nabaz-e-punjab.com

ਮਾਸੂਮ ਬੱਚੀ ਨਾਲ ਜਬਰ ਜਨਾਹ ਦਾ ਯਤਨ, ਗੁਆਂਢੀ ਗ੍ਰਿਫ਼ਤਾਰ

ਗਲਤ ਹਰਕਤਾਂ ਕਾਰਨ ਮੁਲਜ਼ਮ ਪਤੀ ਨੂੰ ਪਹਿਲਾਂ ਹੀ ਛੱਡ ਕੇ ਜਾ ਚੁੱਕੀ ਹੈ ਪਤਨੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਮੁਹਾਲੀ ਦੀ ਜੂਹ ਵਿੱਚ ਵਸਦੇ ਕਸਬਾ-ਨੁਮਾ ਪਿੰਡ ਬਲੌਂਗੀ ਦੇ ਆਜ਼ਾਦ ਨਗਰ ਵਿੱਚ ਇਕ ਮਾਸੂਮ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਲੌਂਗੀ ਪੁਲੀਸ ਨੇ ਉਨ੍ਹਾਂ ਦੇ ਗੁਆਂਢੀ ਸ਼ਿਵ ਸਾਗਰ (35) ਵਾਸੀ ਯੂਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਬਹਾਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਬੱਚੀ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਧਾਰਾ 376, 511 ਅਤੇ ਪੋਸਕੋ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੀ ਜਾਣਕਾਰੀ ਕੁੱਝ ਸਮਾਂ ਪਹਿਲਾਂ ਹੀ ਮੁਲਜ਼ਮ ਸ਼ਿਵ ਸਾਗਰ ਦੀ ਪਤਨੀ ਆਪਣੇ ਪਤੀ ਦੀਆਂ ਗਲਤ ਹਰਕਤਾਂ ਕਾਰਨ ਉਸ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੀ ਗਈ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਮੁਲਜ਼ਮ ਬਲੌਂਗੀ ਵਿੱਚ ਆਪਣੇ ਚਚੇਰੇ ਭਰਾਵਾਂ ਕੋਲ ਰਹਿ ਰਿਹਾ ਸੀ। ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੀ ਕਰੀਬ ਦੋ ਸਾਲ ਦੀ ਬੱਚੀ ਅਕਸਰ ਖੇਡਣ ਲਈ ਉਨ੍ਹਾਂ ਕੋਲ ਆ ਜਾਇਆ ਕਰਦੀ ਸੀ। ਮੁਲਜ਼ਮ ਵਿਹਲਾ ਹੋਣ ਕਾਰਨ ਜ਼ਿਆਦਾ ਸਮਾਂ ਘਰ ਹੀ ਰਹਿੰਦਾ ਸੀ। ਬੀਤੇ ਦਿਨੀਂ ਪੀੜਤ ਬੱਚੀ ਆਪਣੇ ਘਰ ਦੇ ਬਾਹਰ ਖੇਡਦੀ ਹੋਈ ਮੁਲਜ਼ਮ ਕੋਲ ਆ ਗਈ। ਇਸ ਦੌਰਾਨ ਪੀੜਤ ਬੱਚੀ ਦੀ ਮਾਂ ਬੇਧਿਆਨ ਹੋ ਗਈ ਅਤੇ ਸ਼ਿਵ ਸਾਗਰ ਬੱਚੀ ਨੂੰ ਵਰਗਲਾ ਕੇ ਗੰਦੇ ਨਾਲੇ ਦੇ ਪਿੱਛੇ ਝਾੜੀਆਂ ਵਿੱਚ ਲੈ ਗਿਆ। ਜਿੱਥੇ ਉਸ ਨੇ ਬੱਚੀ ਨਾਲ ਇੱਜ਼ਤ ਨਾਲ ਖੇਡਣ ਦੀ ਕੋਸ਼ਿਸ਼ ਕੀਤੀ ਲੇਕਿਨ ਏਨੇ ਵਿੱਚ ਬੱਚੀ ਦੇ ਮਾਪੇ ਅਤੇ ਹੋਰ ਲੋਕ ਉਸ ਨੂੰ ਲੱਭਦੇ ਹੋਏ ਉੱਥੇ ਪਹੁੰਚ ਗਏ। ਲੋਕਾਂ ਨੂੰ ਆਉਂਦੇ ਦੇਖ ਮੁਲਜ਼ਮ ਬੱਚੀ ਨੂੰ ਝਾੜੀਆਂ ਵਿੱਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਜਿਸ ਨੂੰ ਅੱਜ ਬਲੌਂਗੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਮੁਲਜ਼ਮ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…