ਬਾਡੀ ਬਿਲਡਰ ਚੈਂਪੀਅਨਸ਼ਿੱਪ ਵਿੱਚ ਮਿਸਟਰ ਮੁਹਾਲੀ ਦਾ ਖ਼ਿਤਾਬ ਜਿੱਤਣ ਵਾਲੇ ਅਵਤਾਰ ਸਿੰਘ ਮੁੰਡੀਆਂ ਦਾ ਸਨਮਾਨ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 1 ਫਰਵਰੀ:
ਬਾਡੀ ਬਿਲਡਰ ਚੈਂਪੀਅਨਸ਼ਿੱਪ ਜਿੱਤ ਕੇ ਮਿਸਟਰ ਮੋਹਾਲੀ ਦਾ ਖ਼ਿਤਾਬ ਜਿੱਤਣ ਵਾਲੇ ਨਜ਼ਦੀਕੀ ਪਿੰਡ ਮੁੰਡੀਆਂ ਦੇ ਵਸਨੀਕ ਅਵਤਾਰ ਸਿੰਘ ਮੁੰਡੀ ਨੂੰ ਹਲਕਾ ਵਿਧਾਇਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਟਰ ਮੁਹਾਲੀ ਬਣੇ ਅਵਤਾਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਮੁੰਡੀਆਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ 1920 ਨੇ ਦੱਸਿਆ ਕਿ ਬੀਤੇ ਦਿਨੀਂ ਐਮਚੋਰ ਬਾਡੀ ਬਿਲਡਰ ਐਂਡ ਫਿਟਨਸ ਐਸ਼ੋਸੀਏਸ਼ਨ ਮੁਹਾਲੀ ਵੱਲੋਂ ਕਰਵਾਏ ਬਾਡੀ ਬਿਲਡਰ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਅਵਤਾਰ ਸਿੰਘ ਮੁੰਡੀਆਂ ਨੇ ਮਿਸਟਰ ਮੁਹਾਲੀ ਦਾ ਖਿਤਾਬ ਹਾਸਿਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਅੱਜ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੇਰਾ ਪੁੱਤਰ ਅਵਤਾਰ ਸਿੰਘ ਕਰੜ੍ਹੀ ਮਿਹਨਤ ਕਰਕੇ ਮਿਸਟਰ ਮੋਹਾਲੀ ਚੁਣਿਆ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਵਤਾਰ ਸਿੰਘ ਮੁੰਡੀ ਤੋਂ ਹੋਰਨਾਂ ਨੋਜਵਾਨਾਂ ਨੂੰ ਵੀ ਪ੍ਰੇਰਣਾ ਲੈ ਕੇ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਖੇਡਾਂ ਵਿੱਚ ਜ਼ੋਰ ਅਜ਼ਮਾਇਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਡੀ.ਐਸ.ਪੀ ਨਵਰੀਤ ਸਿੰਘ ਵਿਰਕ, ਸਵਰਨ ਸਿੰਘ, ਮਨੀ ਮੁੰਡੀ ਅਤੇ ਗੁਰਜੀਤ ਸਿੰਘ ਮੁੰਡੀਆਂ ਆਦਿ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

Archer Avneet Kaur wins Bronze Medal in World Cup

Archer Avneet Kaur wins Bronze Medal in World Cup Sports Minister Meet Hayer congratulates…