Share on Facebook Share on Twitter Share on Google+ Share on Pinterest Share on Linkedin ਰੈੱਡ ਕਰਾਸ ਸੁਸਾਇਟੀ ਮੁਹਾਲੀ ਨੂੰ ਇਸੂਜੂ ਕੰਪਨੀ ਵੱਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਭੇਂਟ ਮੁਹਾਲੀ ਦੇ ਲੋੜਵੰਦ, ਬੀਮਾਰ ਤੇ ਜ਼ਖ਼ਮੀ ਵਿਅਕਤੀਆਂ ਦੀ ਮਦਦ ਲਈ ਵਰਤੀ ਜਾਵੇਗੀ ਐਂਬੂਲੈਂਸ: ਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ. ਨਗਰ (ਮੁਹਾਲੀ) ਨੂੰ ਐਸਐਮਐਲ ਇਸੂਜੂ ਲਿਮਟਿਡ ਚੰਡੀਗੜ੍ਹ ਵੱਲੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀਐਸਆਰ) ਗਤੀਵਿਧੀਆਂ ਤਹਿਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਐਂਬੂਲੈਂਸ ਮੁਹੱਈਆ ਕੀਤੀ ਗਈ। ਜਿਸ ਨੂੰ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਕੰਪਨੀ ਦੇ ਐਮਡੀ ਅਤੇ ਸੀਈਓ ਯੂਗੋ ਹਾਸ਼ੀਮੋਟੋ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਯਸ਼ਪਾਲ ਸ਼ਰਮਾ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਰੈੱਡ ਕਰਾਸ ਸੁਸਾਇਟੀ ਦੇ ਸਹਾਇਕ ਸਕੱਤਰ ਕਮਲੇਸ਼ ਕੁਮਾਰ ਕੌਸ਼ਲ ਵੀ ਮੌਜੂਦ ਸਨ। ਇਸ ਮੌਕੇ ਸ੍ਰੀਮਤੀ ਸਪਰਾ ਨੇ ਦੱਸਿਆ ਕਿ ਐਸਐਮਐਲ ਇਸੂਜੂ ਲਿਮਟਿਡ ਚੰਡੀਗੜ੍ਹ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ। ਇਸ ਐਂਬੂਲੈਂਸ ਦੀ ਵਰਤੋਂ ਮੁਹਾਲੀ ਦੇ ਲੋੜਵੰਦ, ਬੀਮਾਰ ਅਤੇ ਜ਼ਖ਼ਮੀ ਵਿਅਕਤੀਆਂ ਦੀ ਮਦਦ ਲਈ ਵਰਤੀ ਜਾਵੇਗੀ। ਉਨਂ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੰਪਨੀ ਦੇ ਅਧਿਕਾਰੀਆਂ ਨਾਲ ਹੋਈ ਵਿਚਾਰ-ਚਰਚਾ ਦੌਰਾਨ ਕੰਪਨੀ ਦੇ ਅਧਿਕਾਰੀਆਂ ਵੱਲੋਂ ਸੀਐਸਆਰ ਗਤੀਵਿਧੀਆਂ ਅਧੀਨ ਜ਼ਿਲਂ੍ਹਾ ਪ੍ਰਸ਼ਾਸਨ ਨਾਲ ਰਲ ਕੇ ਵੋਕੇਸ਼ਨਲ ਟ੍ਰੇਨਿੰਗ ਅਤੇ ਸਿਹਤ ਦੇ ਖੇਤਰ ਵਿੱਚ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਰੈੱਡ ਕਰਾਸ ਸੁਸਾਇਟੀ ਦੀਆਂ ਸਰਗਰਮੀਆਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਵੀ ਸਮੇਂ-ਸਮੇਂ ਸਿਰ ਲੋੜਵੰਦ, ਬੀਮਾਰ, ਬੇਸਹਾਰਾ ਲੋਕਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਂਦੇ ਹਨ। ਹਾਲ ਹੀ ਵਿੱਚ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਦੀ ਮਦਦ ਲਈ ਵਿੱਢੀ ਮੁਹਿੰਮ ਨਾਲ ਨੌਜਵਾਨਾਂ ਨੂੰ ਜੋੜਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਕੰਪਨੀ ਦੇ ਚੀਫ਼ ਮੈਨੇਜਰ (ਪ੍ਰਸ਼ਾਸਨ) ਜੇਐਨ ਸ਼ਰਮਾ ਅਤੇ ਵਿਵੇਕ ਚਾਨਣਾ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ