Share on Facebook Share on Twitter Share on Google+ Share on Pinterest Share on Linkedin ਪੁਲੀਸ ਵੱਲੋਂ ਜਵੈਲਰਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕਰਨ ਦਾ ਭਰੋਸਾ ਐਸਪੀ ਦਿਹਾਤੀ ਨੇ ਕੀਤੀ ਜਵੈਲਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 3 ਅਗਸਤ: ਮੁਹਾਲੀ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਜਿਊਲਰਾਂ ਨੂੰ ਭਰੋਸਾ ਦਿੱਤਾ ਹੈ ਕਿ ਮੁਹਾਲੀ ਪੁਲੀਸ ਵੱਲੋਂ ਜਿਊਲਰਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਪੁਲੀਸ ਅਧਿਕਾਰੀ ਨੇ ਇਹ ਭਰੋਸਾ ਜਿਊਲਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਦੀ ਅਗਵਾਈ ਹੇਠ ਜਿਊਲਰਾਂ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਐਸਪੀ ਮਨਪ੍ਰੀਤ ਸਿੰਘ ਨੇ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਿਊਲਰ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਬੀਤੇ ਦਿਨੀਂ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਸਵਰਨਕਾਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਵਾਰਦਾਤਾਂ ਤੋਂ ਬਾਅਦ ਜਿਲ੍ਹਾ ਮੁਹਾਲੀ ਦੇ ਸਵਰਨਕਾਰਾਂ ਵੱਲੋਂ ਐਸਐਸਪੀ ਨੂੰ ਮੰਗ ਪੱਤਰ ਦੇ ਕੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਇਸ ਸਬੰਧੀ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਵੱਲੋਂ ਐਸੋਸੀਏਸ਼ਨ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ। ਉਨ੍ਹਾਂ ਕਿਹਾ ਕਿ ਐਸਪੀ ਨੇ ਭਰੋਸਾ ਦਿੱਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੰਮ ਕਰਦੇ ਜਿਊਲਰਾਂ ਦੀਆਂ ਦੁਕਾਨਾਂ ਦੇ ਆਸਪਾਸ ਪੀਸੀਆਰ ਦੀ ਗਸ਼ਤ ਵਧਾਈ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨ੍ਹਾਂ ਦੇ ਅਸਲਾ ਲਾਇਸੈਂਸ ਬਣਾਏ ਜਾਣਗੇ। ਐਸਪੀ ਵੱਲੋਂ ਦੱਸਿਆ ਗਿਆ ਕਿ ਪੁਲੀਸ ਵੱਲੋਂ ਨਗਰ ਨਿਗਮ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਜੋ ਬਾਜ਼ਾਰਾਂ ਵਿੱਚ ਵਾਪਰਦੀਆਂ ਲੁੱਟ ਖਸੁੱਟ ਦੀਆਂ ਵਾਰਦਾਤਾਂ ਤੇ ਪ੍ਰਭਾਵੀ ਢੰਗ ਨਾਲ ਕਾਬੂ ਕੀਤਾ ਜਾ ਸਕੇ। ਮੀਟਿੰਗ ਵਿੱਚ ਪਰਮਜੀਤ ਸਿੰਘ ਜੌੜਾ, ਰਾਜੀਵ ਕੁਮਾਰ, ਜਨਕ ਰਾਜ, ਸਤਨਾਮ ਸਿੰਘ, ਬਲਵਿੰਦਰ ਕੁਮਾਰ ਅਤੇ ਸਤਵਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ