Nabaz-e-punjab.com

ਐਸਟੀਐਫ਼ ਮੁਹਾਲੀ ਯੂਨਿਟ ਵੱਲੋਂ 2 ਕਿੱਲੋ 40 ਗਰਾਮ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਮੁਹਾਲੀ ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ 5 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ, ਐਸਟੀਐਫ਼ ਦੀ ਟੀਮ ਵੱਲੋਂ ਹੋਰ ਪੁੱਛਗਿੱਛ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਐਸਟੀਐਫ਼ ਦੇ ਮੁਹਾਲੀ ਯੂਨਿਟ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 2 ਕਿੱਲੋ 40 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਰਣਜੀਤ ਸਿੰਘ ਉਰਫ਼ ਰਾਹੁਲ ਵਾਸੀ ਗੁਰੂ ਕੀ ਬਡਾਲੀ, ਹਰਜਿੰਦਰ ਸਿੰਘ ਵਾਸੀ ਤਾਜੀ ਚੱਕ ਅਤੇ ਸੰਨ੍ਹੀ ਵਾਸੀ ਧੱਤਲ (ਜ਼ਿਲ੍ਹਾ ਅੰਮ੍ਰਿਤਸਰ) ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਆਈਜੀ ਹਰਪ੍ਰੀਤ ਸਿੰਘ ਨੇ ਐਸਟੀਐਫ਼ ਨੂੰ ਉਕਤ ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ। ਸੂਚਨਾ ਮਿਲਣ ’ਤੇ ਡੀਐਸਪੀ ਰਾਜਨ ਪਰਵਿੰਦਰ ਸਿੰਘ ਅਤੇ ਦੇਵ ਸਿੰਘ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਹਰਭਜਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਰਣਜੀਤ ਸਿੰਘ ਉਰਫ਼ ਰਾਹੁਲ ਨੂੰ ਕਸਬਾ ਲਾਂਡਰਾਂ ਨੇੜਿਓਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 40 ਗਰਾਮ ਹੈਰੋਇਨ ਕੀਤੀ ਗਈ। ਪੁਲੀਸ ਨੇ ਮੁਲਜ਼ਮ ਦੀ ਕਾਰ ਵੀ ਜ਼ਬਤ ਕਰ ਲਈ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਰਣਜੀਤ ਸਿੰਘ ਨੇ ਮੁੱਢਲੀ ਪੁੱਛਗਿੱਛ ਵਿੱਚ ਦੱਸਿਆ ਕਿ ਉਸ ਕੋਲੋਂ ਬਰਾਮਦ ਹੈਰੋਇਨ ਉਸ ਨੇ ਦੋ ਹੋਰ ਵਿਅਕਤੀ ਹਰਜਿੰਦਰ ਸਿੰਘ ਵਾਸੀ ਤਾਜੀ ਚੱਕ ਅਤੇ ਸੰਨ੍ਹੀ ਵਾਸੀ ਧੱਤਲ (ਜ਼ਿਲ੍ਹਾ ਅੰਮ੍ਰਿਤਸਰ) ਜੋ ਕਿ ਆਪਣੀ ਕਾਰ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਬਾਹਰੀ ਇਲਾਕੇ ਵਿੱਚ ਹੈਰੋਇਨ ਦੀ ਸਪਲਾਈ ਕਰਦੇ ਹਨ। ਉਨ੍ਹਾਂ ਕੋਲੋਂ ਖਰੀਦੀ ਸੀ।
ਏਆਈਜੀ ਨੇ ਦੱਸਿਆ ਕਿ ਮੁਲਜ਼ਮ ਰਣਜੀਤ ਸਿੰਘ ਦੀ ਪੁੱਛਗਿੱਛ ਦੇ ਅਧਾਰ ’ਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਐਸਟੀਐਫ਼ ਦੀ ਟੀਮ ਨੇ ਛਾਪੇਮਾਰੀ ਕਰਕੇ ਜੰਡਿਆਲਾ ਨੇੜਿਓਂ ਹਰਜਿੰਦਰ ਸਿੰਘ ਅਤੇ ਸੰਨ੍ਹੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਹ ਦੋਵੇਂ ਇਕ ਗੱਡੀ ਵਿੱਚ ਜਾ ਰਹੇ ਸੀ। ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਦੇ ਡੈਸਬੋਰਡ ’ਚੋਂ 2 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਮੁਲਜ਼ਮਾਂ ਨੇ ਮੰਨਿਆ ਕਿ ਉਹ ਅੰਮ੍ਰਿਤਸਰ ’ਚੋਂ ਹੀ ਹੈਰੋਇਨ ਲਿਆ ਕੇ ਇਲਾਕੇ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਸਪਲਾਈ ਕਰਦੇ ਹਨ। ਇਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਕਈ ਮੁਕੱਦਮੇ ਦਰਜ ਹਨ। ਮੌਜੂਦਾ ਸਮੇਂ ਵਿੱਚ ਇਹ ਦੋਵੇਂ ਵਿਅਕਤੀ ਜ਼ਮਾਨਤ ’ਤੇ ਚੱਲ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕਰੀਬ 9 ਮਹੀਨੇ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ।
ਐਸਟੀਐਫ਼ ਥਾਣਾ ਦੇ ਐਸਐਚਓ ਹਰਪਿੰਦਰ ਸਿੰਘ ਜਾਂਚ ਅਧਿਕਾਰੀ ਹਰਭਜਨ ਸਿੰਘ ਨੇ ਦੱਸਿਆ ਕਿ ਉਕਤ ਤਿੰਨੇ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 5 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…