ਵਿਧਾਨ ਸਭਾ ਚੋਣਾਂ: ਜਥੇਦਾਰ ਬਡਾਲੀ ਮੇਰੇ ਪਿਤਾ ਸਮਾਨ: ਰਣਜੀਤ ਗਿੱਲ

ਅਕਾਲੀ ਦਲ ਦੇ ਉਮੀਦਵਾਰ ਰਣਜੀਤ ਗਿੱਲ 12 ਜਨਵਰੀ ਤੋਂ ਕਰਨਗੇ ਖਰੜ ਵਿੱਚ ਚੋਣ ਸਰਗਰਮੀਆਂ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਜਨਵਰੀ:
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਉਨ੍ਹਾਂ ਦੇ ਪਿਤਾ ਸਮਾਨ ਹਨ। ਜਿਨ੍ਹਾਂ ਦਾ ਭਵਿੱਖ ਵਿੱਚ ਪੂਰਾ ਮਾਣ ਸਨਮਾਨ ਬਰਕਰਾਰ ਰੱਖਿਆ ਜਾਵੇਗਾ। ਅੱਜ ਪੱਤਰਕਾਰਾਂ ਨਾਲ ਪਲੇਠੀ ਮਿਲਣੀ ਦੌਰਾਨ ਸ੍ਰੀ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮੂਹ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ।
ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਉਤਾਰਨ ਤੋਂ ਬਾਅਦ ਸਥਾਨਕ ਆਗੂਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਬਾਰੇ ਪੁੱਛੇ ਜਾਣ ’ਤੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਜਥੇਦਾਰ ਬਡਾਲੀ ਮੇਰੇ ਪਿਤਾ ਸਮਾਨ ਹਨ ਅਤੇ ਉਹ ਉਨ੍ਹਾਂ ਦੀ ਅਗਵਾਈ ਹੇਠ ਬਾਕੀ ਸਾਰੇ ਵਰਕਰਾਂ ਨੂੰ ਵੀ ਪਾਰਟੀ ਵਿੱਚ ਉਨ੍ਹਾਂ ਦਾ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਮੁੱਦੇ ’ਤੇ ਚੋਣ ਲੜੀ ਜਾਵੇਗੀ ਅਤੇ ਪੰਜਾਬ ਵਿੱਚ ਮੁੜ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਖਰੜ ਸ਼ਹਿਰ ਅਤੇ ਸਮੁੱਚੇ ਇਲਾਕੇ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਨੂੰ ਪਾਣੀ ਦੀ ਕਿਲਤ ਨੂੰ ਦੇਖਦਿਆ ਹੋਇਆ ਕੰਜੋਲੀ ਵਾਟਰ ਵਰਕਸ ਨਾਲ ਜੋੜਿਆ ਜਾਵੇਗਾ ਤਾਂ ਜੋ ਇਲਾਕੇ ਵਿੱਚ ਪੇਸ਼ ਆ ਰਹੀ ਪਾਣੀ ਦੀ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇ।
ਖਰੜ ਤੋਂ ਚੰਡੀਗੜ੍ਹ ਜਾਣ ਵਾਲੀ ਸੜਕ ਤੇ ਵੱਧ ਰਹੇ ਟਰੈਫਿਕ ਦੀ ਸਮਸਿਆ ਸੰਬੰਧੀ ਉਨ੍ਹਾਂ ਕਿਹਾ ਖਰੜ ਨੂੰ ਇਸ ਤੋਂ ਨਿਜਾਤ ਦਿਆਉਣ ਲਈ ਹਾਲਾਂਕਿ ਪਹਿਲਾ ਹੀ ਐਲੀਵੈਟਿਡ ਰੋਡ ਅਤੇ ਪੁੱਲ ਬਨਣੇ ਸ਼ੁਰੂ ਹੋ ਗਏ ਹਨ ਇਸੇ ਤਰ੍ਹਾਂ ਖਰੜ ਤੋਂ ਕੁਰਾਲੀ ਸੜਕ ਵੀ 50 ਫੀਸਦੀ ਬਣ ਕੇ ਤਿਆਰ ਹੋ ਚੁੱਕੀ ਹੈ ਪਰ ਫਿਰ ਵੀ ਇਸ ਸੜਕ ਤੇ ਆਉਣ ਵਾਲੀ ਸਮਸਿਆ ਨੂੰ ਹੱਲ ਕਰਨ ਲਈ ਸ਼ਹਿਰ ਵਿੱਚੋਂ ਇੱਕ ਸੰਨੀ ਸਾਈਡ ਤੋਂ ਇੱਕ ਟੈਪਰੈਰੀ ਰੋਡ ਕਢਿਆ ਜਾਵੇਗਾ ਤਾਂ ਕਿ ਟਰੈਫਿਕ ਦੀ ਸਮਸਿਆ ਤੋਂ ਨਿਜ਼ਾਤ ਮਿਲ ਸਕੇ। ਇਸ ਨਾਲ ਖਰੜ ਤੋਂ ਚੰਡੀਗੜ੍ਹ ਜਾਣ ਵਾਲੇ ਵਸਨੀਕਾਂ ਨੂੰ ਰਸਤੇ ਵਿੱਚ ਕੋਈ ਅੌਕੜ ਆਉਣ ਨਹੀਂ ਦਿੱਤੀ ਜਾਵੇਗੀ। ਇਸ ਲਈ ਨਗਰ ਕੋਂਸਲ ਕੋਲ ਵਾਧੂ ਫੰਡ ਪਏ ਹਨ ਜੋ ਕਿ ਚੋਣਾ ਤੋਂ ਬਾਅਦ ਹੀ ਵਰਤੇ ਜਾ ਸਕਦੇ ਹਨ। ਵਿਰੋਧੀਆਂ ਦੇ ਬਿਆਨਾਂ ਤੇ ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹਾ ਜਿਸ ਵਿੱਚ ਖਰੜ ਸ਼ਾਮਲ ਹੈ ਇਸ ਵੇਲੇ ਸਰਕਾਰ ਦੇ ਵਿਕਾਸ ਕਰਨ ਦੇ ਨਾਂ ’ਤੇ ਦੁਨੀਆ ਦੇ ਨਕਸ਼ੇ ਵਿੱਚ ਆ ਚੁੱਕਾ ਹੈ ਅਤੇ ਅਗਲੇ 5 ਸਾਲਾਂ ਵਿੱਚ ਇਸ ਨੂੰ ਪੂਰਨ ਕਰਕੇ ਪੰਜਾਬ ਦਾ ਇੱਕ ਨੰਬਰ ਜ਼ਿਲ੍ਹਾ ਬਣਾ ਦਿੱਤਾ ਜਾਵੇਗਾ।
ਸ੍ਰੀ ਗਿੱਲ ਨੇ ਮੀਡੀਆਂ ਰਾਹੀਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਅਕਾਲੀ ਦਲ ਅਤੇ ਭਾਜਪਾ ਨੂੰ ਆਪਣੀ ਵੋਟ ਦੇ ਕੇ ਆਉਣ ਵਾਲੇ ਸਾਲਾਂ ਵਿੱਚ ਹੋਰ ਵਿਕਾਸ ਨੂੰ ਯਕੀਨੀ ਬਣਾਉਣ ਤਾਂ ਜੋ ਪੰਜਾਬ ਇੱਕ ਵਿਕਸਤ ਸੂਬਾ ਬਣ ਕੇ ਉਭਰ ਸਕੇ। ਉਨ੍ਹਾਂ ਕਿਹਾ ਕਿ ਉਹ 12 ਜਨਵਰੀ ਤੋਂ ਆਪਣੀ ਚੋਣ ਸਰਗਰਮੀਆਂ ਸ਼ੁਰੂ ਕਰ ਦੇਣਗੇ ਜਿਸ ਦੀ ਪਲਾਨਿਗ ਕਰ ਲਈ ਗਈ ਹੈ। ਉਨ੍ਹਾਂ ਨੂੰ ਅਕਾਲੀ-ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਤੇ ਪੂਰਾ ਮਾਣ ਹੈ ਕਿ ਉਹ ਵੱਡੀ ਲੀਡ ਨਾਲ ਉਨ੍ਹਾਂ ਨੂੰ ਜਿੱਤਾ ਕੇ ਵਿਧਾਨ ਸਭਾ ਭੇਜਣਗੇ।
ਇਸ ਤੋਂ ਪਹਿਲਾਂ ਰਣਜੀਤ ਗਿੱਲ ਨੇ ਆਪਣੇ ਦਫ਼ਤਰ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨਾਲ ਸਾਂਝੀ ਮੀਟਿੰਗ ਕੀਤੀ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਖੁਸ਼ਵੰਤ ਰਾਏ ਗੀਗਾ, ਅਕਾਲੀ ਕੌਂਸਲਰ ਦਰਸ਼ਨ ਸਿੰਘ ਸ਼ਿਵਜੋਤ, ਕਮਲ ਕਿਸੋਰ ਸ਼ਰਮਾ, ਕੁਲਦੀਪ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਨਰਿੰਦਰ ਰਾਣਾ, ਸੁਸ਼ੀਲ ਰਾਣਾ, ਮਾਨਸੀ ਚੌਧਰੀ, ਕਲੋਨਾਈਜਰ ਜਰਨੈਲ ਸਿੰਘ ਬਾਜਵਾ, ਬੰਘੇਲ ਸਿੰਘ, ਸਰਪੰਚ ਰਣਧੀਰ ਸਿੰਘ ਧੀਰਾ, ਭੁਪਿੰਦਰ ਸਿੰਘ ਕਾਲਾ, ਮਨਪ੍ਰੀਤ ਸਿੰਘ ਗੋਸਲਾ ਸਮੇਤ ਹੋਰ ਅਕਾਲੀ ਦਲ ਤੇ ਭਾਜਪਾ ਦੇ ਕੌਂਸਲਰ ਦੋਵਾਂ ਪਾਰਟੀਆਂ ਦੇ ਸਥਾਨਕ ਆਗੂ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਉਹ ਖਰੜ ਦੇ ਵਿਕਾਸ ਤੇ ਤਰੱਕੀ ਲਈ ਇੱਕਜੁਟ ਹੋ ਕੇ ਕੰਮ ਕਰਨਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…