
ਆਟਾ-ਦਾਲ: ਪਿੰਡ ਕੁੰਭੜਾ ਦੇ ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਤਹਿਤ ਪਿੰਡ ਕੁੰਭੜਾ ਵਿੱਚ ਰਾਸ਼ਨ ਡਿੱਪੂ ’ਤੇ ਗਰੀਬ ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡੀ ਗਈ। ਇਸ ਮੌਕੇ ਪਿੰਡ ਕੁੰਭੜਾ ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਸ੍ਰੀਮਤੀ ਰਮਨਦੀਪ ਕੌਰ ਕੁੰਭੜਾ ਨੇ ਦੱਸਿਆ ਕਿ ਮੁਹਾਲੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਕਣਕ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਹਰੇਕ ਲੋੜਵੰਦ ਪਰਿਵਾਰ ਨੂੰ ਉਸ ਦੇ ਹਿੱਸੇ ਦੀ ਪੂਰੀ ਕਣਕ ਮਿਲੇ।
ਉਨ੍ਹਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਦੂਰ-ਅੰਦੇਸ਼ੀ ਸੋਚ ਅਤੇ ਲੋਕ-ਪੱਖੀ ਨੀਤੀਆਂ ਦੇ ਚੱਲਦਿਆਂ ਪੰਜਾਬ ਸਰਕਾਰ ਮੁਹਾਲੀ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਦਾ ਲੋਕਾਂ ਨੂੰ ਵੱਡੇ ਪੱਘਰ ’ਤੇ ਲਾਭ ਰਿਹਾ ਹੈ। ਇਸ ਮੌਕੇ ਭਾਗ ਸਿੰਘ, ਹਰਮੇਸ਼ ਸਿੰਘ ਕੁੰਭੜਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।