Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ 100 ਹੋਰ ਮਾਈਨਿੰਗ ਸਾਈਟਾਂ ਦੀ ਨਿਲਾਮੀ ਛੇਤੀ: ਗੋਇਲ ਸੂਬੇ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਪੋਟਾਸ਼ ਖਣਨ ਦੀ ਸਮਰੱਥਾ ਬਣੀ ‘ਆਪ’ ਸਰਕਾਰ ਨੇ ਹੋਂਦ ਵਿੱਚ ਆਉਣ ਤੋਂ ਬਾਅਦ ਸਰਕਾਰੀ ਖੇਤਰ ਵਿੱਚ 50 ਹਜ਼ਾਰ ਨੌਕਰੀਆਂ ਦਿੱਤੀਆਂ: ਨਬਜ਼-ਏ-ਪੰਜਾਬ, ਮੁਹਾਲੀ, 27 ਜਨਵਰੀ: ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ 74 ਜਨਤਕ ਥਾਵਾਂ ਦੀ ਨਿਲਾਮੀ ਕਰਕੇ ਪੰਜਾਬ ਖਣਿਜ ਖਣਿਜ ਨੀਤੀ 2023 ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ ਅਤੇ ਹੋਰ ਮਾਲੀਆ ਪ੍ਰਾਪਤ ਕਰਨ ਲਈ ਆਉਂਦੇ ਦਿਨਾਂ ਵਿੱਚ 100 ਸਾਈਟਾਂ ਦੀ ਜਲਦੀ ਹੀ ਨਿਲਾਮੀ ਰੱਖੀ ਜਾਵੇਗੀ। ਮੁਹਾਲੀ ਵਿੱਚ ਤਿਰੰਗਾ ਲਹਿਰਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਦੱਖਣੀ ਹਿੱਸਿਆਂ ਵਿੱਚ ਪੋਟਾਸ਼ ਦੇ ਭੰਡਾਰ ਹੋਣ ਦੀ ਸੰਭਾਵਨਾ ਹੈ ਜੋ ਧਰਤੀ ’ਚੋਂ ਨਿਕਲਣ ਨਾਲ ਸੂਬੇ ਦੇ ਮਾਲੀਏ ਵਿੱਚ ਹੋਰ ਵਾਧਾ ਕਰੇਗਾ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਸਰਕਾਰੀ ਖੇਤਰ ਵਿੱਚ 50 ਹਜ਼ਾਰ ਨੌਕਰੀਆਂ ਦਿੱਤੀਆਂ ਹਨ ਅਤੇ ਇਨ੍ਹਾਂ ਸਰਕਾਰੀ ਨੌਕਰੀਆਂ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕਾਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ ਅਤੇ ਬਾਕੀ ਰਹਿੰਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੀ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਲਈ 2300 ਕਰੋੜ ਰੁਪਏ ਦੀ ਲਾਗਤ ਨਾਲ 150 ਕਿੱਲੋਮੀਟਰ ਨਹਿਰ ਪੁੱਟੀ ਜਾ ਰਹੀ ਹੈ। ਪਠਾਨਕੋਟ ਖੇਤਰ ਵਿੱਚ ਪਹਿਲੀ ਵਾਰ ਸਿੰਚਾਈ ਲਈ ਪਾਣੀ ਦੇ ਪ੍ਰਬੰਧ ਲਈ ਤਿੰਨ ਨਹਿਰਾਂ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ 2100 ਕਰੋੜ ਰੁਪਏ ਦੇ ਪ੍ਰਾਜੈਕਟ ਪਹਿਲਾਂ ਹੀ ਪਾਣੀ ਦੇ ਸਰੋਤਾਂ ਦੀ ਮੁਰੰਮਤ, ਰੀ-ਲਾਈਨਿੰਗ ਅਤੇ ਖਾਲਿਆਂ ਦੇ ਕੰਮ ਲਈ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁਹਾਲੀ ਵਿੱਚ ਜਲਦੀ ਹੀ ਸੈਕਟਰ-78 ਦੇ ਬਹੁਮੰਤਵੀ ਸਟੇਡੀਅਮ ਵਿੱਚ 9.19 ਕਰੋੜ ਰੁਪਏ ਦੀ ਲਾਗਤ ਨਾਲ 8 ਲੇਨ 400 ਮੀਟਰ ਸਿੰਥੈਟਿਕ ਟਰੈਕ ਦੀ ਸਥਾਪਨਾ, ਸੀਨੀਅਰ ਬਲਬੀਰ ਸਿੰਘ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਸੈਕਟਰ-63 ਵਿੱਚ 3.13 ਰੁਪਏ ਦੀ ਲਾਗਤ ਨਾਲ ਗਲੋਬਲ ਸਟੈਂਡਰਡ ਐਸਟ੍ਰੋਟਰਫ ਦੀ ਰੀ-ਪਲੇਸਮੈਂਟ ਰਾਹੀਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸੂਬੇ ਵਿੱਚ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਅਤੇ ‘ਆਪ’ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ