ਅਥਲੈਟਿਕਸ: 100 ਮੀਟਰ ਦੌੜ ਵਿੱਚ ਸੋਨੇ ਦਾ ਤਗਮਾ ਜਿੱਤਣ ਵਾਲੇ ਵਿਵੇਕ ਸ਼ਰਮਾ ਦਾ ਵਿਸ਼ੇਸ਼ ਸਨਮਾਨ

ਵਿਵੇਕ ਸ਼ਰਮਾ ਨੂੰ ਨੌਕਰੀ ਦੇ ਕੇ ਮਨੋਬਲ ਵਧਾਵੇ ਪੰਜਾਬ ਤੇ ਕੇਂਦਰ ਸਰਕਾਰ: ਪਰਵਿੰਦਰ ਸਿੰਘ ਸੋਹਾਣਾ

ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ:
ਅਥਲੈਟਿਕਸ ਦੀ ਖੇਡ ਵਿੱਚ 100 ਮੀਟਰ ਦੀ ਦੌੜ ਵਿੱਚ ਰਾਸ਼ਟਰੀ ਪੱਧਰ ’ਤੇ ਸੋਨੇ ਦਾ ਤਗਮਾ ਜਿੱਤਣ ਵਾਲੇ ਅੰਗਹੀਣ ਵਿਵੇਕ ਸ਼ਰਮਾ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਨੌਜਵਾਨਾਂ ਨੂੰ ਫੌਰੀ ਤੌਰ ’ਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ ਜਾਵੇ। ਜ਼ਿਕਰਯੋਗ ਹੈ ਕਿ ਵਿਵੇਕ ਸ਼ਰਮਾ ਸੋਹਾਣਾ ਦਾ ਵਸਨੀਕ ਹੈ ਅਤੇ ਪਿਛਲੇ ਦਿਨੀ ਗੋਆ ਵਿੱਚ ਰਾਸ਼ਟਰੀ ਖੇਡਾਂ ਵਿੱਚ 100 ਮੀਟਰ ਦੌੜ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਆਇਆ ਹੈ।
ਪਰਵਿੰਦਰ ਸੋਹਾਣਾ ਨੇ ਕਿਹਾ ਕਿ ਵਿਵੇਕ ਸ਼ਰਮਾ ਇੱਕ ਆਮ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਪਿੰਡ ਸੋਹਾਣਾ ਦਾ ਹੀ ਜੰਮਪਲ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਅੰਗਹੀਣ ਹੋਣ ਦੇ ਬਾਵਜੂਦ ਵਿਵੇਕ ਸ਼ਰਮਾ ਨੇ ਹੌਸਲਾ ਨਹੀਂ ਛੱਡਿਆ ਅਤੇ ਅਥਲੈਟਿਕਸ ਵਿੱਚ ਖਾਸ ਤੌਰ ’ਤੇ 100 ਮੀਟਰ ਦੀ ਦੌੜ ਵਿੱਚ ਰਾਸ਼ਟਰੀ ਸੋਨ ਤਗਮਾ ਜਿੱਤਣ ਵਿੱਚ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖਿਡਾਰੀ ਅਤੇ ਇਸ ਦੇ ਪਰਿਵਾਰ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਘੱਟ ਹੈ।
ਅਕਾਲੀ ਆਗੂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਵਿਵੇਕ ਸ਼ਰਮਾ ਦੀ ਹੌਸਲਾ ਅਫਜਾਈ ਲਈ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਅਤੇ ਉਸ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਇਸ ਦਾ ਮਨੋਬਲ ਹੋਰ ਵੱਧ ਸਕੇ ਅਤੇ ਇਹ ਕੌਮਾਂਤਰੀ ਪੱਧਰ ’ਤੇ ਕੀਰਤੀਮਾਨ ਸਥਾਪਿਤ ਕਰ ਸਕੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…