ਸਹਾਇਕ ਕਮਿਸ਼ਨਰ ਜਸਵੀਰ ਸਿੰਘ ਵੱਲੋਂ ਨਸ਼ਾ ਛੁਡਾਉ ਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤੀ ਦੌਰਾ

ਕੇਂਦਰ ਵਿੱਚ ਦਾਖ਼ਲ ਵੱਖ ਵੱਖ ਮਰੀਜ਼ਾਂ ਨਾਲ ਕੀਤੀ ਗੱਲਬਾਤ, ਸਮੁੱਚੇ ਕੇਂਦਰ ਦੀ ਸਾਫ਼ ਸਫ਼ਾਈ ਰੱਖਣ ਦੀਆਂ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਸੈਕਟਰ-66 ਵਿਖੇ ਪੰਜਾਬ ਸਰਕਾਰ ਵੱਲੋਂ ਖੋਲੇ ਗਏ ਨਸ਼ਾ ਛਡਾਉ ਅਤੇ ਮੁੜ ਵਸੇਬਾ ਕੇਂਦਰ ਦਾ ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ ਵੱਲੋਂ ਅਚਨਚੇਤੀ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਨਸੇ ਦੀ ਲੱਤ ਚੋਂ ਨਿਕਲਣ ਲਈ ਇਲਾਜ਼ ਕਰਵਾ ਰਹੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਖੁਰਾਕ ਅਤੇ ਦਵਾਈਆਂ ਆਦਿ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਜਿਸਦੇ ਦਾਖਲ ਮਰੀਜਾਂ ਨੂੰ ਤਸੱਲੀ ਦਾ ਪ੍ਰਗਟਾਵਾ ਕੀਤਾ। ਸਹਾਇਕ ਕਮਿਸ਼ਨਰ (ਜਨਰਲ) ਨੇ ਦੱਸਿਆ ਕਿ ਇਸ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਵਿਚ ਨਸ਼ੇ ਦੀ ਲੱਤ ਵਿੱਚ ਫਸੇ 25 ਮਰੀਜ਼ ਦਾਖ਼ਲ ਹਨ। ਜ਼ਿਨ੍ਹਾ ਦਾ ਕਿ ਇਲਾਜ ਮੁਫਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਕੇਂਦਰ ਵਿਚ ਤਾਇਨਾਤ ਡਾਕਟਰਾਂ ਅਤੇ ਹੋਰ ਅਮਲੇ ਨੂੰ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਦੀ ਸਾਫ ਸਫਾਈ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਕੇਂਦਰ ਦੇ ਮੁਲਾਜਮਾਂ ਵੱਲੋਂ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਦੀ ਚਾਰ ਦੀਵਾਰੀ ਨੂੰ ਉੱਚਾ ਕਰਨ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…