ਵਿਧਾਨ ਸਭਾ ਚੋਣਾਂ: ਕੁਰਾਲੀ ਵਿੱਚ ਪੈਰਾ ਮਿਲਟਰੀ ਫੋਰਸ ਨੇ ਕੀਤਾ ਫਲੈਗ ਮਾਰਚ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਜਨਵਰੀ:
ਵਿਧਾਨ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਅਤੇ ਕੁਰਾਲੀ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਫਲੈਗ ਮਾਰਚ ਕੀਤਾ। ਕੁਰਾਲੀ ਥਾਣੇ ਦੇ ਐਸ.ਐਚ.ਓ ਸਤਨਾਮ ਸਿੰਘ ਵਿਰਕ ਅਤੇ ਟਰੈਫ਼ਿਕ ਪੁਲੀਸ ਦੇ ਇੰਚਾਰਜ ਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਜਵਾਨਾਂ ਨੇ ਮੇਨ ਬੱਸ ਅੱਡੇ ਤੋਂ ਫਲੈਗ ਮਾਰਚ ਸ਼ੁਰੂ ਕੀਤਾ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਗੁਜਰਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਚੋਣਾਂ ਵਿੱਚ ਗਲਤ ਅਨਸਰਾਂ ਨੂੰ ਨੱਥ ਪਾਉਣ ਅਤੇ ਅਮਨ ਸ਼ਾਂਤੀ ਦਾ ਸੁਨੇਹਾ ਦੇਣ ਲਈ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਜੋ ਚੋਣਾਂ ਦਾ ਮਹੌਲ ਸ਼ਾਂਤੀਪੂਰਵਕ ਬਣਿਆ ਰਹੇ। ਉਨ੍ਹਾਂ ਦੱਸਿਆ ਕਿ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਅਤੇ ਦਿਹਾਤੀ ਖੇਤਰ ਵਿੱਚ ਦਿਨ ਅਤੇ ਰਾਤ ਨੂੰ ਪੁਲੀਸ ਗਸ਼ਤ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਚੋਣਾਂ ਤੱਕ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਜਾਣ ਵਿਅਕਤੀ ’ਤੇ ਭਰੋਸਾ ਕਰਕੇ ਆਪਣੀ ਕੋਈ ਵੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਲਾਵਾਰਿਸ ਵਸਤੂਆਂ ਨੂੰ ਛੂਹਣ ਦੀ ਬਜਾਏ ਉਸ ਸਬੰਧੀ ਲੋਕਲ ਪੁਲੀਸ ਨੂੰ ਇਤਲਾਹ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…