Share on Facebook Share on Twitter Share on Google+ Share on Pinterest Share on Linkedin ਉਸਾਰੀ ਕਿਰਤੀਆਂ ਦੀ ਸਹੂਲਤ ਲਈ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਕਰਵਾਏ ਜਾਣਗੇ ਐਸਡੀਐਮ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਵੱਧ ਤੋਂ ਵੱਧ ਕਿਰਤੀਆਂ ਦੀ ਰਸਿਸਟਰੇਸ਼ਨ ਯਕੀਨੀ ਬਣਾਉਣ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ: ਉਸਾਰੀ ਕਿਰਤੀਆਂ ਨੂੰ ਬਿਲਡਿੰਗ ਐਂਡ ਅਦਰ ਕੰਸਟਰੱਸ਼ਕਨ ਵਰਕਸ ਵੈਲਫੇਅਰ ਬੋਰਡ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਕਰਵਾਏ ਜਾਣਗੇ ਤਾਂ ਜੋ ਉਸਾਰੀ ਕਿਰਤੀ ਬੋਰਡ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਅੱਜ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਸ਼ਕਨ ਵਰਕਸ ਵੈਲਫੇਅਰ ਬੋਰਡ ਸਬੰਧੀ ਗਠਿਤ ਸਬ ਡਿਵੀਜ਼ਨਲ ਪੱਧਰੀ ਵਿਸ਼ੇਸ਼ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਐਸਡੀਐਮ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਨੂੰ ਬੋਰਡ ਦੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਸਿਸਟਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਸਬੰਧੀ ਚੁੱਕੇ ਜਾਣ ਵਾਲੇ ਕਦਮਾਂ ਦਾ ਨਿਯਮਿਤ ਤੌਰ ’ਤੇ ਮੁਲਾਂਕਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਜ਼ੀਫ਼ਾ ਸਕੀਮ ਤਹਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਪਹਿਲੀ ਤੋਂ 5ਵੀਂ ਕਲਾਸ ਤੱਕ 4 ਹਜ਼ਾਰ ਰੁਪਏ (ਲੜਕੀਆਂ) ਅਤੇ 3 ਹਜ਼ਾਰ ਰੁਪਏ (ਲੜਕੇ), 6ਵੀਂ ਤੋਂ 8ਵੀਂ ਕਲਾਸ ਤੱਕ 7 ਹਜ਼ਾਰ ਰੁਪਏ (ਲੜਕੀਆਂ) ਅਤੇ 5 ਹਜ਼ਾਰ ਰੁਪਏ (ਲੜਕੇ), 11ਵੀਂ ਤੋਂ 12ਵੀਂ ਕਲਾਸ ਤੱਕ 13 ਹਜ਼ਾਰ ਰੁਪਏ (ਲੜਕੀਆਂ) ਅਤੇ 10 ਹਜ਼ਾਰ ਰੁਪਏ (ਲੜਕੇ) ਵਜ਼ੀਫ਼ੇ ਵਜੋਂ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਦੇ ਕਾਲਜਾਂ ਵਿੱਚ ਪੜ੍ਹਂਦੇ ਬੱਚਿਆਂ ਲਈ ਵੀ ਵਜ਼ੀਫ਼ੇ ਦੀ ਵਿਵਸਥਾ ਕੀਤੀ ਗਈ ਹੈ। ਸ੍ਰੀ ਸਹਿਗਲ ਨੇ ਦੱਸਿਆ ਕਿ ਉਸਾਰੀ ਕਿਰਤੀਆਂ ਦੀਆਂ ਲੜਕੀਆਂ ਦੇ ਵਿਆਹ ਲਈ ਬੋਰਡ ਵੱਲੋਂ ਸ਼ਗਨ ਸਕੀਮ ਤਹਿਤ 31 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਮੀਟਿੰਗ ਦੌਰਾਨ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ 40 ਲੱਖ 2 ਹਜ਼ਾਰ 531 ਰੁਪਏ ਦੀ ਵਿੱਤੀ ਸਹਾਇਤਾ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਐਕਸ਼ਗਰੇਸ਼ੀਆ, ਐਲਟੀਸੀ, ਪੈਨਸ਼ਨ ਸਕੀਮ, ਬਾਲੜੀ ਤੋਹਫ਼ਾ ਸਕੀਮ ਵਰਗੀਆਂ ਵੱਡੀ ਗਿਣਤੀ ਸਕੀਮਾਂ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਲਾਭ ਉਸਾਰੀ ਕਿਰਤੀ ਲੈ ਸਕਦੇ ਹਨ। ਮੀਟਿੰਗ ਵਿੱਚ ਸਹਾਇਕ ਲੇਬਰ ਕਮਿਸ਼ਨਰ ਜਤਿੰਦਰਪਾਲ ਸਿੰਘ, ਲੇਬਰ ਇੰਸਪੈਕਟਰ ਜਗਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ