ਮਾਘੀ ਦੇ ਪਵਿੱਤਰ ਦਿਹਾੜੇ ’ਤੇ ਬੱਬੀ ਬਾਦਲ ਨੇ ਮੁਹਾਲੀ ਖੇਤਰ ਵਿੱਚ ਲੱਗੇ ਲੰਗਰਾਂ ’ਚ ਲਗਵਾਈ ਹਾਜ਼ਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਮਾਘੀ ਦੇ ਪਵਿੱਤਰ ਦਿਹਾੜੇ ’ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਅਤੇ ਮੁਹਾਲੀ ਹਲਕੇ ਦੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ੁੱਕਰਵਾਰ ਨੂੰ ਮੁਹਾਲੀ ਖੇਤਰ ਅੰਦਰ ਵੱਖ-ਵੱਖ ਥਾਵਾਂ ’ਤੇ ਲਗਵਾਏ ਗਏ ਲੰਗਰਾਂ ’ਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਪਿੰਡ ਬਾਕਰਪੁਰ ਲਗਾਏ ਲੰਗਰ ਬਾਰੇ ਬੋਲਦਿਆਂ ਕਿਹਾ ਕਿ ਅੱਜ ਦੇ ਦਿਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਖਿਦਰਾਣੇ ਦੀ ਢਾਬ ਨੂੰ ਮੁਕਤੀ ਦੇ ਸਰ ਦਾ ਵਰਦਾਨ ਬਖ਼ਸ਼ਿਆ ਸੀ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮਾਈ ਭਾਗੋ ਦੀ ਹਿੰਮਤ ਅਤੇ ਦਲੇਰੀ ਜੋ ਸਭ ਲਈ ਖ਼ਾਸ ਕਰਕੇ ਅੌਰਤਾਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮਾਘ ਦਾ ਮਹੀਨਾ ਸੇਵਾ ਅਤੇ ਪੂੰਨਦਾਨ ਲਈ ਬੜੀ ਮਹੱਤਤਾ ਰੱਖਦਾ ਹੈ। ਇਸ ਲਈ ਪੂਰਾ ਮਹੀਨਾ ਹਰ ਕਿਸੇ ਨੂੰ ਲੋੜਵੰਦ ਵਿਅਕਤੀ ਦੀ ਮਦਦ ਕਰਨੀ ਚਾਹੀਦੀ ਹੈ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ, ਰਜਿੰਦਰ ਸਿੰਘ ਧਰਮਗੜ੍ਹ, ਬਲਜੀਤ ਸਿੰਘ ਖੋਖਰ, ਹਰਪਾਲ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਕਰਤਾਰ ਸਿੰਘ, ਜਰਨੈਲ ਸਿੰਘ ਹੇਮਕੁੰਟ, ਬਲਵਿੰਦਰ ਸਿੰਘ ਬਿੰਦਰ, ਹਰਚੇਤ ਸਿੰਘ, ਬਲਵੀਰ ਸਿੰਘ ਖਾਲਸਾ, ਮਹਿੰਦਰ ਸਿੰਘ, ਅਮਰੀਕ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਵਾਲਾ ਸਿੰਘ, ਗੁਰਚਰਨ ਸਿੰਘ, ਏਕਮਪ੍ਰੀਤ ਸਿੰਘ, ਮੇਹਰਬਾਨ ਸਿੰਘ ਭੁੱਲਰ, ਹਰਪ੍ਰੀਤ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਤਰਨਜੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …