ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿੱਚ ਮੈਸਟੂਰਲ ਹਾਈਜਨ ਜਾਗਰੂਕਤਾ ਕੈਂਪ ਦਾ ਆਯੋਜਨ

ਲੜਕੀਆਂ ਨੂੰ ਸਰੀਰਕ ਤੇ ਮਾਨਸਿਕ ਵਿਕਾਸ ਸਬੰਧੀ ਹੋਣ ਵਾਲੇ ਬਦਲਾਅ ਬਾਰੇ ਸੁਚੇਤ ਹੋਣ ਦੀ ਲੋੜ: ਸਿਵਲ ਸਰਜਨ

ਸਕੂਲੀ ਬੱਚਿਆਂ ਵਿੱਚ ਮੋਬਾਈਲ ਦੀ ਵੱਧ ਰਹੀ ਵਰਤੋਂ ਗੰਭੀਰ ਚਿੰਤਾ ਦਾ ਵਿਸ਼ਾ: ਡਾ. ਆਰਪੀ ਸਿੰਘ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਲੜਕੀਆਂ ਨੂੰ ਸਿਹਤਮੰਦ ਅਤੇ ਨਿਰੋਗ ਰਹਿਣ ਲਈ ਖ਼ੁਦ ਆਪਣੇ ਸਰੀਰ ਦੀ ਸਫ਼ਾਈ ਪ੍ਰਤੀ ਸੁਚੇਤ ਰਹਿਣ ਦੀ ਸਖ਼ਤ ਲੋੜ ਹੈ। 13 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਵਿੱਚ ਕੁਦਰਤੀ ਬਦਲਾਅ, ਜੋ ਕਿ ਪ੍ਰਾਕਿਤਿਕ ਚੱਕਰ ਹੈ। ਇਸ ਵਿੱਚ ਆਪਣੇ ਸਰੀਰ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਕਿਸੋਰ ਉਮਰ ਤੋਂ ਅਗਲੇ ਪੜਾਅ ਵਿੱਚ ਪ੍ਰਵੇਸ਼ ਕਰਨ ਵੇਲੇ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੀ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇੱਥੋਂ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿੱਚ ਲੜਕੀਆਂ ਲਈ ਲਗਾਏ ਗਏ ਮੈਨਸਟੂਰਲ ਹਾਈਜਨ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕੀਤਾ।
ਡਾ. ਰੀਟਾ ਭਾਰਦਵਾਜ ਨੇ ਕਿਹਾ ਕਿ ਸਾਵਧਾਨੀ ਵਰਤਣ ਨਾਲ ਲੜਕੀਆਂ ਦਾ ਆਪਣੇ ਭਾਵੀ ਜੀਵਨ ’ਤੇ ਕੋਈ ਪ੍ਰਭਾਵ ਨਹੀਂ ਪੈਂਦਾ ਹੈ। ਕੈਂਪ ਦੌਰਾਨ ਮੈਨਸਟੂਰਲ ਹਾਈਜਨ ਸਕੀਮ ਅਧੀਨ 10 ਤੋਂ 19 ਸਾਲ ਤੱਕ ਦੀਆਂ ਲੜਕੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਇਸ ਉਮਰ ਵਿੱਚ ਸਰੀਰਕ ਅਤੇ ਮਾਨਸਿਕ ਵਿਕਾਸ ’ਤੇ ਆਉਣ ਵਾਲੇ ਬਦਲਾਅ ਬਾਰੇ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੈਨਸਟੂਰਲ ਹਾਈਜਨ ਸਕੀਮ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਚਲਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਨੂੰ ਇਸ ਸਕੀਮ ਅਧੀਨ ਸੱਤਵਾਂ ਜ਼ਿਲ੍ਹਾ ਬਣਾਉਣ ਦੀ ਤਜਵੀਜ਼ ਹੈ। ਜਿਸ ਦੇ ਤਹਿਤ ਲੜਕੀਆਂ ਨੂੰ ਡਿਸਪਿਊਰੇਬਲ ਸੈਨੇਟਰੀ ਨੈਪਕਿਨ ਸਬਸਿਡੀ ’ਤੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੈਸੂਰਲ ਹਾਈਜਿੰਗ ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਮੰਤਵ ਲੜਕੀਆਂ ਨੂੰ ਆਪਣੇ ਸਰੀਰ ਵਿੱਚ ਆਉਣ ਵਾਲੇ ਕੁਦਰਤੀ ਬਦਲਾਅ ਬਾਰੇ ਅਗਾਊਂ ਜਾਗਰੂਕ ਅਤੇ ਉਨ੍ਹਾਂ ਨੂੰ ਸਰੀਰਕ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ।
ਇਸ ਤੋਂ ਪਹਿਲਾਂ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਮੁਹਾਲੀ ਦੇ ਐਸਡੀਐਮ ਡਾ: ਆਰ.ਪੀ. ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਵਿੱਚ ਮੋਬਾਈਲ ਦੀ ਵੱਧ ਰਹੀ ਵਰਤੋਂ ਗੰਭੀਰ ਚਿੰਤਾ ਦਾ ਵਿਸ਼ਾ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੋਬਾਈਲ ਦੀ ਵਰਤੋਂ ਕੇਵਲ ਆਪਣੇ ਗਿਆਨ ਦੇ ਵਾਧੇ ਲਈ ਹੀ ਕਰਨੀ ਚਾਹੀਦੀ ਹੈ ਨਾਂ ਕਿ ਕਿਸੇ ਹੋਰ ਮੰਤਵ ਲਈ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ ਨੇ ਕਿਹਾ ਕਿ ਲੜਕੀਆਂ ਨੂੰ 13 ਸਾਲ ਦੀ ਉਮਰ ਵਿੱਚ ਆਉਣ ਵਾਲੇ ਬਦਲਾਅ ਸਬੰਧੀ ਕਿਸੇ ਕਿਸਮ ਦੀ ਹਿਚਕਚਾਹਟ ਨਹੀਂ ਕਰਨੀ ਚਾਹੀਦੀ ਸਗੋ ਆਪਣੀ ਗੱਲ ਆਪਣੀ ਮਾਂ ਜਾਂ ਹੋਰ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੜਕੀਆਂ ਨਾਲ ਕੋਈ ਛੇੜਛਾੜ ਕਰਦਾ ਹੈ ਤਾਂ ਉਨ੍ਹਾਂ ਨੂੰ ਚੁੱਪ ਰਹਿਣ ਦੀ ਬਜਾਏ ਉਸ ਦਾ ਡੱਟ ਕੇ ਮੁਕਾਬਲਾ ਕਰਨ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਨੇ ਬੱਚਿਆਂ ਦੀਆਂ ਭਲਾਈ ਲਈ ਬਣੀਆਂ ਸਕੀਮਾਂ ਬਾਰੇ ਜਾਗਰੂਕ ਹੋਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਦੱਸਿਆ ਜੇਕਰ ਲੜਕੀਆਂ ਨਾਲ ਕੋਈ ਵਿਅਕਤੀ ਛੇੜਛਾੜ ਕਰਦਾ ਹੈ ਤਾਂ ਉਸ ਦੀ ਤੁਰੰਤ ਸ਼ਿਕਾਇਤ ਟੋਲ ਫ੍ਰੀ ਨੰਬਰ 1098 ’ਤੇ ਕੀਤੀ ਜਾ ਸਕਦੀ ਹੈ। ਜਾਗਰੂਕਤਾ ਕੈਂਪ ਨੂੰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਡਿਪਟੀ ਡੀਈਓ ਪਰਮਿੰਦਰ ਕੌਰ, ਡਾ. ਵਨੀਤਾ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਸਕੂਲ ਦੀ ਪ੍ਰਿੰਸੀਪਲ ਉਸ਼ਾ ਮਹਾਜਨ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਇਸ ਉਪਰਾਲੇ ਲਈ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In Awareness/Campaigns

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…