ਯੂਕਰੇਨ ਵਿੱਚ ਫਸੇ ਨੌਜਵਾਨਾਂ ਦੇ ਵੇਰਵੇ ਇਕੱਤਰ ਕਰਨ ਲਈ ਅਧਿਕਾਰੀਆਂ ਨੇ ਪੀੜਤਾਂ ਦੇ ਘਰ ਦਿੱਤੀ ਦਸਤਕ

ਐਸਡੀਐਮ ਤੇ ਤਹਿਸੀਲਦਾਰ ਪੀੜਤ ਪਰਿਵਾਰਾਂ ਨਾਲ ਘਰ ਜਾ ਕੇ ਕਰ ਰਹੇ ਹਨ ਮੁਲਾਕਾਤਾਂ: ਈਸ਼ਾ ਕਾਲੀਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਘਰ ਵਿੱਚ ਜਾ ਕੇ ਮੁਲਾਕਾਤ ਦਾ ਸਿਲਸਿਲਾ ਆਰੰਭਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦਾ ਵੇਰਵਾ ਲੈ ਕੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਇਸੇ ਸਿਲਸਿਲੇ ਵਿੱਚ ਅੱਜ ਮੁਹਾਲੀ ਦੇ ਐਸਡੀਐਮ ਹਰਬੰਸ ਸਿੰਘ, ਖਰੜ ਦੇ ਐਸਡੀਐਮ ਅਵਿਕੇਸ਼ ਗੁਪਤਾ ਤਹਿਸੀਲਦਾਰ ਪੁਨੀਤ ਬਾਂਸਲ ਅਤੇ ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਨੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਜੰਗ ਮਾਰੂ ਦੇਸ਼ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਵੇਰਵੇ ਇਕੱਤਰ ਕੀਤੇ। ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਦਾ ਖ਼ਬਰਸਾਰ ਵੀ ਪੁੱਛੀ ਅਤੇ ਉਨ੍ਹਾਂ ਨੂੰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।
ਅੱਜ ਦੇਰ ਸ਼ਾਮ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅੱਜ ਜ਼ਿਲ੍ਹੇ ਦੇ ਕਰੀਬ 19 ਅਜਿਹੇ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਜਿਨ੍ਹਾਂ ਦੇ ਬੱਚੇ ਯੂਕਰੇਨ ਵਿੱਚ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਗੰਭੀਰਤਾ ਅਤੇ ਪਹਿਲ ਦੇ ਆਧਾਰ ’ਤੇ ਇਨ੍ਹਾਂ ਬੱਚਿਆਂ ਦੇ ਵੇਰਵੇ ਇਕੱਤਰ ਕਰਕੇ ਭਾਰਤ ਸਰਕਾਰ ਰਾਹੀਂ ਪੀੜਤ ਵਿਦਿਆਰਥੀਆਂ ਨੂੰ ਸੁਰੱਖਿਅਤ ਵਤਨ ਵਾਪਸੀ ਲਈ ਹਰ ਹੀਲਾ ਵਰਤ ਰਹੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਵੇਰਵੇ ਇਕੱਤਰ ਕਰਨ ਲਈ ਪਹਿਲਾਂ ਤੋਂ ਹੀ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0172-2219505 ਅਤੇ 0172-2219506 ਜਾਰੀ ਕਰਕੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਪੀੜਤ ਵਿਅਕਤੀਆਂ ਦੀ ਜਾਣਕਾਰੀ ਪੰਜਾਬ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ ਹੈਲਪਲਾਈਨ ਨੰਬਰ 24 ਘੰਟੇ ਖੁੱਲ੍ਹੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…