Share on Facebook Share on Twitter Share on Google+ Share on Pinterest Share on Linkedin ਆਟਾ ਦਾਲ ਸਕੀਮ: ਮਾਜਰੀ ਵਿੱਚ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 20 ਅਗਸਤ: ਕਾਂਗਰਸ ਸਰਕਾਰ ਵੱਲੋਂ ਬਣਾਈਆਂ ਨਿਗਰਾਨ ਕਮੇਟੀਆਂ ਵੱਲੋਂ ਪਿੰਡ ਪੱਧਰ ’ਤੇ ਨੀਲੇ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਪਿੰਡ ਮਾਜਰੀ ਵਿਖੇ ਪੰਜਾਬ ਕਾਂਗਰਸ ਦੇ ਸਕੱਤਰ ਰਣਜੀਤ ਸਿੰਘ ਨਗਲੀਆਂ ਵੱਲੋਂ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਲੜੀ ਤਹਿਤ ਮੁਫ਼ਤ ਆਟਾ ਦਾਲ ਸਕੀਮ ਨੂੰ ਚਾਲੂ ਰੱਖਦਿਆਂ ਲੋਕਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਨੀਲੇ ਕਾਰਡ ਧਾਰਕਾਂ ਨੇ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਰਾਸ਼ਨ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦਵਿੰਦਰ ਸਿੰਘ, ਰਮਨਜੋਤ ਸਿੰਘ, ਦਿਲਬਾਗ ਸਿੰਘ, ਬਹਾਦਰ ਸਿੰਘ, ਕੇਸਰ ਸਿੰਘ ਨੰਬਰਦਾਰ ਨਗਲੀਆਂ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਪੰਚ, ਨਛੱਤਰ ਕੌਰ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ