ਪੰਜਾਬ ਵਿੱਚ ਇੱਕ ਹੋਰ ਈਜੀਐਸ ਅਧਿਆਪਕ ਵੱਲੋਂ ਖ਼ੁਦਕੁਸ਼ੀ ਦਾ ਯਤਨ, ਕੈਪਟਨ ਅਮਰਿੰਦਰ ਨੇ ਅਫ਼ਸੋਸ ਪ੍ਰਗਟਾਇਆ

ਸੂਬੇ ਦੀ ਸੱਤਾ ਵਿੱਚ ਆਉਣ ’ਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਧਿਆਨ ਦੇਣ ਦਾ ਵਾਅਦਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਦਸੰਬਰ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਈਜੀਐਸ ਅਧਿਆਪਕ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ’ਤੇ ਅਫਸੋਸ ਪ੍ਰਗਟਾਵਾਂ ਕਰਦਿਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ ਵਿੱਚ ਆਉਣ ’ਤੇ ਅਧਿਆਪਕਾਂ ਦੀਆਂ ਸਮੂਹ ਜਾਇਜ਼ ਮੰਗਾਂ ’ਤੇ ਧਿਆਨ ਦੇ ਕੇ ਮੁਲਾਜ਼ਮਾਂ ਦੇ ਗੁੰਝਲਦਾਰ ਮਸਲਿਆਂ ਨੂੰ ਹੱਲ ਕਰਨ ਦੀ ਯੋਗ ਪੈਰਵੀ ਕੀਤੀ ਜਾਵੇਗੀ। ਅੱਜ ਇੰਥੇ ਜਾਰੀ ਬਿਆਨ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਉਹ ਬਠਿੰਡਾ ਵਿੱਚ ਇਕ ਹੋਰ ਪ੍ਰਦਰਸ਼ਨਕਾਰੀ ਈਜੀਐਸ ਅਧਿਆਪਕ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਸਬੰਧੀ ਖ਼ਬਰਾਂ ਸੁਣ ਕੇ ਕਾਫੀ ਚਿੰਤਤ ਤੇ ਪ੍ਰੇਸ਼ਾਨ ਹਨ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਇਕ ਈਜੀਐਸ ਅਧਿਆਪਕ ਨੇ ਰੈਗੂਲਾਈਜੇਸ਼ਨ ਦੀ ਮੰਗ ਨੂੰ ਲੈ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਈ.ਜੀ.ਐਸ ਤੇ ਈ.ਟੀ.ਟੀ ਅਧਿਆਪਕਾਂ ਸਮੇਤ, ਪੰਜਾਬ ਦੇ ਹੋਰ ਅਧਿਆਪਕ ਲੰਬੇ ਵਕਤ ਤੋਂ ਆਪਣੇ ਅਧਿਕਾਰਾਂ ਖਾਤਿਰ ਲੜ ਰਹੇ ਹਨ, ਲੇਕਿਨ ਬਾਦਲ ਸਰਕਾਰ ਨੇ ਲਗਾਤਾਰ ਉਨ੍ਹਾਂ ਦੀਆ ਮੰਗਾਂ ਨੂੰ ਨਜ਼ਰਅੰਦਾਜ ਕੀਤਾ ਹੈ ਤੇ ਇਸ ਦਿਸ਼ਾ ’ਚ ਕੋਈ ਕਦਮ ਨਹੀਂ ਚੁੱਕਿਆ। ਇਸ ਲੜੀ ਹੇਠ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਦੀ ਭਲਾਈ ਦੀ ਕੀਮਤ ’ਤੇ ਆਪਣੇ ਵਿਸ਼ੇਸ਼ ਹਿੱਤਾਂ ਨੂੰ ਪ੍ਰਮੋਟ ਕਰਨ ’ਚ ਲੱਗੇ, ਬਾਦਲਾਂ ਵੱਲੋਂ ਹਾਲਾਤ ਬਿਗਾੜੇ ਜਾ ਚੁੱਕੇ ਹਨ।
ਉਨ੍ਹਾਂ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਅਜਿਹੇ ਗੰਭੀਰ ਕਦਮ ਨਾ ਚੁੱਕਣ ਦੀ ਅਪੀਲ ਕਰਦਿਆਂ, ਵਾਅਦਾ ਕੀਤਾ ਹੈ ਕਿ ਉਹ ਸੂਬਾ ਸਰਕਾਰ ਦੀ ਕਮਾਂਡ ਸੰਭਾਲਣ ਤੋਂ ਬਾਅਦ ਉਨ੍ਹਾਂ ਦੀਆਂ ਉਚਿਤ ਮੰਗਾਂ ’ਤੇ ਧਿਆਨ ਦੇਣਗੇ। ਕੈਪਟਨ ਅਮਰਿੰਦਰ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਉਹ ਅਧਿਆਪਕਾਂ ਦੀਆ ਸਮੱਸਿਆਵਾਂ ਨੂੰ ਹੱਲ ਕਰਨ ਦੀ ਦਿਸ਼ਾ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ, ਜਿਹੜੇ ਸਰਕਾਰ ਸਮੇਤ ਸਮਾਜ ਦੇ ਹਰੇਕ ਵਰਗ ਤੋਂ ਸਨਮਾਨ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਥੋਂ ਤੱਕ ਕਿ ਈ.ਟੀ.ਟੀ ਅਧਿਆਪਕ ਆਸਾਮੀਆਂ ਭਰਲ ਦੀ ਮੰਗ ਕਰਨ ਸਮੇਤ ਬਾਦਲ ਸਰਕਾਰ ਦੀ ਅਧਿਆਪਕ ਵਿਰੋਧੀ ਨੀਤੀ ਖਿਲਾਫ ਅੰਦੋਲਨ ਦੀ ਦਿਸ਼ਾ ’ਚ ਅੱਗੇ ਵੱਧ ਰਹੇ ਹਨ। ਜਿਸ ’ਤੇ ਕੈਪਟਨ ਅਮਰਿੰਦਰ ਨੇ ਬਾਦਲਾਂ ਉਪਰ ਅਧਿਆਪਕਾਂ ਦੀਆ ਪ੍ਰੇਸ਼ਾਨੀਆਂ ਪ੍ਰਤੀ ਉਦਾਸੀਨ ਰਵੱਈਆ ਅਪਣਾਉਂਦਿਆਂ, ਉਨ੍ਹਾਂ ਨੂੰ ਨਿਰਾਸ਼ਾ ਕੰਢੇ ਧਕੇਲਣ ਦਾ ਦੋਸ਼ ਲਗਾਇਆ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਅਫਸੋਸਜਨਕ ਹੈ ਕਿ ਪੰਜਾਬ ’ਚ ਸਮਾਜ ਦੇ ਹਰੇਕ ਵਰਗ ਨੂੰ ਬਾਦਲ ਸ਼ਾਸਨ ਵਿੱਚ ਅਜਿਹੇ ਦਰਦ ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੇ ਚੇਹਰਿਆਂ ’ਤੇ ਮੁਸਕਾਨ ਵਾਪਿਸ ਲਿਆਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਦੇ ਹਾਲਾਤਾਂ ਨੂੰ ਲਗਾਤਾਰ ਇਸ ਬੁਰੀ ਸਥਿਤੀ ’ਚ ਨਹੀਂ ਰਹਿਣ ਦਿੱਤਾ ਜਾ ਸਕਦਾ ਤੇ ਸਪੱਸ਼ਟ ਕੀਤਾ ਹੈ ਕਿ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਚੀਜਾਂ ਫਿਰ ਤੋਂ ਆਪਣੀ ਜਗ੍ਹਾ ’ਤੇ ਆਉਣੀਆਂ ਸ਼ੁਰੂ ਹੋ ਜਾਣਗੀਆਂ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…