ਕੇਂਦਰੀ ਪ੍ਰਯੋਜਿਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ’ਤੇ ਕੈਂਪ ਲਗਾਏ ਜਾਣ: ਚੰਦੂਮਾਜਰਾ

ਜ਼ਿਲ੍ਹਾ ਐਸ.ਏ.ਐਸ.ਨਗਰ ਮੁਹਾਲੀ ਲਈ ਕੇਂਦਰੀ ਪ੍ਰਯੋਜਿਤ ਸਕੀਮਾਂ ਲਈ ਫੰਡਾਂ ਦੀ ਘਾਟ ਨਹੀ ਆਉਣ ਦਿੱਤੀ ਜਾਵੇਗੀ:

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੇਂਦਰੀ ਪ੍ਰਯੋਜਿਤ ਸਕੀਮਾਂ ਸਬੰਧੀ ਦਿੱਤੀ ਜਾਣਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਕੇਂਦਰੀ ਪ੍ਰਯੋਜਿਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ’ਤੇ ਕੈਂਪ ਲਗਾਏ ਜਾਣ ਤਾਂ ਜੋ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈ ਸਕਣ ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਲੋਕ ਸਭਾ (ਸ੍ਰੀ ਆਨੰਦਪੁਰ ਸਾਹਿਬ) ਅਤੇ ਚੇਅਰਮੈਨ ਜ਼ਿਲ੍ਹਾ ਵਿਕਾਸ ਕੁਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਨਗਰ ਨਿਗਮ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰੀ ਪ੍ਰਯੋਜਿਤ ਸਕੀਮਾਂ ਜਿਸ ਵਿਚ ਨੈਸ਼ਨਲ ਹੈਲਥ ਮਿਸ਼ਨ, ਐਮ.ਪੀ.ਲੈਡ ਸਕੀਮ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨੈਸ਼ਨਲ ਸੋਸ਼ਲ ਅਸਿਸ਼ਟੈਂਸ ਪ੍ਰੋਗਰਾਮ, ਸਵੱਛ ਭਾਰਤ ਮਿਸ਼ਨ, ਦੀਨ ਦਿਯਾਲ ਉਪਾਧਿਆ ਗ੍ਰਾਮ ਜਯੋਤੀ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਉਜਵਲ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਮਗਨਰੇਗਾ ਸਰਵ ਸਿੱਖਿਆ ਅਭਿਆਨ, ਅੰਨਤੋਦਿਆ ਸਕੀਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਪ੍ਰੋ. ਚੰਦੂਮਾਜਰਾ ਨੇ ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਲੋਕਾਂ ਅੱਗੇ ਜਵਾਬਦੇਹ ਹੋਣਾ ਚਾਹੀਦਾ ਹੈ ਅਤੇ ਜਿਹੜੀਆਂ ਸਕੀਮਾਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾ ਲਾਭ ਹੇਠਲੇ ਪੱਧਰ ਤੱਕ ਮਿਲਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਐਮ.ਪੀ.ਲੈਡ ਵਿਚ ਮਿਲਣ ਵਾਲੇ ਫੰਡਾਂ ਦੀ ਸਹੀ ਵਰਤੋਂ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਮ.ਪੀ.ਲੈਡ ਦੇ ਫੰਡਾਂ ਦੀ ਮੋਨਿਟਰਿੰਗ ਲਈ ਡਿਜੀਟਲਲਾਈਜੇਸ਼ਨ ਕੀਤਾ ਜਾ ਰਿਹਾ ਹੈ ਜਿਸ ਨਾਲ ਫੰਡਾਂ ਦਾ ਸਹੀ ਹਿਸਾਬ ਕਿਤਾਬ ਰੱਖਿਆ ਜਾ ਸਕੇ। ਪ੍ਰੋ: ਚੰਦੂਮਾਜਰਾ ਨੇ ਇਸ ਮੌਕੇ ਮਗਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਕੰਮ ਕਰਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜ ਪਿੰਡਾਂ ਵਿਚ ਬਣੇ ਮਿੰਨੀ ਮੈਰਿਜ ਪੈਲਿਸ/ਕਮਿਊਨਿਟੀ ਸੈਂਟਰਾਂ ਦੇ ਕੰਮ ਨੂੰ ਮਗਨਰੇਗਾ ਨਾਲ ਜੋੜ ਕੇ ਮੁਕੰਮਲ ਕੀਤਾ ਜਾਵੇ। ਜਿਸ ਲੲਂੀ ਪੰਜ ਪੰਜ ਲੱਖ ਰੁਪਏ ਲੌੜੀਂਦੇ ਹਨ ਅਤੇ ਇੰਨ੍ਹਾਂ ਦਾ ਲੋਕਾਂ ਨੂੰ ਵੱਡਾ ਲਾਭ ਪਹੁੰਚੇਗਾ ਅਤੇ ਉਨ੍ਹਾਂ ਨੂੰ ਵਿਆਹ ਸ਼ਾਦੀਆਂ ਮੌਕੇ ਵੱਡੇ ਵੱਡੇ ਪੈਲਿਸਾਂ ਤੇ ਫਾਲਤੂ ਪੈਸੇ ਨਹੀਂ ਖਰਚਣੇ ਪੈਣਗੇ।
ਪ੍ਰੋ. ਚੰਦੂਮਾਜਰਾ ਨੇ ਇਸ ਮੌਕੇ ਬਲਾਕ ਦੇ ਸਮੂਹ ਬੀ.ਡੀ.ਪੀ.ਓਜ਼ ਨੂੰ ਆਖਿਆ ਕਿ ਮਗਨਰੇਗਾ ਸਕੀਮ ਅਧੀਨ ਬਰਸਾਤੀ ਪਾਣੀ ਦੀ ਸੰਭਾਲ ਲਈ ਹਰੇਕ ਬਲਾਕ ,ਵਿਚ ਘੱਟੋ ਘੱਟ ਪੰਜ,,,-ਪੰਜ ਤਲਾਬ ਪੁੱਟੇ ਜਾਣ ਅਤੇ ਇਨ੍ਹਾਂ ਦਾ ਕੰਮ ਵੀ ਮਗਨਰੇਗਾ ਸਕੀਮ ਅਧੀਨ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜੇਕਰ ਕੋਈ ਕਿਸਾਨ ਜਿਸ ਕੋਲ ਪੰਜ ਏਕੜ ਤੋਂ ਘੱਟ ਜਮੀਨ ਹੈ। ਉਸਦੀ ਜਮੀਨ ਵਿਚ ਵੀ ਮਗਨਰੇਗਾ ਸਕੀਮ ਤਹਿਤ ਤਲਾਬ ਪੁੱਟਿਆ ਜਾ ਸਕਦਾ ਹੈ। ਇਸ ਸਬੰਧੀ ਕਿਸਾਨਾਂ ਨੁੰ ਆਪਣੇ ਕੋਲੋ ਪੈਸੇ ਨਹੀਂ ਖਰਚਣੇ ਪੈਣਗੇ ਅਤੇ ਕਿਸਾਨਾਂ ਨੂੰ ਵੀ ਇਸ ਸਕੀਮ ਬਾਰੇ ਜਾਗਰੂਕ ਕੀਤਾ ਜਾਵੇ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਪੰਜਾਬ ਦਾ ਪ੍ਰਮੁੱਖ ਸ਼ਹਿਰ ਹੈ ਇਸ ਦੀ ਸਾਫ ਸਫਾਈ ਵੱਡੇ ਪੱਧਰ ਤੇ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਜ਼ਿਲ੍ਹੇ ਵਿੱਚ ਪਹਿਲਾਂ ਸਵੱਛ ਭਾਰਤ ਮਿਸ਼ਨ ਤਹਿਤ ਕੰਮ ਕਰਵਾਏ ਜਾ ਰਹੇ ਹਨ। ਉੱਥੇ ਹੁਣ ਜਲਦੀ ਹੀ ਮੁਹਾਲੀ ਸ਼ਹਿਰ ਦੀ ਸਾਫ ਸਫਾਈ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਫਾਈ ਮੁਹਿੰਮ ਆਰੰਭੀ ਜਾਵੇਗੀ। ਇਸ ਤੋ ਉਪਰੰਤ ਉਨ੍ਹਾਂ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜ਼ਿਲ੍ਹੇ ਵਿਚ ਅਜਿਹੀਆਂ ਸੜਕਾਂ ਸਬੰਧੀ ਪ੍ਰੋਜੈਕਟ ਤਿਆਰ ਕਰਨ ਜਿਹੜੀਆਂ ਕਿ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਬਣਵਾਈਆਂ ਜਾ ਸਕਣ।
ਇਸ ਮੌਕੇ ਵਧੀਕ (ਵਿਕਾਸ) ਡਿਪਟੀ ਕਮਿਸ਼ਨਰ ਸੰਜੀਵ ਕੁਮਾਰ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮਗਨਰੇਗਾ ਸਕੀਮ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਤੇ 10 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਦਰਾ ਗਾਂਧੀ ਨੈਸ਼ਨਲ ਪੈਨਸ਼ਨ ਸਕੀਮ ਅਧੀਨ 2132 ਲਾਭਪਾਤਰੀਆਂ ਨੂੰ 8 ਲੱਖ 53 ਹਜ਼ਾਰ 300 ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਉਜ਼ਵਲਾ ਯੋਜਨਾ ਤਹਿਤ ਜ਼ਿਲ੍ਹੇ ਵਿਚ ਬੀ.ਪੀ.ਐਲ.ਪਰਿਵਾਰਾਂ ਨੂੰ 05 ਹਜਾਰ 947 ਕੁਨੈਕਸ਼ਨ ਜਾਰੀ ਕੀਤੇ ਹਨ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ, ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ, ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸਦ ਸ੍ਰੀਮਤੀ ਪਰਮਜੀਤ ਕੌਰ ਬਡਾਲੀ, ਗੈਰ ਸਰਕਾਰੀ ਮੈਂਬਰ ਸ੍ਰੀਮਤੀ ਮਨਮੋਹਨ ਕੌਰ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਡੀ.ਕੇ.ਸਾਲਦੀ, ਜ਼ਿਲ੍ਹਾ ਸਮਾਜਿਕ ਸੁਰੱਖਿਅ ਸ੍ਰੀਮਤੀ ਅੰਮ੍ਰਿਤ ਬਾਲਾ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਪਟਰੋਲਰ, ਸ੍ਰੀਮਤੀ ਹਰਜ਼ੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਕੌਰੇ, ਏਪੀਓ ਹਰਿੰਦਰ ਸਿੰਘ, ਸਮੇਤ ਬਲਾਕਾਂ ਦੇ ਸਮੂਹ ਬੀਡੀਪੀਓਜ਼, ਸੀਡੀਪੀਓ ਅਤੇ ਹਰਦੇਵ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …