Share on Facebook Share on Twitter Share on Google+ Share on Pinterest Share on Linkedin ਬਲੌਂਗੀ ਸੜਕ ’ਤੇ ਆਟੋ ਵਿੱਚ ਸਵਾਰ ਵਿਅਕਤੀ ਨੂੰ ਲੁੱਟਣ ਦਾ ਯਤਨ, ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਇੱਥੋਂ ਦੇ ਨਜ਼ਦੀਕੀ ਪਿੰਡ ਬਲੌਂਗੀ ਨੇੜੇ ਥ੍ਰੀ ਵੀਲ੍ਹਰ ਵਿੱਚ ਸਵਾਰ ਇਕ ਵਿਅਕਤੀ ਨੂੰ ਲੁੱਟਣ ਦਾ ਯਤਨ ਕੀਤਾ ਗਿਆ। ਪੀੜਤ ਵਿਅਕਤੀ ਵੱਲੋਂ ਰੌਲਾ ਪਾਉਣ ਕਾਰਨ ਸੜਕ ’ਤੇ ਲੋਕ ਇਕੱਠੇ ਹੋ ਗਏ ਅਤੇ ਤਿੰਨ ਵਿਅਕਤੀਆਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਘਟਨਾ ਐਤਵਾਰ ਨੂੰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੀਸੀਆਰ ਦੇ ਜਵਾਨ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਤਿੰਨ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਦੇਰ ਰਾਤ ਬਲੌਂਗੀ ਥਾਣੇ ਵਿੱਚ ਪੀੜਤ ਮੁਹੰਮਦ ਅਰਮਾਨ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਤਿੰਨ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 379ਬੀ ਅਤੇ 34 ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਇਕ ਮੁਹੰਮਦ ਅਰਮਾਨ ਨਾਂ ਦਾ ਵਿਅਕਤੀ ਮੁਹਾਲੀ ਤੋਂ ਖਰੜ ਵੱਲ ਥ੍ਰੀ ਵੀਲ੍ਹਰ ਵਿੱਚ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਸੁੰਨੀ ਸੜਕ ਅਤੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਆਟੋ ਵਿੱਚ ਸਵਾਰ ਵਿਅਕਤੀ ਤੋਂ ਉਸ ਦਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਸਵਾਰੀ ਨੇ ਵਿਰੋਧ ਕਰਦਿਆਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਪੁਲੀਸ ਕੰਟਰੋਲ ਰੂਮ ’ਤੇ ਇਤਲਾਹ ਦਿੱਤੀ ਗਈ। ਸੂਚਨਾ ਮਿਲਦੇ ਹੀ ਪੀਸੀਆਰ ਦੇ ਜਵਾਨ ਉੱਥੇ ਪਹੁੰਚ ਗਏ ਅਤੇ ਬਾਅਦ ਵਿੱਚ ਬਲੌਂਗੀ ਥਾਣੇ ’ਚੋਂ ਵੀ ਪੁਲੀਸ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ