ਪੱਤਰਕਾਰਾਂ ’ਤੇ ਹਮਲੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ: ਯੂਨਾਈਟਿਡ ਸਿੱਖ ਪਾਰਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਬੀਤੇ ਦਿਨੀਂ ਪੰਜਾਬੀ ਅਖਬਾਰ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਮੁਹਾਲੀ ਦੇ ਇਕ ਧਾਰਮਿਕ ਅਸਥਾਨ ਵਿੱਚ ਦੋ ਧਿਰਾਂ ਦੀਆਂ ਲੜਾਈ ਸਬੰਧੀ ਕਵਰੇਜ ਕਰ ਕਰਹੇ ਸੀ। ਪ੍ਰੰਤੂ ਉੱਥੇ ਪਹੁੰਚੇ ਪੁਲੀਸ ਕਰਮਚਾਰੀਆਂ ਨੂੰ ਜਦੋਂ ਵਾਰ ਵਾਰ ਸੁਆਲ ਪੁੱਛਣ ਲੱਗਾ ਤਾਂ ਗੁੱਸੇ ਵਿੱਚ ਆਏ ਏਐਸਆਈ ਓਮ ਪ੍ਰਕਾਸ਼ ਅਤੇ ਅਮਰ ਨਾਥ ਨੇ ਉਸ ਨੂੰ ਫੜ ਕੇ ਥਾਣਾ ਲਿਆਂਦਾ ਅਤੇ ਉੱਥੇ ਅੰਮ੍ਰਿਤਧਾਰੀ ਪੱਤਰਕਾਰ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਸ ਨੂੰ ਥਾਣੇ ਵਿੱਚ ਲਿਆ ਕਿ ਅਪਰਾਧੀ ਵਾਂਗ ਕੁੱਟਿਆ ਗਿਆ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇਹ ਪ੍ਰਗਟਾਵਾ ਕਰਦਿਆਂ ਯੂਨਾਈਟਿਡ ਸਿੱਖ ਪਾਰਟੀ ਦੇ ਕੌਮੀ ਪੰਚ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਅਸੀ ਅੱਜ ਜਾਂਚ ਅਧਿਕਾਰੀ ਐਸਪੀ ਸਿਟੀ ਹਰਵਿੰਦਰ ਸਿੰਘ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਪੱਤਰਕਾਰ ’ਤੇ ਹਮਲਾ ਕਰਨ ਵਾਲੇ ਪੁਲੀਸ ਅਧੀਕਾਰੀਆਂ ’ਤੇ ਤੁਰੰਤ ਕੇਸ ਦਰਜ ਕਰਕੇ ਨੌਕਰੀ ਤੋਂ ਬਰਖਾਸ਼ਤ ਕੀਤਾ ਜਾਵੇ ਕਿਉਂਕਿ ਪੁਲੀਸ ਨੂੰ ਲੋਕਾਂ ਦੀ ਸੁਰੱਖਿਆ ਲਈ ਹੈ, ਪ੍ਰੰਤੂ ਮੌਜੂਦਾ ਸਮੇਂ ਵਿੱਚ ਪੱਤਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਆਮ ਆਦਮੀ ਕੀ ਹਾਲ ਵਿੱਚ ਜੀਅ ਰਿਹਾ ਹੋਵੇਗਾ, ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਹਨਾਂ ਪੱਤਰਕਾਰਾਂ ’ਤੇ ਹਮਲੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਸ ਤੋਂ ਪਹਿਲਾਂ ਉਹਨਾਂ ਨੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਪੀੜਤ ਪੱਤਰਕਾਰ ਮੇਜਰ ਸਿੰਘ ਦਾ ਹਾਲ ਚਾਲ ਪੁੱਛਿਆ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਯੋਗ ਪੈਰਵੀ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਜਦੋਂ ਤੱਕ ਮੇਜਰ ਸਿੰਘ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਵਕੀਲ ਰਵਿੰਦਰ ਸਿੰਘ, ਜ਼ਿਲ੍ਹਾ ਆਗੂ ਭਾਈ ਦਵਿੰਦਰ ਸਿੰਘ, ਭਾਈ ਅਮਰਿੰਦਰ ਸਿੰਘ, ਡ. ਗੁਰਪ੍ਰੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਹੋਰ ਸਿੱਖ ਨੌਜਵਾਨ ਹਾਜ਼ਰ ਸਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…