Share on Facebook Share on Twitter Share on Google+ Share on Pinterest Share on Linkedin ਇੰਡਸਟਰੀ ਏਰੀਆ ਵਿੱਚ ਝਗੜੇ ਵਾਲੀ ਥਾਂ ’ਤੇ ਪੁੱਜੇ ਪੀਸੀਆਰ ਕਰਮੀ ’ਤੇ ਜਾਨਲੇਵਾ ਹਮਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ: ਮੁਹਾਲੀ ਪੁਲੀਸ ਨੇ ਇੱਕ ਪੀਸੀਆਰ ਮੁਲਾਜ਼ਮ ਉੱਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਫੇਜ਼-1 ਥਾਣੇ ਵਿੱਚ ਧਾਰਾ 307 ਅਧੀਨ ਇਰਾਦਾ ਏ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਪੀਸੀਆਰ ਵਿੱਚ ਤਾਇਨਾਤ ਸਿਪਾਹੀ ਤਰਨਜੀਤ ਸਿੰਘ ਨੂੰ ਲੰਘੀ ਰਾਤ ਕਰੀਬ ਸਾਢੇ 11 ਵਜੇ ਵਾਇਰਲੈਸ ’ਤੇ ਮਿਲੀ ਸੂਚਨਾ ਮਿਲੀ ਸੀ ਕਿ ਇੱਥੋਂ ਦੇ ਸਨਅਤੀ ਏਰੀਆ ਫੇਜ਼-8ਬੀ ਵਿੱਚ ਲੜਾਈ ਝਗੜਾ ਹੋ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਸਿਪਾਹੀ ਤਰਨਜੀਤ ਸਿੰਘ ਆਪਣੇ ਇੱਕ ਹੋਰ ਸਾਥੀ ਕੇਵਲ ਸਿੰਘ ਨਾਲ ਝਗੜੇ ਵਾਲੀ ਥਾਂ ’ਤੇ ਪੁੱਜਾ ਅਤੇ ਦੇਖਿਆ ਕਿ ਘਟਨਾ ਵਾਲੀ ਥਾਂ ’ਤੇ ਕਾਫੀ ਲੋਕ ਇਕੱਠੇ ਹੋਏ ਸੀ। ਉਨ੍ਹਾਂ ਨੇ ਮਾਹੌਲ ਭਖਦਾ ਦੇਖ ਮਦਦ ਲਈ ਦੂਜੀ ਪੀਸੀਆਰ ਪਾਰਟੀ ਨੂੰ ਵੀ ਮੌਕੇ ’ਤੇ ਸੱਦ ਲਿਆ। ਦੋਵੇਂ ਪੁਲੀਸ ਪਾਰਟੀਆਂ ਨੇ ਝਗੜਾ ਕਰ ਰਹੀਆਂ ਧਿਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਅਚਾਨਕ ਇੱਕ ਅਣਪਛਾਤੇ ਵਿਅਕਤੀ ਨੇ ਪੀਸੀਆਰ ਕਰਮੀ ਪਰਮਿੰਦਰ ਸਿੰਘ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਹਮਲਾਵਰ ਲੋਕਾਂ ਦੀ ਭੀੜ ਅਤੇ ਸੰਘਣੇ ਹਨੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਿਆ। ਉਧਰ, ਇਸ ਸਬੰਧੀ ਫੇਜ਼-1 ਥਾਣਾ ਦੇ ਐਸਐਚਓ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਜ਼ਖ਼ਮੀ ਪੁਲੀਸ ਮੁਲਾਜ਼ਮ ਪਰਮਿੰਦਰ ਸਿੰਘ ਨੂੰ ਤੁਰੰਤ ਸੋਹਾਣਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲੀਸ ਮੁਲਾਜ਼ਮ ਦੀ ਗਰਦਨ ਤੋਂ ਕਾਫੀ ਖੂਨ ਵਹਿ ਰਿਹਾ ਸੀ। ਇਸ ਸਬੰਧੀ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਧਾਰਾ 307, 353, 332 ਅਤੇ 186 ਦੇ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ