
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵੱਲੋਂ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਦਿਵਸ ’ਤੇ ਵਿਸ਼ੇਸ਼ ਸਭਾ ਤੇ ਰੈਲੀ
ਵਿਦਿਆਰਥੀਆਂ ਨੇ ਭਾਸ਼ਣ ਤੇ ਕਵਿਤਾਵਾਂ ਰਾਹੀਂ ਦਿੱਤਾ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਸੁਨੇਹਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਇੱਥੋਂ ਦੇ ਸੰਤ ਈਸਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਦਿਵਸ ’ਤੇ ਵਿਸ਼ੇਸ਼ ਸਭਾ ਅਤੇ ਰੈਲੀ ਕੀਤੀ ਗਈ। ਜਿਸ ਦਾ ਮੁੱਖ ਮੰਤਵ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਪਲਾਸਟਿਕ ਦੀ ਵਰਤੋਂ ’ਤੇ ਕੰਟਰੋਲ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ ਤੇ ਕਵਿਤਾਵਾਂ ਰਾਹੀਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਕੈਂਪਸ ਵਿੱਚ ਨੋਪਲਿਊਸ਼ਨ ਤੇ ਬੈਜ ਬਣਾਏ ਗਏ ਅਤੇ ਵਿਦਿਆਰਥੀਆਂ ਨੇ ਪੌਲੀਥੀਨ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦੇਣ ਲਈ ਰੈਲੀ ਕੱਢੀ ਗਈ।

ਇਸ ਮੌਕੇ ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਰਹਿਤ ਰੱਖਣ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਆਲਾ ਦੁਆਲਾ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ।