Nabaz-e-punjab.com

ਆਮ ਲੋਕਾਂ ਨੂੰ ਕਾਨੂੰਨੀ ਹੱਕਾਂ ਤੇ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕੀਤਾ ਜਾਗਰੂਕ

ਸਕੂਲਾਂ, ਕਾਲਜਾਂ ਤੇ ਹੋਰਨਾਂ ਅਦਾਰਿਆਂ ਵਿੱਚ ਕੀਤੇ ਵਾਕਾਥੌਨ, ਨੁੱਕੜ ਨਾਟਕ, ਸੈਮੀਨਾਰ ਪ੍ਰੋਗਰਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਵਿਵੇਕ ਪੁਰੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਨਾਇਆ ਗਿਆ ਮੁਫ਼ਤ ਕਾਨੂੰਨੀ ਸਹਾਇਤਾ ਹਫ਼ਤਾ ਅਤੇ ਬਾਲ ਦਿਵਸ ਸਮਾਰੋਹ ਅੱਜ ਸਮਾਪਤ ਹੋ ਗਏ। ਇਸ ਦੌਰਾਨ ਮੁਹਾਲੀ ਸ਼ਹਿਰ ਸਮੇਤ ਨੇੜਲੇ ਪਿੰਡਾਂ ਦੇ ਸਕੂਲਾਂ ਅਤੇ ਕਾਲਜਾਂ ਸਮੇਤ ਹੋਰ ਵੱਖ ਵੱਖ ਅਦਾਰਿਆਂ ਵਿੱਚ ਵਾਕਾਥੌਨ, ਨੁੱਕੜ ਨਾਟਕ, ਸੈਮੀਨਾਰ ਅਤੇ ਰੇਡੀਓ ਪ੍ਰੋਗਰਾਮ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਤੇ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ।
ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਕਰਪੁਰ ਵਿੱਚ ਬਾਲ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ, ਨਾਟਕ ਅਤੇ ਹੋਰ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿੱਚ ਵਿਦਿਆਰਥੀਆਂ ਨੇ ਨੁੱਕੜ ਨਾਟਕ ਖੇਡਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਸ਼ਿਖਾ ਗੋਇਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਤੇ ਅਧਿਕਾਰਾਂ ਸਮੇਤ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ।
ਇਸੇ ਤਰ੍ਹਾਂ ਰਿਆਤ ਐਂਡ ਬਾਹਰਾ ਲਾਅ ਕਾਲਜ ਵਿੱਚ ਵਾਕਾਥੌਨ, ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ੍ਰੀਮਤੀ ਸ਼ਿਖਾ ਗੋਇਲ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ ਅਧੀਨ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਰਕਾਰ ਦੀਆਂ ਹੋਰ ਵੱਖ ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇੰਝ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਹਿਰੀ ਖੇਤਰ ਵਿੱਚ ਵੱਖ ਵੱਖ ਜਨਤਕ ਥਾਵਾਂ ਅਤੇ ਨੇੜਲੇ ਪਿੰਡਾਂ ਵਿੱਚ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਕਾਨੂੰਨੀ ਹੱਕਾਂ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸ੍ਰੀਮਤੀ ਸ਼ਿਖਾ ਗੋਇਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ ਅਤੇ ਸਹਾਇਤਾ ਦੀ ਲੋੜ ਹੈ ਤਾਂ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਆ ਕੇ ਉਨ੍ਹਾਂ ਨੂੰ ਮਿਲ ਸਕਦਾ ਹੈ ਜਾਂ ਟੌਲ ਫਰੀ ਨੰਬਰ 1968 ’ਤੇ ਕਿਸੇ ਵੀ ਸਮੇਂ ਟੈਲੀਫੋਨ ਰਾਹੀਂ ਸੰਪਰਕ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…