ਚੋਣ ਜ਼ਾਬਤੇ ਦੀ ਉਲੰਘਣਾ: ਪਾਬਲਾ ਦੀ ਅਗਵਾਈ ਵਿੱਚ ਆਟਾ-ਦਾਲ ਸਕੀਮ ਤਹਿਤ ਲੋਕਾਂ ਨੂੰ ਰਾਸ਼ਨ ਵੰਡਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਜਨਵਰੀ:
ਕੁਰਾਲੀ ਦੇ ਵਾਰਡ ਨੰਬਰ-10 (ਚਨਾਲੋਂ) ਵਿੱਚ ਕੌਂਸਲਰ ਕੁਲਵੰਤ ਕੌਰ ਪਾਬਲਾ ਦੀ ਅਗਵਾਈ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ‘ਆਟਾ ਦਾਲ’ ਸਕੀਮ ਤਹਿਤ ਰਾਸ਼ਨ ਵੰਡਿਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਪਾਬਲਾ ਨੇ ਦੱਸਿਆ ਕਿ ਵਾਰਡ ਨੰਬਰ-10 ਦੇ ਕਈ ਲੋੜਵੰਦ ਪਰਿਵਾਰ ਸਰਕਾਰ ਦੀ ਉਕਤ ਸਕੀਮ ਤੋਂ ਵਾਂਝੇ ਸਨ। ਜਿਨ੍ਹਾਂ ਦੇ ਨੀਲੇ ਕਾਰਡ ਕੌਂਸਲਰ ਕੁਲਵੰਤ ਕੌਰ ਪਾਬਲਾ ਦੀ ਮਿਹਨਤ ਸਦਕਾ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਪ੍ਰੇਰਨਾ ਸਦਕਾ ਬਣਾਏ ਗਏ ਹਨ।
ਇਸ ਮੌਕੇ ਨਵੇਂ ਕਾਰਡ ਧਾਰਕਾਂ ਨੇ ਕੌਂਸਲਰ ਕੁਲਵੰਤ ਕੌਰ ਪਾਬਲਾ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਅਕਾਲੀ-ਭਾਜਪਾ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸਤਪਾਲ ਦੀਪੂ, ਅਜਵਿੰਦਰਪਾਲ ਬੱਬੂ, ਚੌਧਰੀ ਅਜਮੇਰ ਸਿੰਘ, ਜਸ਼ਮਰ ਸਿੰਘ, ਸੋਨੀ, ਜਗਜੀਤ ਸਿੰਘ ਜੱਗੀ, ਖੇਮਰਾਜ, ਹਰਿੰਦਰ ਸਿੰਘ, ਰਾਣੀ, ਨਰਿੰਦਰ ਕੌਰ, ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਉਧਰ, ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ ਨੇ ਹੁਕਮਰਾਨ ਪਾਰਟੀ ’ਤੇ ਦੋਸ਼ ਲਾਇਆ ਕਿ ਹੁਣ ਜਦੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਤਾਂ ਅਕਾਲੀਆਂ ਨੇ ਵੋਟਰਾਂ ਨੂੰ ਭਰਮਾਉਣ ਲਈ ਮੁਫ਼ਤ ਆਟਾ-ਦਾਲ ਸਕੀਮ ਤਹਿਤ ਰਾਸ਼ਨ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸ਼ਰੇਆਮ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਆਟਾ-ਦਾਲ ਵੰਡਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਆਗੂਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…