ਸ੍ਰੀ ਦਰਬਾਰ ਸਾਹਿਬ ’ਤੇ ਜੂਨ 1984 ਦਾ ਹਮਲਾ ਕਾਂਗਰਸ ਦੇ ਮੱਥੇ ’ਤੇ ਅਮਿੱਟ ਕਾਲਾ ਧੱਬਾ: ਚੰਦੂਮਾਜਰਾ

ਅਕਾਲੀ ਦਲ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ 84 ਦੇ ਸ਼ਹੀਦ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾਂਜਲੀ ਭੇਂਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਜੂਨ 1984 ਵਿੱਚ ਸਿੱਖਾਂ ਦੇ ਸਰਬਉੱਚ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕੀਤਾ ਗਿਆ ਹਮਲਾ ਸਿੱਖ ਇਤਿਹਾਸ ਵਿੱਚ ਤੀਜਾ ਵੱਡਾ ਘੱਲੂਘਾਰਾ ਸੀ ਅਤੇ ਉਸ ਸਮੇਂ ਕਾਂਗਰਸ ਪਾਰਟੀ ਵੱਲੋਂ ਕਰਵਾਏ ਗਏ ਇਸ ਹਮਲੇ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਆਯੋਜਿਤ ਅਰਦਾਸ ਸਮਾਗਮ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜੂਨ 84 ਦੇ ਘੱਲੂਘਾਰੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਸ਼ਰੇਆਮ ਚਲਾਈਆਂ ਗੋਲੀਆਂ ਅਤੇ ਆਕਾਲ ਤਖਤ ਸਾਹਿਬ ਦਾ ਕੀਤਾ ਅਪਮਾਨ ਅੱਜ ਵੀ ਕਾਂਗਰਸ ਸਰਕਾਰ ਦੇ ਉਸ ਜ਼ਾਲਮ ਰਵੱਈਏ ਨੂੰ ਯਾਦ ਕਰਦਿਆ ਰੌਂਗਟੇ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਬੰਦਗੀ ਦੇ ਘਰ ਤੇ ਕੀਤੇ ਭਾਰਤੀ ਫ਼ੌਜ ਦੇ ਇਸ ਹਮਲੇ ਨੇ ਕੇਵਲ ਸਿੱਖਾਂ ਦੇ ਹੀ ਨਹੀਂ ਬਲਕਿ ਹਰ ਧਰਮ ਦੇ ਮਨੁੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜਾਂ ਵੱਲੋਂ ਜੂਨ 84 ਵਿਚ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਕੀਤਾ ਗਿਆ ਵਹਿਸ਼ੀਆਨਾ ਹਮਲਾ ਆਜ਼ਾਦ ਭਾਰਤ ਦੇ ਇਤਿਹਾਸ ਦੀ ਸਭ ਤੋੱ ਮੰਦਭਾਗੀ ਅਤੇ ਕਲੰਕਤ ਘਟਨਾ ਹੈ। ਜਿਸ ਨੂੰ ਯਾਦ ਕਰਦਿਆਂ ਅੱਜ ਵੀ ਦਿਲ ਕੰਬ ਜਾਂਦਾ ਹੈ।
ਇਸ ਮੌਕੇ ਜੂਨ 1984 ਵਿੱਚ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਕੀਤੇ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਆਕਾਲ ਤਖਤ ਸਾਹਿਬ ਦੇ ਹੋਏ ਅਪਮਾਨ ਦੇ ਵਿਰੋਧ ਵਿੱਚ ਰੋਸ ਨੂੰ ਪ੍ਰਗਟ ਕਰਦੇ ਹੋਏ ਅਰਦਾਸ ਕੀਤੀ ਗਈ ਅਤੇ ਸਿੱਖ ਕੌਮ ਦੇ ਤੀਜੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਮੌਕੇ ਅਕਾਲੀ ਦਲ ਮੁਹਾਲੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਅਤੇ ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਜੂਨ ਸਿੱਖ ਸੰਗਤਾਂ ਲਈ ਕਹਿਰ ਦਾ ਮਹੀਨਾ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ਼ ਰਣਜੀਤ ਸਿੰਘ ਗਿੱਲ, ਓਐਸਡੀ ਚਰਨਜੀਤ ਬਰਾੜ ਨੇ ਵੀ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਐਸਜੀਪੀਸੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਅੰਤਰਿੰਗ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਖੇੜਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਦੀਪ ਸਿੰਘ ਪ੍ਰਿੰਸ, ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ, ਪ੍ਰਚਾਰਕ ਰਾਜਪਾਲ ਸਿੰਘ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਐਡਵੋਕੇਟ ਰਾਹੁਲ ਮਰਵਾਹਾ, ਕਰਮ ਸਿੰਘ ਬਬਰਾ, ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਗੁਰਜਿੰਦਰ ਸਿੰਘ ਤਾਜ਼ਲਪੁਰ, ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਗੁਰਪ੍ਰੀਤ ਸਿੱਧੂ, ਕੈਪਟਨ ਰਮਨਦੀਪ ਸਿੰਘ ਬਾਵਾ, ਨਿਤਿਨ ਅਰੋੜਾ, ਮਨਮੋਹਨ ਸਿੰਘ ਮੋਹਣੀ, ਨੰਬਰਦਾਰ ਸਤਨਾਮ ਸਿੰਘ ਲਾਂਡਰਾਂ, ਸਰਦਾਰਾ ਸਿੰਘ ਜੁਝਾਰ ਨਗਰ ਸਮੇਤ ਵੱਡੀ ਸਿੱਖ ਸੰਗਤ ਅਤੇ ਸੀਨੀਅਰ ਅਕਾਲੀ ਲੀਡਰਸ਼ਿਪ ਮੌਜੂਦ ਸੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …