
ਅਤੁਲ ਸ਼ਰਮਾ ਨੂੰ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦਾ ਜ਼ਿਲ੍ਹਾ ਸਕੱਤਰ ਥਾਪਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਆਮ ਆਦਮੀ ਪਾਰਟੀ (ਆਪ) ਵੱਲੋਂ ਸਰਗਰਮ ਵਲੰਟੀਅਰ ਅਤੁਲ ਸ਼ਰਮਾ ਨੂੰ ਪਾਰਟੀ ਦੀ ਟਰੇਡ ਵਿੰਗ ਦਾ ਜ਼ਿਲ੍ਹਾ ਮੁਹਾਲੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਕੀਤੀ ਗਈ। ਅੱਜ ਇੱਥੇ ਸ੍ਰੀ ਅਤੁਲ ਸ਼ਰਮਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਵਪਾਰੀ ਵਰਗ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਜਾਣਨ ਲਈ ਜਲਦੀ ਹੀ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ।