ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਈ ਹਰਦੀਪ ਸਿੰਘ ਵੱਲੋਂ ਆਪਣੇ ਸਮਰਥਕਾਂ ਨਾਲ ਨੁੱਕੜ ਮੀਟਿੰਗਾਂ ਸ਼ੁਰੂ

ਆਪ ਦੀ ਕੌਮੀ ਲੀਡਰਸ਼ਿਪ ਨੇ ਹਰਦੀਪ ਸਿੰਘ ਨਾਲ ਮੁੜ ਮੇਲ ਜੋਲ ਵਧਾਇਆ, ਮੁਹਾਲੀ ਤੋਂ ਚੋਣ ਲੜਾਉਣ ਦੀ ਚਰਚਾ ਜ਼ੋਰਾਂ ’ਤੇ

ਨਬਜ਼-ਏ-ਪੰਜਾਬ ਨਿਊਜ਼ ਡੈਸਕ, ਮੁਹਾਲੀ, 19 ਦਸੰਬਰ
ਮੁਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਭਾਈ ਹਰਦੀਪ ਸਿੰਘ ਵਿਧਾਨ ਸਭਾ ਚੋਣਾਂ ਦੇ ਐਨ ਪਹਿਲਾਂ ਬਾਰੇ ਰਾਜਸੀ ਹਲਕਿਆਂ ਵਿੱਚ ਇਹ ਬੜੇ ਜ਼ੋਰਾਂ ’ਤੇ ਚਰਚਾ ਚਲ ਰਹੀ ਹੈ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਹਲਕੇ ਤੋਂ ਪਾਰਟੀ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਇਹੀ ਨਹੀਂ ਧਾਰਮਿਕ ਆਗੂ ਨੇ ਵੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਸਮਰਥਕਾਂ ਦੀ ਰਾਏ ਜਾਨਣ ਲਈ ਉਨ੍ਹਾਂ ਨਾਲ ਲੜੀਵਾਰ ਮੀਟਿੰਗ ਦਾ ਸਿਲਸਿਲਾ ਆਰੰਭ ਦਿੱਤਾ ਹੈ।
ਇਸ ਸਬੰਧੀ ਸੰਪਰਕ ਕਰਨ ’ਤੇ ਭਾਈ ਹਰਦੀਪ ਸਿੰਘ ਨੇ ਨਬਜ਼-ਏ-ਪੰਜਾਬ ਨਾਲ ਗੱਲਬਾਤ ਦੌਰਾਨ ਇਹ ਖੁਲਾਸਾ ਕੀਤਾ ਕਿ ਐਤਵਾਰ ਨੂੰ ਉਨ੍ਹਾਂ ਦੇ ਨਿਵਾਸ ’ਤੇ ਹੋਈ ਪਹਿਲੀ ਮੀਟਿੰਗ ਦੌਰਾਨ ਹੀ ਸਮਰਥਕਾਂ ਵੱਲੋਂ ਇਹ ਗੱਲ ਪ੍ਰਤੱਖ ਰੂਪ ਵਿੱਚ ਆਖੀ ਗਈ ਹੈ ਕਿ ਐਤਕੀਂ ਵਿਧਾਨ ਸਭਾ ਚੋਣਾਂ ਮੌਕੇ ਬਣਦਾ ਰੋਲ ਨਿਭਾਇਆ ਜਾਵੇ ਅਤੇ ਇਸ ਸਬੰਧੀ ਬਣਦੀ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ। ਇਸ ਦੌਰਾਨ ਇਹ ਗੱਲ ਵੀ ਉਭਰ ਕੇ ਸਾਹਮਣੇ ਆਈ ਹੈ ਕਿ ਜੇਕਰ ਆਮ ਆਦਮੀ ਪਾਰਟੀ ਉਨ੍ਹਾਂ ਨਾਲ ਮੁਹਾਲੀ ਤੋਂ ਚੋਣ ਲੜਨ ਲਈ ਸੰਪਰਕ ਕਰਦੀ ਹੈ ਤਾਂ ਉਸ ਦਾ ਹਾਂਅ ਪੱਖੀ ਹੁੰਗਾਰਾ ਭਰਿਆ ਜਾਵੇ। ਸੂਤਰਾਂ ਦੀ ਜਾਣਕਾਰੀ ਅਨੁਸਾਰ ਭਾਈ ਹਰਦੀਪ ਸਿੰਘ ਉੱਤੇ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਸਮਰਥਕ ਚੋਣ ਲੜਨ ਲਈ ਦਬਾਓ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਲੜੀਵਾਰ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ ਅਤੇ 15 ਹੋਰ ਮੀਟਿੰਗਾਂ ਕੀਤੀਆਂ ਜਾਣੀਆਂ ਬਾਕੀ ਹਨ।
ਇੱਥੇ ਇਹ ਜ਼ਿਕਰਯੋਗ ਹੈ ਕਿ ਭਾਈ ਹਰਦੀਪ ਸਿੰਘ ਇਕ ਧਾਰਮਿਕ ਅਜਿਹੇ ਆਗੂ ਹਨ। ਜਿਨ੍ਹਾਂ ਦਾ ਸਿੱਖ ਹਲਕਿਆਂ ਵਿੱਚ ਕਾਫੀ ਚੰਗਾ ਆਧਾਰ ਹੈ ਅਤੇ ਉਹ ਮੁਹਾਲੀ ਹਲਕੇ ਤੋਂ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੁਣੇ ਜਾ ਰਹੇ ਹਨ। ਭਾਈ ਹਰਦੀਪ ਸਿੰਘ ਧਾਰਮਿਕ ਖੇਤਰ ਦੇ ਨਾਲ ਰਾਜਸੀ ਖੇਤਰ ਵਿੱਚ ਵੀ ਕਾਫੀ ਸਰਗਰਮ ਹਨ। ਉਨ੍ਹਾਂ ਦੇ ਸਮਰਥਕਾਂ ਦਾ ਘੇਰਾ ਕਾਫੀ ਵਿਸ਼ਾਲ ਹੈ।
ਪੰਜਾਬ ਵਿੱਚ ਆਪ ਦੀ ਲਹਿਰ ਪੈਦਾ ਹੋਣ ਤੋਂ ਬਾਅਦ ਸ਼ਹਿਰ ਵਿੱਚ ਸ਼ੁਰੂ ਤੋਂ ਹੀ ਇਹ ਚਰਚਾ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਹਲਕੇ ਤੋਂ ਭਾਈ ਹਰਦੀਪ ਸਿੰਘ ਨੂੰ ਚੋਣ ਲੜਾਈ ਜਾ ਸਕਦੀ ਹੈ। ਉਂਜ ਵੀ ਕੁੱਝ ਦਿਨ ਪਹਿਲਾਂ ਭਾਈ ਹਰਦੀਪ ਸਿੰਘ ਦੇ ਵੱਡੇ ਬੇਟੇ ਦੇ ਵਿਆਹ ਮੌਕੇ ਆਪ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਦੀ ਸ਼ਮੂਲੀਅਤ ਨੇ ਧਾਰਮਿਕ ਆਗੂ ਦੀ ਆਪ ਨਾਲ ਨੇੜਤਾ ਜੱਗ ਜਾਹਿਰ ਹੋ ਚੁੱਕੀ ਹੈ। ਉਂਜ ਵੀ ਲੋਕਾਂ ਵਿੱਚ ਇਹ ਵੀ ਚੁੰਜ ਚਰਚਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਵੱਲੋਂ ਭਾਈ ਹਰਦੀਪ ਸਿੰਘ ਨੂੰ ਚੋਣ ਲੜਾਈ ਗਈ ਹੈ। ਉਹ ਵਿਰੋਧੀਆਂ ਨੂੰ ਇੱਕ ਮਜ਼ਬੂਤ ਉਮੀਦਵਾਰ ਵਜੋਂ ਟੱਕਰ ਦੇ ਸਕਦੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…