ਵਕੀਲਾਂ ’ਤੇ ਹਮਲਾ: ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਮੁਹਾਲੀ ਅਦਾਲਤ ਦੇ ਬਾਹਰ ਰੋਸ ਮੁਜ਼ਾਹਰਾ, ਕੰਮ ਬੰਦ ਰੱਖਿਆ

ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਖਰੜ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵਕੀਲਾਂ ’ਤੇ ਕੀਤੇ ਹਮਲੇ ਦੇ ਰੋਸ ਵਜੋਂ ਸੋਮਵਾਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੁਹਾਲੀ ਅਦਾਲਤ ਕੰਪਲੈਕਸ ਵਿਖੇ ਆਪਣਾ ਕੰਮ ਬੰਦ ਰੱਖ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਖਰੜ ਵਿਖੇ ਵਕੀਲਾਂ ’ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਬਰਦਾਸ਼ਤ ਤੋਂ ਬਾਹਰ ਹੈ। ਇਸ ਘਟਨਾ ਦੀ ਵੀਡੀਓ ਵਿੱਚ ਹਮਲਾਵਰਾਂ, ਨਿਹੱਥੇ ਵਕੀਲਾਂ ਉੱਤੇ ਸ਼ਰੇਆਮ ਹਮਲਾ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰੇਆਮ ਗੁੰਡਾਗਰਦੀ ਦੀ ਇਹ ਵੀਡੀਓ ਸ਼ਹਿਰ ਵਿੱਚ ਕਾਨੂੰਨ ਵਿਵਸਥਾ ’ਤੇ ਸਵਾਲੀਆ ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਜੇਕਰ ਵਕੀਲਾਂ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਤਾਂ ਸ਼ਹਿਰ ਵਿੱਚ ਆਮ ਆਦਮੀ ਕਿਵੇਂ ਸੁਰੱਖਿਅਤ ਹੋ ਸਕਦਾ ਹੈ। ਵਕੀਲਾਂ ਨੇ ਮੰਗ ਕੀਤੀ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਲਾਖ਼ਾਂ ਪਿੱਛੇ ਬੰਦ ਕੀਤਾ ਜਾਵੇ ਅਤੇ ਸ਼ਰੇਆਮ ਗੁੰਡਾਗਰਦੀ ਰੋਕਣ ਵਿੱਚ ਅਸਫਲ ਰਹਿਣ ਵਾਲੇ ਪੁਲੀਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਵੀ ਵਿਭਾਗੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਸੀਨੀਅਰ ਐਡਵੋਕੇਟ ਸੁਸ਼ੀਲ ਅੱਤਰੀ, ਦਵਿੰਦਰ ਵੱਤਸ, ਕੁਲਦੀਪ ਸਿੰਘ ਰਠੌੜ, ਕਨਵਰ ਜ਼ੋਰਾਵਰ ਸਿੰਘ, ਗਗਨਦੀਪ ਸਿੰਘ, ਨੀਰੂ ਥਰੇਜਾ, ਗੁਰਦੀਪ ਸਿੰਘ, ਬਾਰ ਕੌਂਸਲ ਦੇ ਮੈਂਬਰ ਬਲਜਿੰਦਰ ਸਿੰਘ ਸੈਣੀ, ਨਰਪਿੰਦਰ ਸਿੰਘ ਰੰਗੀ, ਸੰਜੀਵ ਮੈਣੀ, ਸਨੇਹਪ੍ਰੀਤ ਸਿੰਘ, ਰਾਜੇਸ਼ ਗੁਪਤਾ, ਸੰਦੀਪ ਸਿੰਘ ਲੱਖਾ, ਹਰਮਿੰਦਰ ਸਿੰਘ ਪੰਨੂ, ਜਰਨੈਲ ਸਿੰਘ ਵੜਿੰਗ, ਅਮਰਜੀਤ ਸਿੰਘ ਰੁਪਾਲ, ਗੁਰਬੀਰ ਸਿੰਘ ਅੰਟਾਲ, ਹਰਕਿਸ਼ਨ ਸਿੰਘ, ਮੋਹਿਤ ਵਰਮਾ, ਅਕਸ ਚੇਤਲ, ਵਿਕਾਸ ਸ਼ਰਮਾ, ਦਮਨਜੀਤ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਢਿੱਲੋਂ, ਪੁਸ਼ਪਿੰਦਰ ਸਿੰਘ ਨੱਤ, ਸਰਤਾਜ ਸਿੰਘ ਸਿੱਧੂ, ਹਰਪ੍ਰੀਤ ਸਿੰਘ ਬਡਾਲੀ, ਗੁਰਪ੍ਰੀਤ ਸਿੰਘ ਖਟੜਾ ਅਤੇ ਗੁਰਮੀਤ ਸਿੰਘ ਕੋਰੇ ਸਮੇਤ ਵੱਡੀ ਗਿਣਤੀ ਵਕੀਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…