ਪ੍ਰਧਾਨ ਮੰਤਰੀ ਵਿਕਾਸ ਯੋਜਨਾ ਸਬੰਧੀ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣ: ਚੇਅਰਮੈਨ ਰੇਸ਼ਮ ਸਿੰਘ

ਪ੍ਰਧਾਨ ਮੰਤਰੀ ਵਿਕਾਸ ਯੋਜਨਾ: ਨੌਜਵਾਨ ਲੜਕੇ ਲੜਕੀਆਂ ਨੂੰ ਹੁਨਰਮੰਦ ਬਣਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਜੀ.ਆਰ.ਡੀ ਟੈਕਨੀਕਲ ਸੈਂਟਰ ਬੈਰੋਪੁਰ-ਭਾਗੋਮਾਜਰਾ (ਮੁਹਾਲੀ) ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਇਲਾਕੇ ਦੇ ਪੜੇ ਲਿਖੇ ਨੌਜਵਾਨ ਲੜਕੇ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਸੈਂਟਰ ਖੋਲ੍ਹਿਆ ਗਿਆ ਹੈ। ਜਿਸ ਵਿੱਚ ਨੌਜਵਾਨਾਂ ਨੂੰ ਮੁਫ਼ਤ ਕੰਪਿਊਟਰ, ਮੋਬਾਈਲ ਰਿਪੇਅਰਿੰਗ ਅਤੇ ਵੈਲਡਿੰਗ ਦੇ ਕੋਰਸ ਕਰਵਾਏ ਜਾਂਦੇ ਹਨ। ਇਸ ਮੌਕੇ ਬੋਲਦਿਆਂ ਬਲਾਕ ਸੰਮਤੀ ਖਰੜ ਦੇ ਚੇਅਰਮੈਨ ਜਥੇਦਾਰ ਰੇਸ਼ਮ ਸਿੰਘ ਬੈਂਰੋਪੁਰ ਨੇ ਇੰਸਟੀਚਿਊਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵਿਕਾਸ ਯੋਜਨਾ ਅਤੇ ਬੇਟੀ ਪੜ੍ਹਾਓ ਬੇਟੀ ਬਚਾਓ ਦੇ ਚੰਗੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਪ੍ਰਧਾਨ ਮੰਤਰੀ ਦੀ ਇਸ ਯੋਜਨਾ ਸਬੰਧੀ ਹੋਰਨਾਂ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਅਤੇ ਕਿਸੇ ਕਾਰਨ ਅੱਧ ਵਿਚਾਲੇ ਆਪਣੀ ਪੜ੍ਹਾਈ ਛੱਡ ਚੁੱਕੇ ਨੌਜਵਾਨਾਂ ਨੂੰ ਹੁਨਰਮੰਦ ਕੋਰਸਾਂ ਕਰਨ ਪ੍ਰੇਰਿਆ ਜਾਵੇ ਤਾਂ ਜੋ ਇਸ ਯੋਜਨਾ ਦਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਭ ਮਿਲ ਸਕੇ।
ਇਸ ਸਬੰਧੀ ਪਿੰਡ ਭਾਗੋਮਾਜਰਾ ਵਿੱਚ ਆਯੋਜਿਤ ਜਾਗਰੂਕਤਾ ਕੈਂਪ ਮੌਕੇ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਸੈਂਟਰ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕੰਪਿਊਟਰ, ਮੋਬਾਈਲ ਰਿਪੇਅਰਿੰਗ ਅਤੇ ਵੈਲਡਿੰਗ ਦੇ ਕੋਰਸ ਕਰਵਾਏ ਜਾਂਦੇ ਹਨ ਅਤੇ ਕੋਰਸ ਤੋਂ ਬਾਅਦ ਨਾ ਸਿਰਫ਼ ਨੌਜਵਾਨਾਂ ਨੂੰ ਹੁਨਰਮੰਦ ਯੋਗਤਾ ਦੇ ਸਰਟੀਫਿਕੇਟ ਹੀ ਦਿੱਤੇ ਜਾਂਦੇ ਹਨ, ਸਗੋਂ ਸਿੱਖਿਆਰਥੀਆਂ ਨੂੰ ਨੌਕਰੀ ਦੇ ਅਵਸਰ ਪ੍ਰਦਾਨ ਕਰਨ ਵਿੱਚ ਵੀ ਮਦਦ ਕੀਤੀ ਜਾਂਦੀ ਹੈ। ਕੈਂਪ ਦੌਰਾਨ ਵੱਖ ਵੱਖ ਕੋਰਸਾਂ ਦੀ ਸਿਖਲਾਈ ਲੈ ਰਹੇ ਨੌਜਵਾਨ ਲੜਕੇ ਲੜਕੀਆਂ ਨੂੰ ਭਾਰਤ ਸਰਕਾਰ ਵੱਲੋਂ ਮੁਫ਼ਤ ਕਿਤਾਬਾਂ ਅਤੇ ਗਰਮ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਪਿੰਡ ਭਾਗੋਮਾਜਰਾ ਦੇ ਨੰਬਰਦਾਰ ਹਰਭਜਨ ਸਿੰਘ, ਸਾਬਕਾ ਪੰਚ ਅਵਤਾਰ ਸਿੰਘ, ਨਰਾਤਾ ਸਿੰਘ, ਨਿਰਮਲ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …