ਸਾਉਣੀ ਸੀਜ਼ਨ: ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ ਮੁਹਾਲੀ ਪ੍ਰਸ਼ਾਸਨ: ਡੀਸੀ ਆਸ਼ਿਕਾ ਜੈਨ

ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਤੇ ਖ਼ਰੀਦ ਏਜੰਸੀਆਂ ਨਾਲ ਮੀਟਿੰਗ

2,15,220 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ, ਮੁਹਾਲੀ ਜ਼ਿਲ੍ਹੇ ਵਿੱਚ 15 ਖ਼ਰੀਦ ਕੇਂਦਰ ਸਥਾਪਿਤ

ਨਬਜ਼-ਏ-ਪੰਜਾਬ, ਮੁਹਾਲੀ, 24 ਸਤੰਬਰ:
ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਖ਼ਰੀਦ ਲਈ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡੀਸੀ ਆਸ਼ਿਕਾ ਜੈਨ ਨੇ ਕਮਿਸ਼ਨ ਏਜੰਟਾਂ ਅਤੇ ਰਾਈਸ ਮਿੱਲਰਾਂ ਨੂੰ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 15 ਖ਼ਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਸੀਜ਼ਨ ਦੌਰਾਨ 2,15,220 ਮੀਟਰਿਕ ਟਨ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਡੀਸੀ ਆਸ਼ਿਕਾ ਜੈਨ ਨੇ ਕਮਿਸ਼ਨ ਏਜੰਟਾਂ ਅਤੇ ਰਾਈਸ ਮਿੱਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖ਼ਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 1 ਅਕਤੂਬਰ ਤੋਂ ਪਹਿਲਾਂ-ਪਹਿਲਾਂ (ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ) ਸਾਰੇ ਮਸਲਿਆਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਖਰੀਦੀ ਗਈ ਫ਼ਸਲ ਦੀ ਅਦਾਇਗੀ ਅਤੇ ਲਿਫ਼ਟਿੰਗ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੇਬਰ ਅਤੇ ਢੋਆ-ਢੁਆਈ ਲਈ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਕਰ ਲਈ ਗਈ ਹੈ ਅਤੇ ਬਾਰਦਾਨੇ ਦੀ ਵੀ ਵਿਵਸਥਾ ਕੀਤੀ ਗਈ ਹੈ।
ਸ੍ਰੀਮਤੀ ਜੈਨ ਨੇ ਮੁਹਾਲੀ ਜ਼ਿਲ੍ਹੇ ਵਿੱਚ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖ਼ਰੀਦ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ’ਤੇ ਜ਼ੋਰ ਦਿੰਦਿਆਂ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਬਿਜਲੀ-ਪਾਣੀ ਅਤੇ ਸਫ਼ਾਈ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਏਡੀਸੀ ਵਿਰਾਜ ਐਸ ਤਿੜਕੇ, ਐਸਡੀਐਮ ਦੀਪਾਂਕਰ ਗਰਗ, ਡੀਐਫ਼ਐਸਸੀ ਵਿਜੈ ਸਿੰਗਲਾ, ਡੀਐਮ ਪਨਸਪ ਪਰਵਿੰਦਰ ਬੋਪਾਰਾਏ, ਡੀਐਮਐਫ਼ਸੀਆਈ ਅਮਿਤ ਪੰਥ, ਡੀਐਮ ਮਾਰਕਫੈੱਡ ਪੂਨਮ ਸਿੰਗਲਾ, ਡੀਐਮ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਰਘਬੀਰ ਸਿੰਘ ਅਤੇ ਕਮਿਸ਼ਨ ਏਜੰਟਾਂ, ਰਾਈਸ ਮਿੱਲਰਜ਼ ਅਤੇ ਮੰਡੀ ਬੋਰਡ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…