Share on Facebook Share on Twitter Share on Google+ Share on Pinterest Share on Linkedin ਸ਼ਹੀਦ ਭਗਤ ਸਿੰਘ ਖਾਲਸਾ ਸਕੂਲ ਪਡਿਆਲਾ ਵਿੱਚ ਲਗਾਇਆ ਜਾਗਰੂਕਤਾ ਕੈਂਪ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਜੁਲਾਈ ਇੱਥੋਂ ਦੇ ਨੇੜਲੇ ਪਿੰਡ ਪਡਿਆਲਾ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਖਾਲਸਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਬਕਾ ਵਿਧਾਇਕ ਬੀਬੀ ਦਲਜੀਤ ਕੌਰ ਪਡਿਆਲਾ ਦੀ ਦੇਖ ਰੇਖ ਵਿਚ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ.ਅਰਵਿੰਦਰ ਸਿੰਘ, ਦਿਲਪ੍ਰੀਤ ਕੌਰ ਆਸਾ ਵਰਕਰ ਅਤੇ ਮੋਨਿਕਾ ਸੂਦ ਨੇ ਬੱਚਿਆਂ ਨੂੰ ਹੱਥਾਂ ਅਤੇ ਪੈਰਾਂ ਦੀ ਸਫਾਈ ਦੇ ਆਧੁਨਿਕ ਤਰੀਕੇ ਦੱਸਦੇ ਹੋਏ ਵੱਖੋ ਵੱਖਰੀਆਂ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਾਬਕਾ ਬਿਧਾਇਕ ਬੀਬੀ ਦਲਜੀਤ ਕੌਰ ਪਡਿਆਲਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸਕੂਲ ਅੰਦਰ ਅਜਿਹੇ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣਗੇ ਤਾਂ ਜੋ ਅਜੋਕੇ ਤੇਜ਼ ਰਫਤਾਰ ਯੁੱਗ ਦੇ ਹਾਣੀ ਬਣਾਉਣ ਲਈ ਬੱਚਿਆਂ ਨੂੰ ਸਕੂਲ ਤੋਂ ਹੀ ਸਹਾਇਤਾ ਮਿਲ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ