Share on Facebook Share on Twitter Share on Google+ Share on Pinterest Share on Linkedin ਅਵਤਾਰ ਸਿੰਘ ਮੌਲੀ ਬੈਦਵਾਨ ਜ਼ਿਲ੍ਹਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ: ਮੁਹਾਲੀ ਹਲਕੇ ਤੋਂ ਅਕਾਲੀ ਦਲ ਦੇ ਬਲਾਕ ਸਮਿਤੀ ਦੇ ਮੈਂਬਰ ਤੇ ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ ਬੈਦਵਾਨ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਜ਼ਿਲ੍ਹਾ ਮੁਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦੱਸਿਆ ਕਿ ਸਾਬਕਾ ਸਰਪੰਚ ਅਵਤਾਰ ਸਿੰਘ ਨੂੰ ਇਹ ਜ਼ਿੰਮੇਵਾਰੀ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਸਿਫਾਰਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤਹਿਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹੋਈ ਪੰਚਾਇਤ ਸਮਿਤੀ ਦੀਆਂ ਚੋਣਾਂ ਵਿੱਚ ਸ੍ਰੀ ਮੌਲੀ ਬੈਦਵਾਨ ਨੇ ਕਾਂਗਰਸੀ ਉਮੀਦਵਾਰ ਨੂੰ 500 ਤੋਂ ਵੱਧ ਵੋਟਾਂ ਨਾਲ ਹਰਾ ਕੇ ਅਕਾਲੀ ਦਲ ਨੂੰ ਸ਼ਰਮਸਾਰ ਹੋਣ ਤੋਂ ਬਚਾਇਆ ਸੀ। ਆਗੂਆਂ ਨੇ ਸ੍ਰੀ ਮੌਲੀ ਬੈਦਵਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਨੇ ਜਿਸ ਨੇ ਹਮੇਸ਼ਾ ਹੀ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ ਜਦੋਂਕਿ ਬਾਕੀ ਸਿਆਸੀ ਪਾਰਟੀਆਂ ਵਰਕਰਾਂ ਨੂੰ ਇੱਜ਼ਤ ਮਾਣ ਦੇਣ ਦੀ ਬਜਾਏ ਸਿਰਫ਼ ਵੋਟ ਬੈਂਕ ਵਜੋਂ ਹੀ ਇਸਤੇਮਾਲ ਕਰਦੀਆਂ ਹਨ। ਇਸ ਮੌਕੇ ਅਵਤਾਰ ਸਿੰਘ ਮੌਲੀ ਬੈਦਵਾਨ ਨੇ ਕਿਹਾ ਕਿ ਹਾਈ ਕਮਾਂਡ ਨੇ ਜੋ ਨਵੀਂ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਸਕੱਤਰ ਜਨਰਲ (ਸ਼ਹਿਰੀ) ਕਮਲਜੀਤ ਸਿੰਘ ਰੂਬੀ, ਦਫ਼ਤਰ ਸਕੱਤਰ ਕੁਲਵਿੰਦਰ ਸਿੰਘ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਰੋਡਾ, ਸੰਤੋਖ ਸਿੰਘ, ਡਾ. ਹਰਪਾਲ ਸਿੰਘ ਬਰਾੜ, ਡਾ. ਮੇਜਰ ਸਿੰਘ, ਗੁਰਮੀਤ ਸਿੰਘ ਸ਼ਾਮਪੁਰ, ਗੁਰਚਰਨ ਸਿੰਘ ਚੇਚੀ, ਅਵਤਾਰ ਸਿੰਘ ਗੋਸਲ, ਬਲਵਿੰਦਰ ਸਿੰਘ ਲਖਨੌਰ, ਬਲਜੀਤ ਸਿੰਘ ਜਗਤਪੁਰਾ, ਭੁਪਿੰਦਰ ਸਿੰਘ ਮੌਲੀ ਬੈਦਵਾਨ, ਸੁੱਚਾ ਸਿੰਘ, ਬਲਵੀਰ ਸਿੰਘ, ਨਿਰਮਲ ਸਿੰਘ ਸਰਪੰਚ, ਹਰਜੋਤ ਸਿੰਘ, ਹਰਬਖ਼ਸ਼ ਸਿੰਘ, ਪ੍ਰੀਤ ਸੱਗੂ, ਹਰਜੀਤ ਸਿੰਘ, ਹਰਸ਼ ਸਰਵਾਰਾ ਅਤੇ ਤਰਸੇਮ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ