Nabaz-e-punjab.com

ਮਜ਼ਬੂਤ ਲੋਕਤੰਤਰ ਤੇ ਜਾਗਰੂਕਤਾ ਸਬੰਧੀ ਕਰਵਾਇਆ ਜਾਵੇਗਾ ਆਨਲਾਈਨ ਕੁਇਜ਼ ਮੁਕਾਬਲਾ

ਸੰਵਿਧਾਨ, ਲੋਕਤੰਤਰ ਅਤੇ ਅਸੀ’ ਵਿਸ਼ੇ ’ਤੇ ਆਧਾਰਿਤ ਹੋਣਗੇ ਕੁਇਜ਼ ਮੁਕਾਬਲੇ

ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਮੁਕਾਬਲੇ ਦੇ ਜੇਤੂਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ ਤੇ ਪ੍ਰਮਾਣ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਗਰੂਕਤਾ ਅਤੇ ਮਜ਼ਬੂਤ ਲੋਕਤੰਤਰ ਵੱਲ ਵਧਦੇ ਕਦਮ ਨੂੰ ਧਿਆਨ ਵਿੱਚ ਰੱਖਦੇ ਹੋਏ ‘ਸੰਵਿਧਾਨ, ਲੋਕਤੰਤਰ ਅਤੇ ਅਸੀ’ ਵਿਸ਼ੇ ’ਤੇ 25 ਨਵੰਬਰ ਨੂੰ ਦੁਪਹਿਰ 12 ਵਜੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ‘ਸੰਵਿਧਾਨ ਆਧਾਰਿਤ ਲੋਕਤੰਤਰ’ ਇਸ ਮੁਹਿੰਮ ਦਾ ਪਹਿਲਾ ਪੜਾਅ ਖ਼ਤਮ ਹੋ ਗਿਆ ਹੈ। ਜਿਸ ਵਿੱਚ 27 ਲੇਖ ਅਤੇ ਇਨ੍ਹਾਂ ਲੇਖਾਂ ਦੀ ਸੰਖੇਪ ਜਾਣਕਾਰੀ ਵਾਲੀਆਂ ਵੀਡੀਓਜ਼ ਫੇਸਬੁੱਕ ਰਾਹੀਂ ਸੀਈਓ ਪੰਜਾਬ ਪੇਜ ਤੇ ਸਾਂਝੀਆਂ ਕੀਤੀਆਂ ਜਾ ਚੁੱਕੀਆਂ ਹਨ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਲੇਖਾਂ ਦੇ ਆਧਾਰਿਤ ਹੀ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਮੁਕਾਬਲੇ ਵਿੱਚ ਕੋਈ ਵੀ ਭਾਗ ਲੈ ਸਕਦਾ ਹੈ। ਇਸ ਮੁਕਾਬਲੇ ਦਾ ਲਿੰਕ ਸਵੇਰੇ 11:50 ਵਜੇ ਫੇਸਬੁੱਕ ਅਤੇ ਟਵਿੱਟਰ ’ਤੇ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਕੁੱਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਇਹ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪਹਿਲਾ ਇਨਾਮ 1500 ਰੁਪਏ, ਦੂਜਾ ਇਨਾਮ 1300 ਰੁਪਏ ਅਤੇ ਤੀਜਾ ਇਨਾਮ 1 ਹਜ਼ਾਰ ਰੁਪਏ ਨਗਦ ਅਤੇ ਪ੍ਰਮਾਣ-ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…