲਿਆ ਜਾ ਸਕਦਾ ਹੈ। ਉਧਰ, ਪੁਲੀਸ ਅਬਜ਼ਰਵਰ ਆਈਪੀਐਸ ਵਰੁਣ ਕਪੂਰ ਨੂੰ ਮੁਹਾਲੀ ਨਗਰ ਨਿਗਮ ਵਿਖੇ 11 ਤੋਂ 12 ਵਜੇ ਤੱਕ ਮਿਲਿਆ ਜਾ ਸਕਦਾ ਹੈ। ਸ੍ਰੀਮਤੀ ਕਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਬਰਾਂ ਵੱਲੋਂ ਅੱਜ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਫੇਰੀ ਪਾਈ ਗਈ। ਇਸ ਦੌਰਾਨ ਉਨ੍ਹਾਂ ਨੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਪਰੰਤ ਉਨ੍ਹਾਂ ਨੇ ਅਸਿਸਟੈਂਟ ਅਬਜ਼ਰਬਰਾਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਉਮੀਦਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਦੇ ਹੋਏ ਸਿਆਸੀ ਪਾਰਟੀਆਂ ਜਾਂ ਉਨ੍ਹਾਂ ਦੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖਰਚੇ ਨੂੰ ਵੀ ਰਿਕਾਰਡ ਵਿੱਚ ਲਿਆਂਦਾ ਜਾਵੇ। ਉਨ੍ਹਾਂ ਵੱਲੋਂ ਉਮੀਦਵਾਰਾਂ ਵੱਲੋਂ ਸੋਸ਼ਲ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ’ਤੇ ਕੀਤੇ ਜਾ ਰਹੇ ਪ੍ਰਚਾਰ ਉੱਤੇ ਵੀ ਬਾਜ਼ ਅੱਖ ਰੱਖੀ ਜਾਵੇ। ਇਸ ਦੌਰਾਨ ਖਰਚਾ ਅਬਜ਼ਰਬਰ ਵੱਲੋਂ ਵੀ ਅਸਿਸਟੈਂਟ ਖਰਚਾ ਅਬਜ਼ਰਬਰਾਂ ਨਾਲ ਮੀਟਿੰਗ ਕਰਕੇ ਚੋਣ ਗਤੀਵਿਧੀਆਂ ਵਿੱਚ ਕੀਤੇ ਜਾ ਰਹੇ ਖਰਚੇ ਦਾ ਹਿਸਾਬ ਲਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ