Share on Facebook Share on Twitter Share on Google+ Share on Pinterest Share on Linkedin ਹਿੰਦੂ ਆਗੂ ’ਤੇ ਹਮਲਾ: ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਵੱਲੋਂ ਜ਼ਮਾਨਤ ਲਈ ਅਰਜ਼ੀ ਦਾਇਰ ਹਵਾਲਾ ਰਾਸ਼ੀ ਡੀਲਰ ਅਮਿਤ ਗੰਭੀਰ ਦੀ ਜ਼ਮਾਨਤ ਰੱਦ, ਨਿਰਭੈਲ ਦੀ ਅਰਜ਼ੀ ’ਤੇ ਸੁਣਵਾਈ ਸੋਮਵਾਰ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ: ਹਿੰਦੂ ਆਗੂ ਅਮਿਤ ਅਰੋੜਾ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਨਾਮਜ਼ਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਉਰਫ਼ ਜੱਗੀ ਜੌਹਲ ਨੇ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ 15 ਜੂਨ ਦਾ ਦਿਨ ਨਿਰਧਾਰਿਤ ਕੀਤਾ ਹੈ। ਮੁਲਜ਼ਮ ਜੱਗੀ ਜੌਹਲ ਆਰਐਸਐਸ ਆਗੂ ਅਤੇ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਕਤਲ ਮਾਮਲੇ ਵਿੱਚ ਵੀ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਮੁਲਜ਼ਮ ਦੇ ਵਕੀਲਾਂ ਜਸਪਾਲ ਸਿੰਘ ਮੰਝਪੁਰ ਅਤੇ ਰਣਜੋਧ ਸਿੰਘ ਸਰਾਓ ਨੇ ਐਨਆਈਏ ਅਦਾਲਤ ਨੂੰ ਦੱਸਿਆ ਕਿ ਜੱਗੀ ਜੌਹਲ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਜਦੋਂ ਪੰਜਾਬ ਵਿੱਚ ਹਿੰਦੂ ਆਗੂਆਂ ’ਤੇ ਹਮਲੇ ਹੋਏ, ਉਸ ਸਮੇਂ ਜੱਗੀ ਜੌਹਲ ਵਿਦੇਸ਼ ਵਿੱਚ ਸੀ। ਉਂਜ ਵੀ ਐਨਆਈਏ ਵੱਲੋਂ ਅਦਾਲਤ ਵਿੱਚ ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤੇ ਚਲਾਨ ਵਿੱਚ ਜੱਗੀ ਜੌਹਲ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਸਿਰਫ਼ ਕਿਸੇ ਹੋਰ ਕੇਸ ਦੀ ਮੀਮੋ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਦਾ ਇਸ ਕੇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਬਚਾਅ ਪੱਖ ਨੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਜੱਗੀ ਜੌਹਲ ਨੂੰ ਪੰਜਾਬ ਪੁਲੀਸ ਕਲੀਨ ਦੇ ਕੇ ਚੁੱਕੀ ਹੈ, ਪ੍ਰੰਤੂ ਪਿੱਛੇ ਜਿਹੇ ਮਾਮਲੇ ਦੀ ਜਾਂਚ ਐਨਆਈਏ ਹਵਾਲੇ ਕੀਤੀ ਗਈ ਤਾਂ ਕੌਮੀ ਜਾਂਚ ਏਜੰਸੀ ਨੇ ਬਿਨਾਂ ਕਿਸੇ ਠੋਸ ਸਬੂਤ ਤੋਂ ਉਸ ਨੂੰ ਇਸ ਕੇਸ ਵਿੱਚ ਨਾਮਜ਼ਦ ਕਰ ਲਿਆ। ਪ੍ਰੰਤੂ ਐਨਆਈਏ ਦੀ ਜਾਂਚ ਅਦਾਲਤ ਵਿੱਚ ਪੇਸ਼ ਚਲਾਨ ਵਿੱਚ ਜੱਗੀ ਜੌਹਲ ਖ਼ਿਲਾਫ਼ ਕੋਈ ਦੋਸ਼ ਸਾਬਤ ਨਹੀਂ ਕਰ ਸਕੀ ਹੈ। ਲਿਹਾਜ਼ਾ ਮੁਲਜ਼ਮ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। (ਬਾਕਸ ਆਈਟਮ) ਉਧਰ, ਅੰਮ੍ਰਿਤਸਰ ਦੇ 532 ਕਿੱਲੋ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਵਿੱਚ ਨਾਮਜ਼ਦ ਐਨਆਈਏ ਅਦਾਲਤ ਨੇ ਹਵਾਲਾ ਰਾਸ਼ੀ ਦੇ ਡੀਲਰ ਅਮਿਤ ਗੰਭੀਰ ਦੀ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਜਦੋਂਕਿ ਨਿਰਭੈਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 15 ਜੂਨ ਤੱਕ ਅੱਗੇ ਟਾਲ ਦਿੱਤੀ ਹੈ। ਇਸ ਮਾਮਲੇ ਵਿੱਚ ਐਨਆਈਏ ਵੱਲੋਂ 11 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਇਨ੍ਹਾਂ ’ਚੋਂ ਅਜੈ ਗੁਪਤਾ ਜ਼ਮਾਨਤ ’ਤੇ ਰਿਹਾਅ ਹੋ ਚੁੱਕੇ ਹਨ ਜਦੋਂਕਿ ਸੰਦੀਪ ਕੌਰ, ਜਸਵੀਰ ਸਿੰਘ, ਨਿਰਭੈਲ ਸਿੰਘ ਅਤੇ ਅਮਿਤ ਗੰਭੀਰ ਜੇਲ੍ਹ ਵਿੱਚ ਬੰਦ ਹਨ। ਇਕ ਮੁਲਜ਼ਮ ਦੀ ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਦੀ ਨਿਆਇਕ ਹਿਰਾਸਤ ਅਧੀਨ ਮੌਤ ਹੋ ਚੁੱਕੀ ਹੈ। ਕਈ ਹੋਰ ਮੁਲਜ਼ਮ ਹਾਲੇ ਫਰਾਰ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ