ਸਮਾਜ ਸੇਵੀ ਸੰਸਥਾ ਹੈਲਪਿੰਗ ਹੈਪਲੈਸ ਨੇ ਸਰਸਵਤੀ ਕਾਲਜ ਘੜੂੰਆਂ ਵਿੱਚ ਲਾਇਆ ਜਾਗਰੂਕਤਾ ਕੈਂਪ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਮਈ:
ਹੈਲਪਿੰਗ ਹੈਪਲੈਸ ਸੰਸਥਾ ਨੇ ਆਪਣੀ ਮੁਖੀ ਅਮਨਜੋਤ ਕੌਰ ਰਾਮੂਵਾਲੀਆ ਦੀ ਅਗਵਾਈ ਵਿੱਚ ਵਿਦੇਸ਼ਾਂ ਵਿੱਚ ਜਾਣ ਵਾਲੇ ਲੜਕੇ ਅਤੇ ਲੜਕੀਆਂ ਨੂੰ ਜਾਗਰੂਕ ਕਰਨ ਲਈ ਸਰਸਵਤੀ ਨਰਸਿੰਗ ਕਾਲਜ ਘੜੂਆਂ ਵਿਖੇ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਨੌਜਵਾਨ ਪੀੜੀ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਹੋੜ ਲਗੀ ਹੋਈ ਹੈ ਅਤੇ ਇਹਨਾਂ ਵਿੱਚ ਕਈ ਵਿਦਿਆਰਥੀ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ ਵਿੱਚ ਰੁਲ ਰਹੇ ਹਨ। ਉਹਨਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਕਾਨੂੰਨੀ ਤੌਰ ਤੇ ਵਿਦੇਸ਼ ਜਾਣ ਨੂੰ ਤਰਜੀਹ ਦੇਣ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਵਿਦਿਆਰਥੀਆਂ ਲਈ ਵਿਦੇਸ਼ ਜਾਣ ਤੋੱ ਪਹਿਲਾਂ ਸਾਰੀ ਜਾਣਕਾਰੀ ਲੈਣੀ ਬਹੁਤ ਜਰੂਰੀ ਹੈ ਤਾਂ ਕਿ ਉਹ ਗਲਤ ਢੰਗ ਨਾਲ ਵਿਦੇਸ਼ ਜਾ ਕੇ ਮੁਸੀਬਤ ਵਿੱਚ ਨਾ ਪੈ ਜਾਣ। ਉਹਨਾਂ ਕਿਹਾ ਕਿ ਅੱਜ ਕੱਲ੍ਹ ਵੱਡੀ ਗਿਣਤੀ ਵਿੱਚ ਲੜਕੀਆਂ ਅਰਬ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਗੈਰ ਕਾਨੂੰਨੀ ਢੰਗ ਨਾਲ ਜਾਣ ਕਰਕੇ ਉਥੋੱ ਦੀਆਂ ਜੇਲ੍ਹਾਂ ਵਿੱਚ ਫਸੀਆਂ ਹੋਈਆਂ ਹਨ ਉਹਨਾਂ ਕਿਹਾ ਕਿ ਲੜਕੀਆਂ ਨੂੰ ਦੁਬਈ, ਸਾਉਦੀ ਅਰਬ, ਕੂਵੈਤ ਵਰਗੇ ਦੇਸ਼ ਵਿੱਚ ਭੇਜਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਇਸ ਮੌਕੇ ਸੰਸਥਾ ਵੱਲੋਂ ਤਿਆਰ ਇੱਕ ਡਾਕੂਮੈਟਰੀ ਵੀ ਦਿਖਾਈ ਗਈ। ਇਸ ਸਮੇਂ ਸੰਸਥਾ ਦੇ ਸਕੱਤਰ ਕੁਲਦੀਪ ਸਿੰਘ ਬੈਰੋਪੁਰ, ਤਨਬੀਰ ਸਿੰਘ, ਬਲਜੀਤ ਸਿੰਘ ਅਤੇ ਮਨਪ੍ਰੀਤ ਹਾਜ਼ਰ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…