Share on Facebook Share on Twitter Share on Google+ Share on Pinterest Share on Linkedin ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਲਈ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣ: ਚੰਦੂਮਾਜਰਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ: ਮਗਨਰੇਗਾ ਸਕੀਮ ਤਹਿਤ ਬਰਸਾਤੀ ਪਾਣੀ ਨੂੰ ਰਿਚਾਰਜ ਕਰਨ ਅਤੇ ਸਿੰਚਾਈ ਦੀ ਵਰਤੋਂ ਵਿੱਚ ਲਿਆਉਣ ਲਈ ਪਿੰਡਾਂ ਵਿੱਚ ਵੱਧ ਤੋਂ ਵੱਧ ਤਲਾਬ ਪੁੱਟੇ ਜਾਣ। ਇਸ ਸਬੰਧੀ ਇੱਕ ਯੋਜਨਾ ਤਿਆਰ ਕੀਤੀ ਜਾਵੇ ਤਾਂ ਜੋ ਉਸ ਨੂੰ ਅਮਲੀਜਾਮਾ ਪਹਿਨਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਲੋਕ ਸਭਾ ਅਤੇ ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਪ੍ਰਧਾਨਗੀ ਕਰਦਿਆਂ ਕੀਤਾ। ਪ੍ਰੋ: ਚੰਦੂਮਾਜਰਾ ਨੇ ਇਸ ਮੌਕੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਪੰਚਾਇਤਾਂ ਨਾਲ ਮਿਲ ਕੇ ਪਿੰਡਾਂ ਵਿੱਚ ਜਿਥੇ ਕਿ ਤਲਾਬ ਪੁੱਟੇ ਜਾ ਸਕਦੇ ਹਨ। ਉਸ ਥਾਂ ਦੀ ਸਨਾਖਤ ਕੀਤੀ ਜਾਵੇ ਤਾਂ ਜੋ ਮਗਨਰੇਗਾ ਸਕੀਮ ਤਹਿਤ ਤਲਾਬ ਪੁੱਟਣ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਪਿੰਡਾਂ ਵਿੱਚ ਮਗਨਰੇਗਾ ਭਵਨ ਵੀ ਬਣਾਏ ਜਾਣ ਜਿਸ ਲਈ ਕੇਂਦਰ ਸਰਕਾਰ ਗਰਾਂਟ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਵਿੱਚ ਮਗਨਰੇਗਾ ਭਵਨ ਬਣਨਗੇ ਤਾਂ ਲੋਕਾਂ ਨੂੰ ਇਨ੍ਹਾਂ ਦਾ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਇਸ ਮੌਕੇ ਕੇਂਦਰੀ ਪ੍ਰਯੋਜਿਤ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦਾ ਸੱਦਾ ਦਿੰਦਿਆ ਕਿਹਾ ਕਿ ਪਿੰਡ ਪੱਧਰ ਤੇ ਕੇਂਦਰੀ ਪ੍ਰਯੋਜਿਤ ਸਕੀਮਾਂ ਦੀ ਜਾਣਕਾਰੀ ਦੇਣ ਲਈ ਕੈਂਪ, ਵਰਕਸਾਪਾਂ ਆਦਿ ਲਗਾਈਆਂ ਜਾਣ। ਜਿਨ੍ਹਾਂ ਵਿੱਚ ਪੰਚਾਇਤਾਂ, ਬਲਾਕ ਸਮੰਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਚੁਣੇ ਹੋਏ ਨੁਮਾਇਦਿਆਂ ਨੂੰ ਵੀ ਸਾਮਲ ਕੀਤਾ ਜਾਵੇ ਤਾਂ ਜੋ ਕੇਂਦਰ ਪ੍ਰਯੋਜਿਤ ਸਕੀਮਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਵੱਧ ਤੋਂ ਵੱਧ ਲੋਕ ਇੰਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ। ਉਨ੍ਹਾਂ ਹੋਰ ਕਿਹਾ ਕਿ ਸਕੂਲਾਂ ਵਿੱਚ ਪਾਖਾਨੇ ਬਣਾਉਣ ਦਾ 100 ਫੀਸਦੀ ਕੰਮ ਮੁਕੰਮਲ ਕਰਨ ਦੇ ਨਾਲ ਨਾਲ ਬੱਚਿਆਂ ਨੂੰ ਪੀਣ ਵਾਲਾ ਸਾਫ ਸੂਥਰਾ ਪਾਣੀ ਵੀ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮਿਣ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਡਿਜੀਟਲ ਇੰਡੀਆ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾਂ, ਪ੍ਰਧਾਨ ਮੰਤਰੀ ਫਸ਼ਲ ਬੀਮਾ ਯੋਜਨਾ, ਪ੍ਰਧਾਨ ਮੰਤਰੀ ਉਜਵਲ ਯੋਜਨਾਵਾਂ ਦਾ ਪ੍ਰਚਾਰ ਹੇਠਲੇ ਪੱਧਰ ਤੱਕ ਵੱਧ ਤੋਂ ਵੱਧ ਹੋਣਾ ਚਾਹੀਦਾ ਹੈ ਤਾਂ ਜੋ ਲੋੜਵੰਦ ਵਿਅਕਤੀ ਇੰਨ੍ਹਾਂ ਸਕੀਮਾ ਦਾ ਲਾਹਾ ਪ੍ਰਾਪਤ ਕਰ ਸਕਣ। ਇਸ ਮੌਕੇ ਉਨ੍ਹਾਂ ਕਿਹਾ ਕਿ ਦੀਨ ਦਿਯਾਲ ਉਪਾਧਿਆ ਕੁੱਸਲਿਆ ਯੋਜਨਾ (ਸਕਿਲ ਡਿਵਲਪਮੈਂਟ) ਤਹਿਤ ਨੌਜਵਾਨ ਪੀੜੀ ਸਕਿੱਲ ਟੇ੍ਰਨਿੰਗ ਦੇ ਕੇ ਰੋਜਗਾਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਸ ਯੋਜਨਾ ਪ੍ਰਤੀ ਉਤਸਾਹਿਤ ਕਰਨ ਲਈ ਸਬੰਧਿਤ ਵਿਭਾਗ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਪੀੜ੍ਹੀ ਨੂੰ ਟੇ੍ਰਨਿੰਗ ਦੇ ਕੇ ਰੋਜਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਡਿਜੀਟਲ ਇੰਡੀਆ ਪਬਲਿਕ ਇੰਟਰਨੈਂਟ ਅਸੈਸ ਪ੍ਰੋਗਰਾਮ ਤਹਿਤ ਹਰ ਪਿੰਡ ਵਿੱਚ ਇੱਕ ਕੰਪਿਊਟਰ, ਇੰਟਰਨੈਟ ਸਮੇਤ ਮੁਹੱਈਆ ਕਰਵਾ ਕਿ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਟੇ੍ਰਨਿੰਗ ਦੇ ਕੇ ਉਸਨੂੰ ਡਿਜੀਟਲ ਪੇਮੈਂਟਾਂ ਅਤੇ ਹੋਰ ਰੋਜਮਰਾ ਦੇ ਕੰਮਾਂ ਵਿੱਚ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਨੀ ਚਾਹੀਦੀ ਹੈ ਕਿ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਊਣਾ ਚਾਹੀਦਾ ਹੈ। ਇਸ ਤੋਂ ਪਹਿਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ’ਚ ਚੱਲ ਰਹੀਆਂ ਕੇਂਦਰੀ ਪ੍ਰਯੋਜਿਤ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ, ਲੇਬਰਫੈੱਡ ਪੰਜਾਬ ਦੇ ਐਮਡੀ ਪਰਮਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਸੀਨੀਅਰ ਯੂਥ ਆਗੂ ਗੁਰਜਿੰਦਰ ਸਿੰਘ, ਐਸ.ਡੀ.ਐਮ. ਸ੍ਰੀਮਤੀ ਅਨੁਪ੍ਰੀਤਾ ਜੌਹਲ, ਐਸ.ਡੀ.ਐਮ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਡੇਰਾਬਸੀ ਸ੍ਰੀਮਤੀ ਰੂਹੀ ਦੁੱਗ, ਜਿਲ੍ਹਾ ਲੀਡ ਬੈਂਕ ਮੈਨੇਜਰ ਪੰਜਾਬ ਨੈਸਨਲ ਬੈਂਕ ਆਰ ਕੇ ਸੈਣੀ, ਐਕਸੀਅਨ ਸ੍ਰੀ ਸੁਖਮਿੰਦਰ ਸਿੰਘ ਪੰਧੇਰ, ਕਰਨ ਸਿੰਘ ਜੋਲੀ, ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ