ਅਟੱਲ ਬਿਹਾਰੀ ਵਾਜਪਾਈ ਜੀ ਦੇ 94ਵੇਂ ਜਨਮ ਦਿਨ ਮੌਕੇ ਭਾਜਪਾਈਆਂ ਨੇ ਵੰਡੇ ਲੱਡੂ

ਵਾਜਪਾਈ ਜੀ ਨੇ ਆਪਣਾ ਸਾਰਾ ਜੀਵਨ ਹੀ ਦੇਸ਼ ਅਤੇ ਪਾਰਟੀ ਦੀ ਸੇਵਾ ਵਿਚ ਲਗਾਇਆ: ਸੁਖਵਿੰਦਰ ਗੋਲਡੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਦੇਸ਼ ਦੇ ਸਾਬਕਾ ਪ੍ਰਧਾਨ ਅਤੇ ਬਜ਼ੁਰਗ ਭਾਜਪਾ ਆਗੂ ਸ੍ਰੀ ਅਟੱਲ ਬਿਹਾਰੀ ਵਾਜਪਾਈ ਜੀ ਦਾ 94ਵਾਂ ਜਨਮ ਦਿਨ ਅੱਜ ਇੱਥੇ ਭਾਜਪਾ ਆਗੂ ਰਮੇਸ਼ ਕੁਮਾਰ ਵਰਮਾ ਅਤੇ ਸ੍ਰੀਮਤੀ ਪ੍ਰਕਾਸ਼ਵਤੀ ਦੀ ਅਗਵਾਈ ਵਿੱਚ ਭਾਜਪਾ ਮੰਡਲ-1 ਅਤੇ ਮੰਡਲ-2 ਵੱਲੋਂ ਸਥਾਨਕ ਫੇਜ਼-9 ਵਿਖੇ ਮਨਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਕੱਤਰ ਹੋਏ ਸਾਰੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਜਨਮ ਦਿਨ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਨੇ ਆਪਣਾ ਸਾਰਾ ਜੀਵਨ ਹੀ ਦੇਸ਼ ਅਤੇ ਪਾਰਟੀ ਦੀ ਸੇਵਾ ਵਿਚ ਲਗਾਇਆ ਹੈ। ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਬਜ਼ੁਰਗ ਭਾਜਪਾ ਆਗੂ ਸ੍ਰੀ ਵਾਜਪਾਈ ਨੂੰ ਰਾਸ਼ਟਰਪਤੀ ਵੱਲੋਂ ਭਾਰਤ ਰਤਨ ਅਵਾਰਡ ਨਾਲ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ। ਇਸ ਦੇ ਨਾਲ ਨਾਲ ਵਾਜਪਾਈ ਜੀ ਇੱਕ ਕਵੀ ਵੀ ਹਨ। ਸ੍ਰੀ ਗੋਲਡੀ ਨੇ ਵਾਜਪਾਈ ਵੱਲੋਂ ਮਾਂ ਨੂੰ ਸੰਬੋਧਨ ਕਰਦਿਆਂ ਲਿਖੀ ਹੋਈ ਕਵਿਤਾ ਦੀਆਂ ਕੁਝ ਲਾਈਨਾਂ ਵੀ ਸਾਂਝੀਆਂ ਕੀਤੀਆਂ।
ਸ੍ਰੀ ਰਮੇਸ਼ ਕੁਮਾਰ ਵਰਮਾ ਨੇ ਕਿਹਾ ਕਿ ਇੱਕ ਉਦਾਰਵਾਦੀ ਨੇਤਾ ਹੋਣ ਦੇ ਨਾਲ ਨਾਲ ਵਾਜਪਾਈ ਨੇ ਰਾਸ਼ਟਰ ਹਿੱਤ ਦੇ ਨਾਲ ਕਦੇ ਕੋਈ ਸਮਝੌਤਾ ਨਹੀਂ ਕੀਤਾ ਤੇ ਪੋਖਰਣ ਵਿਚ ਪਰਮਾਣੂ ਟੈਸਟ ਦਾ ਫ਼ੈਸਲਾ ਲੈਂਦੇ ਸਮੇਂ ਉਨ੍ਹਾਂ ਨੇ ਵਿਦੇਸ਼ੀ ਧਮਕੀਆਂ ਦੀ ਪ੍ਰਵਾਹ ਨਹੀਂ ਕੀਤੀ। ਇਸ ਮੌਕੇ ਮੰਡਲ-1 ਦੇ ਪ੍ਰਧਾਨ ਸੋਹਣ ਸਿੰਘ, ਮੰਡਲ-2 ਦੇ ਪ੍ਰਧਾਨ ਦਿਨੇਸ਼ ਸ਼ਰਮਾ, ਭਾਜਪਾ ਦੇ ਕੌਂਸਲਰ ਅਸ਼ੋਕ ਝਾਅ, ਓਂਕਾਰ ਸਰਸਵਤੀ, ਜਿਤੇਂਦਰ ਗੋਇਲ, ਹੋਸ਼ਿਆਰ ਚੰਦ ਸਿੰਗਲਾ, ਵਿਕਾਸ ਸ਼ਰਮਾ, ਚੰਦਰ ਜੁਆਲ, ਸ਼ੁਕਲਾ, ਵਿਸ਼ਾਲ ਮੰਡਾਲ, ਰਾਜੇਸ਼ ਵਰਮਾ, ਮਨਿੰਦਰ ਸਿੰਘ, ਸਰਬਜੀਤ ਸਿੰਘ, ਅਮਨਦੀਪ ਸਿੰਘ ਮੁੰਡੀ, ਮੰਗਲ ਦਾਸ, ਯੋਗ ਰਾਜ ਆਦਿ ਸਮੇਤ ਸਮੂਹ ਭਾਜਪਾ ਆਗੂਆਂ ਤੇ ਵਰਕਰਾਂ ਨੇ ਸ੍ਰੀ ਵਾਜਪਾਈ ਜੀ ਦੀ ਤਸਵੀਰ ਅੱਗੇ ਖੜ੍ਹੇ ਹੋ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਅਤੇ ਪਾਰਟੀ ਦੀ ਮਜਬੂਤੀ ਲਈ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…