nabaz-e-punjab.com

ਐਮਰੀਜੈਂਸੀ ਵੇਲੇ ਮਰੀਜ਼ ਨੂੰ ਮੁੱਢਲੀ ਸਹਾਇਤਾ ਦੇਣ ਸਬੰਧੀ ਚਕਵਾਲ ਸਕੂਲ ਵਿੱਚ ਲਾਇਆ ਜਾਗਰੂਕਤਾ ਕੈਂਪ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਜੁਲਾਈ
ਸਥਾਨਕ ਸ਼ਹਿਰ ਦੇ ਚਕਵਾਲ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਿੰ.ਜੇ.ਆਰ ਸ਼ਰਮਾ ਦੀ ਅਗਵਾਈ ਅਤੇ ਐਨ.ਐਸ.ਐਸ ਦੇ ਇੰਚਾਰਜ ਵਿਸ਼ਨੂੰ ਦਿਗੰਬਰ ਦੀ ਦੇਖ ਰੇਖ ਵਿਚ ਐਨ.ਐਸ.ਐਸ ਦੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੇਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਾਕਾ ਰਾਮ ਵਰਮਾ ਸਾਬਕਾ ਜਿਲ੍ਹਾ ਫਸਟ ਏਡ ਅਫਸਰ ਨੇ ਆਈ.ਐਸ.ਐਸ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਏ.ਬੀ.ਸੀ.ਡੀ ਰਾਂਹੀ ਇਲਾਜ਼ ਦੇ ਸਾਧਨਾ ਅਤੇ ਏ.ਪੀ.ਆਰ.ਓ ਰਾਂਹੀ ਬਿਮਾਰ ਬੱਚਿਆਂ ਅਤੇ ਲੋਕਾਂ ਨੂੰ ਕਿਸ ਤਰ੍ਹਾਂ ਮੁਢਲੀ ਸਹਾਇਤਾ ਦੇ ਕੇ ਬਚਾਇਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬਰੀਕੀ ਨਾਲ ਫਸਟ ਏਡ ਬਾਰੇ ਜਾਣੂੰ ਕਰਵਾਉਂਦੇ ਹੋਏ ਉਸ ਨੂੰ ਸਹੀ ਸਮੇਂ ਵਰਤਣ ਦਾ ਤਰੀਕਾ ਦੱਸਿਆ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।
ਇਸ ਦੌਰਾਨ ਐਨ.ਐਸ.ਐਸ ਅਫ਼ਸਰ ਵਿਸ਼ਨੂੰ ਦਿਗੰਬਰ ਅਤੇ ਪਰਮਜੀਤ ਕੌਰ ਨੇ ਕਾਕਾ ਰਾਮ ਵਰਮਾ ਦੇ ਉਪਰਾਲੇ ਦੀ ਸਲਾਘਾ ਕੀਤੀ। ਕਾਕਾ ਰਾਮ ਵਰਮਾ ਨੇ ਦੱਸਿਆ ਕਿ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸਰਕਾਰੀ ਸਕੂਲਾਂ, ਪੁਲਿਸ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਲੋਕਾਂ ਨੂੰ ਫਸਟ ਏਡ ਬਾਰੇ ਜਾਗਰੂਕ ਕਰਦੇ ਆ ਰਹੇ ਹਨ ਤਾਂ ਜੋ ਇਸ ਦੀ ਸਹੀ ਵਰਤੋਂ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇ। ਇਸ ਮੌਕੇ ਯਾਦਵਿੰਦਰ ਕੁਮਾਰ, ਯਾਦਵਿੰਦਰ ਸਿੰਘ, ਗੁਰਮੁਖ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…