ਭਾਜਪਾ ਪ੍ਰਧਾਨ ’ਤੇ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਰਵਨੀਤ ਬਿੱਟੂ ਖ਼ਿਲਾਫ਼ 307 ਦਾ ਪਰਚਾ ਦਰਜ ਹੋਵੇ: ਮਿੱਤਲ

ਕਿਹਾ ਕਿਸਾਨਾਂ ਦੇ ਹਿੱਤਾਂ ਵਿੱਚ ਕੰਮ ਕਰ ਰਹੀ ਹੈ ਮੋਦੀ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਉੱਤੇ ਪਿਛਲੇ ਦਿਨੀਂ ਪਠਾਨਕੋਟ ਹੋਏ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਕਾਂਗਰਸੀ ਮੈਂਬਰ ਪਾਰਲੀਮੈਂਟ ਅਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਰਵਨੀਤ ਬਿੱਟੂ ਖਿਲਾਫ਼ ਧਾਰਾ 307 ਤਹਿਤ ਪੁਲੀਸ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਕੋਲੋਂ ਇਹ ਮੰਗ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਅੱਜ ਇੱਥੇ ਮੋਹਾਲੀ ਪ੍ਰੈੱਸ ਕਲੱਬ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰੱਖੀ। ਸ੍ਰੀ ਮਿੱਤਲ ਨੇ ਕਰੜੇ ਸ਼ਬਦਾਂ ਵਿੱਚ ਕਿਹਾ ਕਿ ਰਵਨੀਤ ਬਿੱਟੂ ਵੱਲੋਂ ਸ਼ਰੇਆਮ ਟੀ.ਵੀ. ਅਤੇ ਪ੍ਰਿੰਟ ਮੀਡੀਆ ਰਾਹੀਂ ਸ਼ਰੇਆਮ ਦਿੱਤਾ ਗਿਆ ਇਹ ਬਿਆਨ ਇਹ ਸਾਫ਼ ਕਰਦਾ ਹੈ ਕਿ ਭਾਜਪਾ ਪ੍ਰਧਾਨ ’ਤੇ ਹਮਲਾ ਕਿਸਾਨਾਂ ਨੇ ਨਹੀਂ ਸਗੋਂ ਬਿੱਟੂ ਦੀ ਸ਼ਹਿ ਉਤੇ ਕਾਂਗਰਸੀਆਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੈਂਬਰ ਪਾਰਲੀਮੈਂਟ ਰਵਨੀਤ ਬਿੱਟ ਤੇ ਤੁਰੰਤ 307 ਦੇ ਅਧੀਨ ਮਹਾਲਾ ਦਰਜ ਕਰੇ।
ਸੂਬੇ ਵਿੱਚ ਖੇਤੀ ਬਿਲਾਂ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ਾਂ ਬਾਰੇ ਬੋਲਦਿਆਂ ਸ੍ਰੀ ਮਿੱਤਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਂਦੀ ਹੋਈ ਕਿਸਾਨੀ ਹਿੱਤਾਂ ਲਈ ਕੰਮ ਕਰ ਰਹੀ ਹੈ। ਇਹ ਤਿੰਨ ਖੇਤੀ ਬਿਲ ਵੀ ਕਿਸਾਨ ਹਿੱਤਾਂ ਦੇ ਹੀ ਮੱਦੇਨਜ਼ਰ ਪਾਸ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਸਕੇ।ਉਨ੍ਹਾਂ ਪੰਜਾਬ ਵਿੱਚਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਉਤੇ ਬਰਸਦਿਆਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਕੈਪਟਨ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਦੇ ਪ੍ਰੋਗਰਾਮ ਨੂੰ ਵੀ ਗਲਤ ਗਰਦਾਨਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹਮੇਸ਼ਾਂ ਖੁੱਲ੍ਹੇ ਹਨ, ਕਿਸਾਨਾਂ ਨੂੰ ਸੰਘਰਸ਼ ਦੀ ਰਸਤਾ ਛੱਡ ਕੇ ਆਪਣੇ ਪ੍ਰਧਾਨ ਮੰਤਰੀ ਉੱਤੇ ਵਿਸ਼ਵਾਸ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨੀ ਦੀ ਹਾਲਤ ਸੁਧਾਰੀ ਜਾ ਸਕੇ। ਅਤਿਵਾਦ ਨਾਲ ਲੋਹਾ ਲੈਣ ਵਾਲੇ ਸੌਰੀਆ ਚੱਕਰ ਵਿਜੇਤ ਕਾਮਰੇਡ ਬਲਵਿੰਦਰ ਸਿੰਘ ਨੂੰ ਗੋਲੀਆਂ ਮਾਰਕੇ ਮਾਰਨ ਵਾਲੇ ਪੱਤਰਕਾਰਾ ਦੇ ਇਕ ਸਵਾਲ ਵਿੱਚ ਉਨ੍ਹਾਂ ਕਿਹਾ ਕਿ ਅਜਿਹੇ ਪਰੀਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਪੰਜਾਬ ਸਰਕਾਰ ਦੀ ਜਿੰਮੇਵਾਰੀ ਹੈ। ਪੰਰਾਬ ਵਿੱਚ ਲਾਅ ਐਂਡ ਆਡਰ ਖਤਮ ਹੋ ਚੁੱਕਾ ਹੈ ਕਿਸੇ ਦਲਿਤ ਵਿਆਕਤੀ ਨੂੰ ਸਰੇਆਮ ਪਿਸ਼ਾਬ ਪਿਲਾਕੇ ਕੁਟਿਆ ਜਾ ਰਿਹਾ ਹੈ। ਸਰਕਾਰ ਲਾਅ ਐਂਡ ਆਡਰ ਦੇ ਮਾਮਲੇ ਵਿੱਚ ਫੇਲ ਸਾਬਤ ਹੋਈ ਹੈ। ਸਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸਾਂ ਸਬੰਧੀ ਸੀ ਮਿਤਲ ਨੇ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਸਿਫਾਰਸਾਂ ਕਿਹੜੀਆਂ ਪ੍ਰਵਾਨ ਕਰ ਲਈਆਂ ਗਈਆਂ ਹਨ।
ਇਸ ਮੌਕੇ ਭਾਜਪਾ ਦੀ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਮੋਹਾਲੀ ਪ੍ਰਧਾਨ ਨਰਿੰਦਰ ਰਾਣਾ, ਅਰਵਿੰਦਰ ਮਿੱਤਲ, ਕੌਂਸਲਰ ਅਰੁਣ ਸ਼ਰਮਾ, ਅਸ਼ੋਕ ਝਾਅ, ਮੁਕੇਸ਼ ਝਾਅ, ਰਾਜੀਵ ਸ਼ਰਮਾ, ਜਗਦੀਪ ਸਿੰਘ ਜੱਗੀ ਅੌਜਲਾ ਕਿਸਾਨ ਮੋਰਚਾ, ਉਮਾਕਾਂਤ ਤਿਵਾੜੀ, ਮਦਨ ਗੋਇਲ, ਤਰਲੋਚਨ ਗੋਇਲ, ਪਵਨ ਮਨੋਚਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…