ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਸਬੰਧੀ ਪਿੰਡ ਰਡਿਆਲਾ ਵਿੱਚ ਜਾਗਰੂਕਤਾ ਕੈਂਪ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 26 ਸਤੰਬਰ:
ਖੇਤੀਬਾੜੀ ਵਿਭਾਗ ਵੱਲੋਂ ਲਾਇਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਫਸਲਾਂ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਸਬੰਧੀ ਪਿੰਡ ਰਡਿਆਲਾ ਵਿਖੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਭਾਗ ਦੇ ਬਲਾਕ ਖੇਤੀਬਾੜੀ ਅਫਸਰ ਖਰੜ ਡਾ.ਪਰਦੀਪ ਸ਼ਰਮਾ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਅੱਗ ਨਾ ਲਾਉਣ। ਉਨ੍ਹਾਂ ਕਿਹਾ ਕਿ ਜੇਕਰ ਅਸੀ ਪਰਾਲੀ ਨੂੰ ਅੱਗ ਲਗਾਉਂਦੇ ਹਾਂ ਤਾਂ ਉਸਤੋ ਨਿਕਲਣ ਵਾਲੇ ਗੰਦੇ ਧੂੰਅੇ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਸਾਡਾ ਵਾਤਾਵਰਣ ਗੰਧਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਕਿਸਾਨ ਅੱਜ ਤੋਂ ਇਹ ਪ੍ਰਣ ਕਰੇ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਾਉਣਗੇ ਅਤੇ ਆਪਣੇ ਖੇਤਾਂ ਵਿਚ ਇੱਕ ਏਕੜ ਤੱਕ ਅੌਰਗੈਨਿਕ ਖੇਤੀ ਵੀ ਕਰਨਗੇ।
ਉਨ੍ਹਾਂ ਕਿਸਾਨਾਂ ਨੂੰ ਆਤਮਾ ਸਕੀਮ ਦਾ ਲਾਭ ਲੈਣ ਲਈ ਕਿਹਾ ਤੇ ਦੱਸਿਆ ਕਿ ਵਿਭਾਗ ਪਾਸ ਬੈਟਰੀ ਨਾਲ ਚੱਲਣ ਵਾਲੇ ਸਪਰੇਅ ਪੰਪ ਮੌਜ਼ੂਦ ਹਨ ਜਿਸ ਤੇ ਸਰਕਾਰ ਵਲੋਂ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕੋਈ ਵੀ ਕਿਸਾਨ ਫਾਰਮ ਭਰਕੇ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਵਿਭਾਗ ਵਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਅਤੇ ਕਣਕ ਦੀ ਬਿਜਾਈ ਸਮੇਂ ਆਪ ਖੁਦ ਬੀਜ਼ ਤਿਆਰ ਕਰਕੇ ਬਿਜਾਈ ਕਰਨ ਲਈ ਕਿਸਾਨਾਂ ਨੂੰ ਪੇ੍ਰਰਿਤ ਕੀਤਾ। ਬੀ.ਟੀ.ਐਮ.ਜਗਦੀਪ ਸਿੰਘ ਨੇ ਕਿਸਾਨਾਂ ਨੂੰ ਕੀੜੇਮਾਰ ਦਵਾਈਆਂ, ਖਾਦਾਂ ਅਤੇ ਪਰਾਲੀ ਤੇ ਫਸਲਾਂ ਦੇ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ- 321 ਐਫ ਦੇ ਪੀ.ਡੀ.ਜੀ.ਪ੍ਰੀਤਕੰਵਲ ਸਿੰਘ ਨੇ ਵੀ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਲਈ ਪਹਿਲਾਂ ਤੋ ਹੀ ਕਿਸਾਨ ਜਾਗਰੂਕ ਹੋਏ ਹਨ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਅਮਰਜੀਤ ਸਿੰਘ, ਏ.ਐਸ.ਆਈ. ਹਰਚੰਦ ਸਿੰਘ, ਪਿੰਡ ਦੇ ਕਿਸਾਨ ਬਹਾਦਰ ਸਿੰਘ, ਅਜਾਦ ਸਿੰਘ ਪੰਚ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਅਵਤਾਰ ਸਿੰਘ, ਦਲਜੀਤ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਗੁਰਮੁੱਖ ਸਿੰਘ ਮਾਨ, ਵਨੀਤ ਜੈਨ ਆਦਿ ਸਮੇਤ ਹੋਰ ਪਿੰਡ ਨਿਵਾਸੀ ਹਾਜ਼ਰ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…