Nabaz-e-punjab.com

ਥਾਣੇਦਾਰ ’ਤੇ ਰਿਸ਼ਵਤ ਮੰਗਣ ਤੇ ਪੀੜਤ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦੀ ਆਡੀਓ ਹੋਈ ਵਾਇਰਲ

ਲਿਖਤੀ ਸ਼ਿਕਾਇਤ ਮਿਲਣ ’ਤੇ ਥਾਣੇਦਾਰ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਐਸਐਸਪੀ ਚਾਹਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਇੱਥੋਂ ਦੇ ਫੇਜ਼-1 ਸਥਿਤ ਪੁਰਾਣਾ ਮੁਹਾਲੀ ਪਿੰਡ ਦੇ ਵਸਨੀਕ ਅਰਵਿੰਦ ਗੌਤਮ ਨੇ ਮੁਹਾਲੀ ਪੁਲੀਸ ਦੇ ਇਕ ਥਾਣੇਦਾਰ ਏਐਸਆਈ ਗੁਰਨਾਮ ਸਿੰਘ ’ਤੇ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਕਥਿਤ ਰਿਸ਼ਵਤ ਮੰਗਣ ਦਾ ਦੋਸ਼ ਲਾਇਆ ਹੈ। ਪੀੜਤ ਨੌਜਵਾਨ ਨੇ ਥਾਣੇਦਾਰ ’ਤੇ ਉਸ (ਗੌਤਮ) ਨੂੰ ਗੋਲੀ ਮਾਰ ਕੇ ਜਾਨੋ ਮਾਰਨ ਦੀ ਧਮਕੀ ਦੇਣ ਦਾ ਵੀ ਦੋਸ਼ ਲਾਇਆ ਹੈ। ਇਸ ਸਬੰਧੀ ਪੀੜਤ ਨੇ ਉਕਤ ਘਟਨਾਕ੍ਰਮ ਦੀਆਂ ਆਡੀਓ ਰਿਕਾਰਡਿੰਗ ਸੋਸ਼ਲ ਮੀਡੀਆ ’ਤੇ ਅਪਲੋਡ ਕਰਕੇ ਪੰਜਾਬ ਸਰਕਾਰ ਅਤੇ ਪੁਲੀਸ ਮੁਖੀ ਤੋਂ ਆਪਣੀ ਜਾਨ ਮਾਲ ਦੀ ਰੱਖਿਆ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਅਰਵਿੰਦ ਗੌਤਮ ਨੇ ਦੱਸਿਆ ਕਿ ਉਸ ਨੇ ਆਪਣਾ ਮਕਾਨ ਕਿਰਾਏ ’ਤੇ ਦਿੱਤਾ ਹੋਇਆ ਹੈ ਅਤੇ ਬੀਤੇ ਦਿਨੀਂ ਪੁਲੀਸ ਨੇ ਉਸ ਦੇ ਇਕ ਕਿਰਾਏਦਾਰ ਸਰਬਜੀਤ ਸਿੰਘ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੀ ਆੜ ਵਿੱਚ ਉਕਤ ਥਾਣੇਦਾਰ ਉਸ ਨੂੰ ਝੂਠੇ ਕੇਸ ਵਿੱਚ ਫਸਾਉਣਾ ਚਾਹੁੰਦਾ ਹੈ ਅਤੇ ਉਸ ਨੂੰ ਡਰਾ ਧਮਕਾ ਕੇ ਪੈਸੇ ਮੰਗੇ ਜਾ ਰਹੇ ਸੀ। ਇਸ ਸਬੰਧੀ ਉਸ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਅਤੇ ਵਿਜੀਲੈਂਸ ਨੇ ਟਰੈਪ ਵੀ ਲਗਾਇਆ ਸੀ ਪ੍ਰੰਤੂ ਐਨ ਮੌਕੇ ਕਿਸੇ ਤਰ੍ਹਾਂ ਥਾਣੇਦਾਰ ਨੂੰ ਵਿਜੀਲੈਂਸ ਦੀ ਕਾਰਵਾਈ ਦੀ ਭਿਣਕ ਪੈ ਗਈ ਅਤੇ ਉਹ ਫੜੇ ਜਾਣ ਤੋਂ ਬਚ ਗਿਆ।
ਉਧਰ, ਇਸ ਸਬੰਧੀ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਪੀੜਤ ਲੇ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਹੈ ਅਤੇ ਰਿਸ਼ਵਤ ਮੰਗਣ ਅਤੇ ਗੋਲੀ ਮਾਰਨ ਦੀ ਧਮਕੀ ਦੇਣ ਬਾਰੇ ਮੀਡੀਆ ਤੋਂ ਹੀ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਥਾਣੇਦਾਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਂਜ ਐਸਐਸਪੀ ਨੇ ਦੱਸਿਆ ਕਿ ਥਾਣੇਦਾਰ ਗੁਰਨਾਮ ਸਿੰਘ ਖ਼ਿਲਾਫ਼ ਲੋਕਾਂ ਨਾਲ ਦੁਰਵਿਵਹਾਰ ਕਰਨ ਦੀਆਂ ਪਹਿਲਾਂ ਵੀ ਸ਼ਿਕਾਇਤਾਂ ਮਿਲੀਆਂ ਸਨ। ਜਿਨ੍ਹਾਂ ਨੂੰ ਆਧਾਰ ਬਣਾ ਕੇ ਦੋ ਦਿਨ ਪਹਿਲਾਂ ਹੀ ਉਸ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕੋਤਾਹੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …