
ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਦਾ ਹੋਕਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਦੇਸ਼ ਅਤੇ ਕੌਮ ਦੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਪੁਲੀਸ ਅਫ਼ਸਰ ਡੀਐਸਪੀ ਅਮਰੋਜ ਸਿੰਘ ਦੀ ਦੇਖ-ਰੇਖ ਵਿੱਚ ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦਿੱਤਾ ਗਿਆ। ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਦੇ ਇੰਚਾਰਜ ਸਬ ਇੰਸਪੈਕਟਰ ਗੁਰਿੰਦਰ ਸਿੰਘ ਅਤੇ ਏਐਸਆਈ ਦਵਿੰਦਰ ਸਿੰਘ ਨੇਗੀ, ਮੋਹਨ ਸਿੰਘ, ਬਲਵੀਰ ਕੌਰ ਅਤੇ ਹੋਰ ਸਟਾਫ਼ ਮੈਂਬਰਾਂ ਨੇ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਸਪੈਸ਼ਲ ਕਾਉਂਟਰ ਲਗਾ ਕੇ ਡੱਰਗ ਅਬੂਜ ਪ੍ਰੋਵੈਨਸ਼ਨ ਅਫ਼ਸਰ (ਡੈਪੋ) ਭਰਤੀ ਕਰਨ ਸਬੰਧੀ ਜਾਣਕਾਰੀ ਦਿੱਤੀ।
ਸਬ ਇੰਸਪੈਕਟਰ ਗੁਰਿੰਦਰ ਸਿੰਘ ਨੇ ਕਿਹਾ ਕਿ ਅਤਿਵਾਦ ਤੋਂ ਬਾਅਦ ਅਜੋਕੇ ਸਮੇਂ ਵਿੱਚ ਨਸ਼ਾ ਮਨੁੱਖ ਨੂੰ ਘੂਣ ਵਾਂਗ ਚਿੰਬੜ ਗਿਆ ਹੈ। ਨੌਜਵਾਨ ਪੀੜ੍ਹੀ ਦਾ ਨਸ਼ਿਆਂ ਵਿੱਚ ਗਲਤਾਨ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਅਤੇ ਪਿੰਡਾਂ ਦੀਆਂ ਸੱਥਾ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਨੁੱਕੜ ਮੀਟਿੰਗਾਂ ਅਤੇ ਨੁੱਕੜ ਨਾਟਕ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਯੁਵਾ ਪੀੜ੍ਹੀ ਨੂੰ ਨਸ਼ਿਆਂ ਦੇ ਬੂਰੇ ਪ੍ਰਭਾਵ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਪੁਲੀਸ ਜਵਾਨਾਂ ਨੇ ਨਸ਼ਿਆਂ ਦੇ ਖ਼ਿਲਾਫ਼ ਹੋਕਾ ਦੇਣ ਦਾ ਪ੍ਰਣ ਲਿਆ