nabaz-e-punjab.com

ਆਜ਼ਾਦ ਗਰੁੱਪ ’ਤੇ ਹਮਲਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਝੀ ਸਾਜ਼ਿਸ਼

ਆਜ਼ਾਦ ਗਰੁੱਪ ਦੇ ਉਮੀਦਵਾਰਾਂ ਤੇ ਚੋਣ ਦਫ਼ਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਆਜ਼ਾਦ ਗਰੁੱਪ ਦੇ ਸਰਗਰਮ ਆਗੂ ਫੂਲਰਾਜ ਸਿੰਘ, ਆਰਪੀ ਸ਼ਰਮਾ, ਇੰਦਰਜੀਤ ਸਿੰਘ ਖੋਖਰ, ਸੁਰਿੰਦਰ ਸਿੰਘ ਰੋਡਾ, ਸੇਵਾਮੁਕਤ ਡੀਪੀਆਰਓ ਓਮਾ ਸ਼ਰਮਾ, ਗੁਰਮੀਤ ਕੌਰ ਅਤੇ ਹੋਰਨਾਂ ਆਗੂਆਂ ਨੇ ਬੀਤੇ ਦਿਨੀਂ ਸਾਬਕਾ ਮੇਅਰ ਦੇ ਆਜ਼ਾਦ ਗਰੁੱਪ ਦੇ ਮੁੱਖ ਚੋਣ ਦਫ਼ਤਰ ਉੱਤੇ ਹਮਲਾ ਕਰਕੇ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
ਅੱਜ ਇੱਥੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਛੇ ਮਹੀਨਿਆਂ ਤੋਂ ਸ਼ਾਂਤੀਪੂਰਨ ਚੱਲ ਰਿਹਾ ਹੈ ਪ੍ਰੰਤੂ ਕੁੱਝ ਵਿਅਕਤੀ ਸਮੇਂ ਦੀਆਂ ਸਰਕਾਰਾਂ ਅਤੇ ਸਿਆਸੀ ਆਗੂਆਂ ਦੀ ਸ਼ਹਿ ’ਤੇ ਕਥਿਤ ਗੁੰਡਾਗਰਦੀ ਕਰਕੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ ਅਤੇ ਕਿਸਾਨਾਂ ਅੰਦੋਲਨ ਨੂੰ ਆਮ ਲੋਕਾਂ ਦੀ ਮਿਲ ਰਹੀ ਹਮਦਰਦੀ ਨੂੰ ਘਟਾਉਣ ਲਈ ਸਿਆਸਤਦਾਨਾਂ ਦੇ ਪਿੱਠੂ ਬਣ ਕੇ ਧੱਕੇ ਨਾਲ ਲੋਕਾਂ ਦੇ ਗਲ ਪੈ ਰਹੇ ਹਨ ਅਤੇ ਗਲਤ ਹੱਥਕੰਡੇ ਵਰਤ ਰਹੇ ਹਨ।
ਆਗੂਆਂ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨ, ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸਐਸਪੀ ਤੋਂ ਮੰਗ ਕੀਤੀ ਗੁੰਡਾਗਰਦੀ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਹਮਲਾਵਰਾਂ ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਚੋਣਾਂ ਦੇ ਮੱਦੇਨਜ਼ਰ ਅਸਲਾ ਲਾਇਸੈਂਸ ਧਾਰਕਾਂ ਦੇ ਹਥਿਆਰ ਸਬੰਧਤ ਥਾਣੇ ਵਿੱਚ ਜਮਾ ਕਰਵਾਏ ਜਾਣ ਤਾਂ ਜੋ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਭੈਅ ਤੋਂ ਮਤਦਾਨ ਕਰ ਸਕਣ।ਉਨ੍ਹਾਂ ਨੇ ਸ਼ਹਿਰ ਵਿੱਚ ਅਮਨ ਸ਼ਾਂਤੀ ਅਤੇ ਆਜ਼ਾਦ ਗਰੁੱਪ ਦੇ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਚੋਣ ਦਫ਼ਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…