Share on Facebook Share on Twitter Share on Google+ Share on Pinterest Share on Linkedin ਡੀਸੀਪੀ ਦੇ ਉਮੀਦਵਾਰ ਬਲਵਿੰਦਰ ਕੁੰਭੜਾ ਵੱਲੋਂ ਮਨਜ਼ੂਰੀਸ਼ੁਦਾ ਆਟੋ ਚਾਲਕ ਨੂੰ ਪੁਲੀਸ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਮਜਾਤ ਪੁਲੀਸ ਚੌਂਕੀ ਦੇ ਨਾਕੇ ’ਤੇ ਮੁਲਾਜ਼ਮਾਂ ’ਤੇ ਰਿਸ਼ਵਤ ਮੰਗਣ ਦਾ ਦੋਸ਼, ਚੋਣ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ ਪਿੰਡ ਮੱਕੜਿਆਂ ਦੇ ਟੋਭੇ ’ਤੇ ਨਜਾਇਜ਼ ਕਬਜ਼ੇ ਵਾਲੇ ਕੇਸ ’ਚ ਪੁਲਿਸ ਦਾ ਵਿਰੋਧ ਕਰਨ ’ਤੇ ਮਜਾਤ ਪੁਲੀਸ ਦੇ ਮੁਲਾਜ਼ਮ ਕਰ ਰਹੇ ਤੰਗ: ਕੁੰਭੜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ: ਮੁਹਾਲੀ ਵਿਧਾਨ ਸਭਾ ਹਲਕਾ ਤੋਂ ਡੈਮੋਕ੍ਰੇਟਿਕ ਸਵਰਾਜ ਪਾਰਟੀ (ਡੀਸੀਪੀ) ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਦੇ ਪ੍ਰਚਾਰ ਲਈ ਮਨਜ਼ੂਰੀ ਵਾਲੇ ਲਾਊਡ ਸਪੀਕਰ ਵਾਲੇ ਆਟੋ ਦੇ ਚਾਲਕ ਨੂੰ ਮਜਾਤ ਪੁਲਿਸ ਚੌਂਕੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਰੋਕ ਕੇ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਡੀਸੀਪੀ ਦੇ ਪ੍ਰਧਾਨ ਪ੍ਰੋ. ਮਨਜੀਤ ਸਿੰਘ ਨੇ ਇਸ ਸਬੰਧ ਵਿੱਚ ਚੋਣ ਕਮਿਸ਼ਨਰ ਅਤੇ ਐਸ.ਐਸ.ਪੀ. ਮੁਹਾਲੀ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਉਨ੍ਹਾਂ ਦੀ ਪਾਰਟੀ ਦੀ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦਾ ਦੋਸ਼ ਲਗਾਇਆ ਹੈ ਅਤੇ ਸਬੰਧਤ ਪੁਲੀਸ ਕਰਮਚਾਰੀਆਂ ਖਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਚੋਣ ਕਮਿਸ਼ਨਰ ਨੂੰ ਭੇਜੀ ਲਿਖਤੀ ਸ਼ਿਕਾਇਤ ਵਿੱਚ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਚੋਣ ਲੜ ਰਹੇ ਹਨ। ਇਸ ਚੋਣ ਦੇ ਪ੍ਰਚਾਰ ਦੇ ਲਈ ਬਲਵਿੰਦਰ ਸਿੰਘ ਕੁੰਭੜਾ ਨੇ ਚੋਣ ਕਮਿਸ਼ਨ ਤੋਂ ਆਟੋਜ਼ ਅਤੇ ਲਾਊਡ ਸਪੀਕਰਾਂ ਆਦਿ ਦੀ ਮਨਜ਼ੂਰੀ ਵੀ ਲਈ ਹੋਈ ਹੈ। ਇਸ ਦੇ ਬਾਵਜੂਦ 23 ਜਨਵਰੀ 2017 ਨੂੰ ਉਨ੍ਹਾਂ ਦੇ ਚੋਣ ਪ੍ਰਚਾਰ ਵਾਲਾ ਆਟੋ ਚਾਲਕ ਜਸਵਿੰਦਰ ਸਿੰਘ ਜਦੋਂ ਪੁਲਿਸ ਚੌਂਕੀ ਮਜਾਤ ਦੇ ਨੇੜੇ ਤੋਂ ਗੁਜ਼ਰ ਰਿਹਾ ਸੀ ਤਾਂ ਉਥੇ ਲੱਗੇ ਪੁਲਿਸ ਨਾਕੇ ’ਤੇ ਉਸ ਨੂੰ ਰੋਕ ਕੇ ਨਜਾਇਜ਼ ਪ੍ਰੇਸ਼ਾਨ ਕੀਤਾ ਗਿਆ। ਉਸ ਕੋਲ ਕਾਗਜ਼ਾਤ ਪੂਰੇ ਹੋਣ ਦੇ ਬਾਵਜੂਦ ਵੀ ਉਸ ਨੂੰ ਪ੍ਰੇਸ਼ਾਨ ਕੀਤਾ ਗਿਆ ਅਤੇ ਉਸ ਨੂੰ ਛੱਡਣ ਲਈ ਰਿਸ਼ਵਤ ਵੀ ਮੰਗੀ ਗਈ। ਜਦੋਂ ਉਸ ਨੇ ਪੁਲਿਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਪੁਲਿਸ ਨੇ ਉਸ ਦੇ ਆਟੋ ਵਿੱਚੋਂ ਸਪੀਕਰ ਵਾਲਾ ਐਂਪਲੀਫ਼ਾਇਰ ਉਤਾਰ ਕੇ ਰੱਖ ਲਿਆ। ਪ੍ਰੋ. ਮਨਜੀਤ ਸਿੰਘ ਨੇ ਦੱਸਿਆ ਕਿ ਮਜਾਤ ਪੁਲਿਸ ਚੌਂਕੀ ਦੇ ਮੁਲਾਜ਼ਮਾਂ ਦੀ ਇਸ ਜ਼ੋਰ ਜ਼ਬਰਦਸਤੀ ਕਾਰਨ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਦਾ ਚੋਣ ਪ੍ਰਚਾਰ ਵਿੱਚ ਕਾਫ਼ੀ ਨੁਕਸਾਨ ਹੋਇਆ ਕਿਉਂਕਿ ਆਟੋ ਚਾਲਕ ਸਾਉਂਡ ਸਿਸਟਮ ਨਾ ਹੋਣ ਕਾਰਨ ਪ੍ਰਚਾਰ ਲਈ ਨਹੀਂ ਜਾ ਸਕਿਆ।ਉਨ੍ਹਾਂ ਮੰਗ ਕੀਤੀ ਕਿ ਆਟੋ ਚਾਲਕ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦਾ ਐਂਪਲੀਫਾਇਰ ਉਤਾਰ ਕੇ ਰੱਖਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ। ਉਧਰ, ਦੂਜੇ ਪਾਸੇ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਉਨ੍ਹਾਂ ਮਜਾਤ ਪੁਲਿਸ ਚੌਂਕੀ ਅਧੀਨ ਆਉਂਦੇ ਪਿੰਡ ਮੱਕੜਿਆਂ ਵਿਖੇ ਇੱਕ ਟੋਭੇ ਉਤੇ ਹੋ ਰਹੇ ਨਜਾਇਜ਼ ਕਬਜ਼ੇ ਦਾ ਮਸਲਾ ਚੁੱਕਿਆ ਸੀ ਅਤੇ ਪਿੰਡ ਦੀ ਸਰਪੰਚ ਦੇ ਨਾਲ ਸਾਥ ਦਿੰਦੇ ਹੋਏ ਪੁਲੀਸ ਉਤੇ ਕਾਰਵਾਈ ਨਾ ਕੀਤੇ ਜਾਣ ਦੇ ਵੀ ਦੋਸ਼ ਲਗਾਏ ਗਏ ਸਨ। ਹੁਣ ਮਜਾਤ ਪੁਲੀਸ ਚੌਂਕੀ ਦੇ ਮੁਲਾਜ਼ਮ ਉਹ ਰੰਜਿਸ਼ ਉਨ੍ਹਾਂ ਦੇ ਚੋਣ ਪ੍ਰਚਾਰ ਵਾਲੇ ਆਟੋਜ਼ ਨੂੰ ਰੋਕ ਕੇ ਕੱਢਣ ਲੱਗੇ ਹੋਏ ਹਨ। ਉਨ੍ਹਾਂ ਐਸਐਸਪੀ ਮੁਹਾਲੀ ਕੋਲੋਂ ਮੰਗ ਕੀਤੀ ਕਿ ਮਜਾਤ ਪੁਲੀਸ ਦੇ ਮੁਲਾਜ਼ਮਾਂ ਦੇ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ