nabaz-e-punjab.com

ਆਟਾ ਦਾਲ ਸਕੀਮ: ਜ਼ਿਲ੍ਹਾ ਫੂਡ ਸਪਲਾਈ ਵਿਭਾਗ ਨੇ 47 ਪਿਊਰਟਰੀ ਕਾਰਡ ਧਾਰਕਾਂ ਨੂੰ ਕਣਕ ਵੰਡੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਜ਼ਿਲ੍ਹਾ ਫੂਡ ਸਪਲਾਈ ਵਿਭਾਗ ਵੱਲੋਂ ਅੱਜ ਸਥਾਨਕ ਫੇਜ਼-10 ਵਿੱਚ 47 ਪਿਊਰਟਰੀ ਕਾਰਡ ਹੋਲਡਰਾਂ ਨੂੰ 45 ਕੁਇੰਟਲ ਕਣਕ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸਪਲਾਈ ਵਿਭਾਗ ਦੀ ਜ਼ਿਲ੍ਹਾ ਕੰਟਰੋਲਰ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਆਟਾ ਦਾਲ ਸਕੀਮ ਨੂੰ ਜਾਰੀ ਰੱਖਦਿਆਂ ਅੱਜ ਰੋਹਿਤ ਡਿਪਾਰਟਮੈਂਟਲ ਸਟੋਰ (ਡਿੱਪੂ) ਵਿੱਚ ਫੂਡ ਸਪਲਾਈ ਵਿਭਾਗ ਦੇ ਏਐਫਐਸਓ ਰਾਜਨ ਗੁਲਾਟੀ, ਇੰਸਪੈਕਟਰ ਰੇਣੂਕਾ ਬਤਰਾ, ਸਿਮਰਨਜੀਤ ਕੌਰ, ਰਣਜੀਤ ਸਿੰਘ ਅਤੇ ਨਿਗਰਾਨ ਕਮੇਟੀ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਦੀ ਅਗਵਾਈ ਵਿੱਚ ਲਾਭਪਾਰਤੀਆਂ ਨੂੰ ਕਣਕ ਵੰਡੀ ਗਈ। ਉਨ੍ਹਾਂ ਦੱਸਿਆ ਕਿ ਇਹ ਰਾਸ਼ਨ ਅਪਰੈਲ ਤੋਂ ਸਤੰਬਰ ਤੱਕ ਛੇ ਮਹੀਨੇ ਦਾ ਵੰਡਿਆ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਸਮੁੱਚੇ ਜ਼ਿਲ੍ਹੇ ਅੰਦਰ ਸ਼ਹਿਰੀ ਖੇਤਰ ਅਤੇ ਪਿੰਡਾਂ ਵਿੱਚ ਕਣਕ ਵੰਡੀ ਜਾਵੇਗੀ।
ਇਸ ਮੌਕੇ ਕਾਂਗਰਸ ਆਗੂ ਨਰਪਿੰਦਰ ਸਿੰਘ ਰੰਗੀ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਗਰੀਬਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਆਮ ਲੋਕਾਂ ਦੇ ਭਲੇ ਲਈ ਕੈਪਟਨ ਸਰਕਾਰ ਨੇ ਕਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਵਸਨੀਕਾਂ ਦੇ ਮਸਲੇ ਹੱਲ ਕਰਨ ਲਈ ਸਰਕਾਰ ਵਚਨਬਧ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਕੈਪਟਨ ਸਰਕਾਰ ਵੱਲੋੱ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਨਿਗਰਾਨ ਕਮੇਟੀ ਦੇ ਮੈਂਬਰ ਹਰਬੰਸ ਲਾਲ ਡੋਗਰਾ, ਰਣਜੀਤ ਕੁਮਾਰ, ਜਸਵਿੰਦਰ ਸ਼ਰਮਾ, ਰਘਬੀਰ ਸਿੰਘ, ਪਵਨ ਜਗਦੰਬਾ, ਜਗਮੋਹਨ ਡੋਗਰਾ, ਜੋਗਿੰਦਰ ਸਿੰਘ, ਸ਼ੁਸ਼ਮਾ ਰਾਣੀ, ਜਸਪ੍ਰੀਤ ਕੌਰ, ਸੰਤੋਸ਼ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…