Nabaz-e-punjab.com

ਸਾਉਣੀ ਦਾ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ

ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਬਰਸਟ

ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ:
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ। ਉਂਜ ਮੁਹਾਲੀ ਸਮੇਤ ਹੋਰਨਾਂ ਸ਼ਹਿਰ ਦੀਆਂ ਮੰਡੀਆਂ ਵਿੱਚ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਸੀਜ਼ਨ-2024 ਦੇ ਮੱਦੇਨਜ਼ਰ ਸੂਬੇ ਦੀਆਂ ਸਮੂਹ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਦੀ ਸਾਫ਼-ਸਫ਼ਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਕਿਸਾਨਾਂ ਦੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਸ੍ਰੀ ਬਰਸਟ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਜਿਣਸ ਦੀ ਖ਼ਰੀਦ/ਵੇਚ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਣ ’ਤੇ 1 ਅਕਤੂਬਰ ਤੋਂ ਇਸ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0172-5101649 ਅਤੇ 0172-5101704 ਉੱਤੇ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਸੂਚਿਤ ਕੀਤਾ ਜਾ ਸਕਦਾ ਹੈ ਤਾਂ ਜੋ ਸਬੰਧਤ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਫ਼ਟਵੇਅਰ ਸਬੰਧੀ ਕੰਪਿਊਟਰ ਸ਼ਾਖਾ ਵੱਲੋਂ ਹੈਲਪਲਾਈਨ ਨੰਬਰ 0172-5101674, 9877937725, 8360899462 ਅਤੇ ਈਮੇਲ ਆਈ.ਡੀ. imspmbsupport0weexcel.in ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਪੂਰੀ ਤਨਦੇਹੀ ਨਾਲ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਅੌਕੜ ਤੋਂ ਖ਼ੁਸ਼ੀ-ਖ਼ੁਸ਼ੀ ਆਪਣੀ ਫ਼ਸਲ ਵੇਚ ਕੇ ਜਲਦੀ ਆਪਣੇ ਘਰ ਜਾ ਸਕਣ।
ਮੰਡੀ ਬੋਰਡ ਦੇ ਚੇਅਰਮੈਨ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆਂ ਜਾਵੇਗਾ। ਇਸ ਸਬੰਧੀ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਵਧੀਆ ਕੁਆਲਿਟੀ ਦੇ ਬਾਰਦਾਨੇ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਝੋਨੇ ਦੀ ਖ਼ਰੀਦ ਤੋਂ ਬਾਅਦ ਕਿਸਾਨਾਂ ਨੂੰ ਪੈਸਿਆਂ ਦੀ ਅਦਾਇਗੀ ਦੇ ਨਾਲ-ਨਾਲ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵੀ ਨਾਲੋਂ-ਨਾਲ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ: ਇੱਥੋਂ ਦੇ ਇਤਿਹ…