ਭਾਜਪਾ ਵਰਕਰਾਂ ’ਤੇ ਹਮਲਾ: ਸੰਸਦ ਮੈਂਬਰ ਰਵਨੀਤ ਬਿੱਟੂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਨ ਦੀ ਮੰਗ

ਭਾਜਪਾ ਆਗੂਆਂ ਨੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ, ਰਵਨੀਤ ਬਿੱਟੂ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਭਾਜਪਾ ਆਗੂਆਂ ਦੇ ਵਫ਼ਦ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕੀਤਾ ਜਾਵੇ। ਭਾਜਪਾ ਆਗੂਆਂ ਨੇ ਕਿਹਾ ਕਿ ਸ੍ਰੀ ਬਿੱਟੂ ਮੀਡੀਆ ਵਿੱਚ ਵਿਵਾਦਿਤ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਅਤੇ ਉਨ੍ਹਾਂ ਦੇ ਬਿਆਨ ਸੂਬੇ ਵਿੱਚ ਦੰਗਾ ਭੜਕਾਉਣ ਦਾ ਕਾਰਨ ਬਣ ਸਕਦੇ ਹਨ। ਸ਼ਿਕਾਇਤ ਪੱਤਰ ਵਿੱਚ ਭਾਜਪਾ ਆਗੂਆਂ ਨੇ ਕਿਹਾ ਕਿ ਕਾਂਗਰਸ ਆਗੂ ਵੱਲੋਂ ਕੀਤੀ ਗਈ ਭੜਕਾਊ ਬਿਆਨਬਾਜ਼ੀ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਹੱਲਾਸ਼ੇਰੀ ਮਿਲਦੀ ਹੈ।
ਐਸਐਸਪੀ ਨੂੰ ਮਿਲੇ ਵਫ਼ਦ ਵਿੱਚ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਓਮਾ ਕਾਂਤ ਤਿਵਾੜੀ, ਜਨਰਲ ਸਕੱਤਰ ਨਰਿੰਦਰ ਰਾਣਾ, ਰਾਜੀਵ ਸ਼ਰਮਾ, ਮੰਡਲ ਪ੍ਰਧਾਨ ਅਨਿਲ ਕੁਮਾਰ ਗੁੱਡੂ, ਸ਼ਸ਼ਾਂਕ ਦੁੱਗਲ, ਨਵੀਨ ਸਾਗਵਾਨ, ਪ੍ਰੇਮ ਸ਼ਰਮਾ, ਜਾਵੇਦ ਅਸਲਮ, ਗੁਰਮੀਤ ਸਿੰਘ ਵਰਿੰਦਰ ਕੋਛੜ, ਦਿਨੇਸ਼ ਸ਼ਰਮਾ, ਪਰਮਜੀਤ ਕੌਰ ਗਰੇਵਾਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਪਾਰਟੀ ਵਰਕਰਾਂ ਵੱਲੋਂ ਪੰਜਾਬ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ ਮੌਕੇ ਕਰਵਾਏ ਗਏ ਸਮਾਗਮਾਂ ਦੌਰਾਨ ਵੱਖ-ਵੱਖ 31 ਥਾਵਾਂ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ’ਤੇ ਮਿਥ ਕੇ ਹਮਲੇ ਕੀਤੇ ਗਏ ਹਨ ਅਤੇ ਭਾਜਪਾ ਦੇ ਦਫ਼ਤਰਾਂ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …