ਵਿਧਾਨ ਸਭਾ ਚੋਣਾਂ: ਡੀਸੀ ਨੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਰਿਟਰਨਿੰਗ ਅਫ਼ਸਰਾਂ ਨੂੰ ਦਿੱਤੀ ਟਰੇਨਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਸਟਰਾਂਗ ਰੂਮਜ਼ ਜਿੱਥੇ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਨੂੰ ਰੱਖਿਆ ਗਿਆ ਹੈ, ਦੀ ਸੁਰੱਖਿਆ ਸਬੰਧੀ ਰਿਟਰਨਿੰਗ ਅਫ਼ਸਰਾਂ ਤੋਂ ਜਾਣਕਾਰੀ ਹਾਸਲ ਕੀਤੀ ਗਈ। ਇਸ ਮਗਰੋਂ ਡੀਸੀ ਨੇ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਬੀਤੀ 20 ਫਰਵਰੀ ਨੂੰ ਮਤਦਾਨ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈਵੀਐਮਜ਼ ਅਤੇ ਵੀਵੀਪੈਟਸ ਨੂੰ ਸਟਰਾਂਗ ਰੂਮ ਵਿਖੇ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ ਅਤੇ ਸਟਰਾਂਗ ਰੂਮਜ਼ ਦੀ ਸੀਲਬੰਦੀ ਨੂੰ ਯਕੀਨੀ ਬਣਾਇਆ ਗਿਆ ਹੈ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸਟਰਾਂਗ ਰੂਮਜ਼ ਦੀ ਬਹੁ-ਪੱਧਰੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਪੰਜਾਬ ਪੁਲੀਸ ਅਤੇ ਪੰਜਾਬ ਆਰਮਡ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਦੀ ਈ-ਨਿਗਰਾਨੀ ਲਈ ਸਟਰਾਂਗ ਰੂਮਜ਼ ਵਾਲੀ ਥਾਂ ’ਤੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ, ਜਿਨ੍ਹਾਂ ਲਈ ਨਿਰਵਿਘਨ ਬਿਜਲੀ ਸਪਲਾਈ ਅਤੇ ਰਿਕਾਰਡਿੰਗ ਬੈਕਅਪ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਤਿੰਨ ਵਿਧਾਨ ਸਭਾ ਹਲਕਿਆ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਟਰੇਨਿੰਗ ਵੀ ਦਿੱਤੀ ਗਈ ਹੈ ਤਾਂ ਜੋ ਵੋਟਾਂ ਦੀ ਗਿਣਤੀ ਸਮੇਂ ਕਿਸੇ ਅਧਿਕਾਰੀ ਜਾਂ ਸਟਾਫ਼ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

Load More Related Articles

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ ਸ਼ਿਕਾਇਤਕਰਤਾ ਅਨੁਸਾਰ ਐਸਐਚਓ…